‘ ਆਪ’ ਸਰਕਾਰ ਹੁਣ ਤੱਕ ਦੀ ਸਭ ਤੋਂ ਨਾਕਾਮ ਸਰਕਾਰ ਸਾਬਤ ਹੋਈ- ਖੋਸਾ, ਬਿੰਦਰ
ਮੁੱਦਕੀ, 28 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਸੀਨੀਅਰ ਅਕਾਲੀ ਆਗੂ ਗੁਰਲਾਲ ਸਿੰਘ ਖੋਸਾ ਸਾਬਕਾ ਸਰਪੰਚ ਅਤੇ ਸਤਵਿੰਦਰ ਸਿੰਘ ਬਿੰਦਰ ਪ੍ਰਧਾਨ ਨੇ ਕਿਹਾ ਕਿ ਸਰਕਾਰ ਅਮਨ-ਕਾਨੂੰਨ ਸਮੇਤ ਕਈ ਮੋਰਚਿਆਂ ’ਤੇ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ, ਇਸ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਲਈ ਅਨੇਕਾਂ ਵਾਅਦੇ ਕੀਤੇ ਗਏ ਸਨ ਜਿੰਨਾਂ ’ਤੇ ਪੂਰਾ ਉੱਤਰਨ ਦੀ ਬਜਾਏ ਇਹ ਸਰਕਾਰ ਨੇ ਪੰਜਾਬ ਦੇ ਖ਼ਜ਼ਾਨੇ ਦੀ ਲੁੱਟ ਕਰਦੇ ਹੋਏ ਪੰਜਾਬ ਨੂੰ ਆਰਥਿਕ ਪੱਖੋਂ ਕਮਜ਼ੋਰ ਕਰ ਦਿੱਤਾ ਹੈ।
ਗ
ਗੁਰਲਾਲ ਸਿੰਘ ਖੋਸਾ, ਸਤਵਿੰਦਰ ਸਿੰਘ ਬਿੰਦਰ ਪ੍ਰਧਾਨ
29-09-2026
ਮੁੱਦਕੀ, 28 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਸੀਨੀਅਰ ਅਕਾਲੀ ਆਗੂ ਗੁਰਲਾਲ ਸਿੰਘ ਖੋਸਾ ਸਾਬਕਾ ਸਰਪੰਚ ਅਤੇ ਸਤਵਿੰਦਰ ਸਿੰਘ ਬਿੰਦਰ ਪ੍ਰਧਾਨ ਨੇ ਕਿਹਾ ਕਿ ਸਰਕਾਰ ਅਮਨ-ਕਾਨੂੰਨ ਸਮੇਤ ਕਈ ਮੋਰਚਿਆਂ ’ਤੇ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ, ਇਸ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਲਈ ਅਨੇਕਾਂ ਵਾਅਦੇ ਕੀਤੇ ਗਏ ਸਨ ਜਿੰਨਾਂ ’ਤੇ ਪੂਰਾ ਉੱਤਰਨ ਦੀ ਬਜਾਏ ਇਹ ਸਰਕਾਰ ਨੇ ਪੰਜਾਬ ਦੇ ਖ਼ਜ਼ਾਨੇ ਦੀ ਲੁੱਟ ਕਰਦੇ ਹੋਏ ਪੰਜਾਬ ਨੂੰ ਆਰਥਿਕ ਪੱਖੋਂ ਕਮਜ਼ੋਰ ਕਰ ਦਿੱਤਾ ਹੈ। ਅਕਾਲੀ ਆਗੂਆਂ ਨੇ ਆਮ ਆਦਮੀ ਦੀ ਸੂਬਾ ਸਰਕਾਰ ਦੀ ਚਾਰ ਸਾਲ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ ਆਮ ਆਦਮੀ ਕਲੀਨਿਕ ਤੇ ਸਿਹਤ ਸੇਵਾਵਾਂ ਕਥਿਤ ਤੌਰ ’ਤੇ ਅਸਫਲ ਸਾਬਤ ਹੋ ਰਹੀਆਂ ਹਨ ਤੇ ਸਿੱਖਿਆ ਕ੍ਰਾਂਤੀ ਦੇ ਵਾਅਦੇ ਵੀ ਕਮਜ਼ੋਰ ਪੈ ਰਹੇ ਹਨ। ਉਨ੍ਹਾਂ ਅੰਤ ਵਿਚ ਕਿਹਾ ਕਿ ‘ਆਪ’ ਸਰਕਾਰ ਹੁਣ ਤੱਕ ਦੀ ਸਭ ਤੋਂ ਨਾਕਾਮ ਸਰਕਾਰ ਸਾਬਤ ਹੋਈ ਹੈ, ਜੋ ਹਰ ਮੋਰਚੇ ’ਤੇ ਅਸਫਲ ਰਹੀ ਹੈ।