28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਡੀ.ਸੀ. ਦਫ਼ਤਰ ਅੱਗੇ ਭਾਕਿਯੂ ਕ੍ਰਾਂਤੀਕਾਰੀ ਦਾ ਧਰਨਾ ਸ਼ੁਰੂ

ਫ਼ਿਰੋਜ਼ਪੁਰ,28 ਸਤੰਬਰ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਫਰੀਦੇਵਾਲਾ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨੀ ਮਸਲਿਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਧਰਨੇ ਦੇ ਪਹਿਲੇ ਦਿਨ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

Ad Position 21
No active advertisement
ਅਜੀਤ ਡੈਸਕ 29-09-2026
ਫ਼ਿਰੋਜ਼ਪੁਰ,28 ਸਤੰਬਰ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਫਰੀਦੇਵਾਲਾ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨੀ ਮਸਲਿਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਧਰਨੇ ਦੇ ਪਹਿਲੇ ਦਿਨ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਧਰਨਾ ਜਾਰੀ ਰਹੇਗਾ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜ਼ਿਲ੍ਹੇ ਵਿਚ ਕਿਸਾਨਾਂ ਦੀਆਂ ਮੋਟਰਾਂ ਚੋਰੀ ਹੋਣ ਦੇ ਕਈ ਮਾਮਲੇ ਸਾਹਮਣੇ ਆਏ ਹਨ ਪਰ ਕਥਿਤ ਤੌਰ ’ਤੇ ਪੀੜਤ ਕਿਸਾਨਾਂ ਨੂੰ ਬਣਦਾ ਇਨਸਾਫ਼ ਨਹੀਂ ਮਿਲ ਰਿਹਾ। ਉਨ੍ਹਾਂ ਮੰਗ ਕੀਤੀ ਕਿ ਚੋਰੀਆਂ ਦੇ ਮਾਮਲਿਆਂ ਦੀ ਜਾਂਚ ਕਰਕੇ ਪੀੜਤ ਕਿਸਾਨਾਂ ਨੂੰ ਇਨਸਾਫ਼ ਦਿਵਾਇਆ ਜਾਵੇ ਤੇ ਚੋਰੀਆਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ। ਕਿਸਾਨ ਆਗੂਆਂ ਨੇ ਡੀ.ਏ.ਪੀ. ਖਾਦ ਦੀ ਕਥਿਤ ਕਾਲਾਬਾਜ਼ਾਰੀ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਦੋਸ਼ ਲਾਇਆ ਕਿ ਖਾਦ ਦੀ ਘਾਟ ਦਾ ਫ਼ਾਇਦਾ ਚੁੱਕਦਿਆਂ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਸਹੂਲਤਾਂ ਅਤੇ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ ਤੇ ਸਮੱਸਿਆ ਦਾ ਸਥਾਈ ਹੱਲ ਕੱਢਿਆ ਜਾਵੇ। ਧਰਨੇ ਦੇ ਪਹਿਲੇ ਦਿਨ ਗੁਰਭਾਗ ਸਿੰਘ ਮਰੂੜ, ਜਗਰਾਜ ਸਿੰਘ ਫੇਰੋ ਕੇ, ਬੋਹੜ ਸਿੰਘ ਧੀਰਾ ਘਾਰਾਂ, ਰਤਨ ਸਿੰਘ ਭਾਂਗਰ, ਚਰਨਜੀਤ ਸਿੰਘ ਬੱਲ, ਬਚਿੱਤਰ ਸਿੰਘ ਫਰੀਦੇਵਾਲਾ ਤੇ ਗੁਲਜ਼ਾਰ ਸਿੰਘ ਗੋਗੋਆਣੀ ਸਮੇਤ ਹੋਰ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਸਰਕਾਰ ਤੇ ਪ੍ਰਸ਼ਾਸਨ ਤੋਂ ਕਿਸਾਨਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਬੜੀ ਤੇਜ਼ੀ ਨਾਲ ਫੈਲ ਰਹੀ ਬੈਕਟੀਰੀਆ ਲੀਫ ਬਲਾਈਟ ’ਤੇ ਨਹੀਂ ਪੈ ਰਿਹਾ ਕਾਬੂ, ਕਿਸਾਨ ਚਿੰਤਤ
Ad Position 24