30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਕਿਸਾਨ ਮਜ਼ਦੂਰ ਮੋਰਚੇ ਅਤੇ ਹੋਰ ਜਥੇਬੰਦੀਆਂ ਨੇ ਦਿੱਤੀ ਹਮਾਇਤ

ਫ਼ਿਰੋਜ਼ਪੁਰ, 29 ਸਤੰਬਰ (ਕੁਲਬੀਰ ਸਿੰਘ ਸੋਢੀ)- ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਭਾਕਿਯੂ ਕ੍ਰਾਂਤੀਕਾਰੀ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਫ਼ਿਰੋਜ਼ਪੁਰ ਅੱਗੇ ਸ਼ੁਰੂ ਕੀਤਾ ਗਿਆ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਧਰਨੇ ਵਿਚ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਸੂਰਜ ਭਾਨ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

Ad Position 21
No active advertisement
ਅਜੀਤ ਡੈਸਕ 30-09-2026
ਫ਼ਿਰੋਜ਼ਪੁਰ, 29 ਸਤੰਬਰ (ਕੁਲਬੀਰ ਸਿੰਘ ਸੋਢੀ)- ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਭਾਕਿਯੂ ਕ੍ਰਾਂਤੀਕਾਰੀ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਫ਼ਿਰੋਜ਼ਪੁਰ ਅੱਗੇ ਸ਼ੁਰੂ ਕੀਤਾ ਗਿਆ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਧਰਨੇ ਵਿਚ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਸੂਰਜ ਭਾਨ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ ਕਿਸਾਨ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕਥਿਤ ਤੌਰ ’ਤੇ ਧਿਆਨ ਨਾ ਦੇਣ ’ਤੇ ਰੋਸ ਪ੍ਰਗਟ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਅੱਗੇ ਧਰਨਾ ਦੇ ਰਹੇ ਹਨ, ਪਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਸਲਿਆਂ ਦਾ ਹੱਲ ਕਰਨ ਦੀ ਬਜਾਏ ਅਣਦੇਖੀ ਕੀਤੀ ਜਾ ਰਹੀ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਪ੍ਰਸ਼ਾਸਨ ਦਾ ਰਵੱਈਆ ਗੰਭੀਰ ਨਹੀਂ ਹੈ। ਜਿਸ ਕਾਰਨ ਕਿਸਾਨਾਂ ਵਿਚ ਰੋਸ ਵਧ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇ ਕੇ ਉਨ੍ਹਾਂ ਦੇ ਹੱਲ ਲਈ ਠੋਸ ਕਦਮ ਨਹੀਂ ਚੁੱਕਦੇ, ਉਦੋਂ ਤੱਕ ਧਰਨਾ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਲਈ ਵਾਰ-ਵਾਰ ਧਰਨੇ ਅਤੇ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਇਸ ਦੌਰਾਨ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਵੀ ਧਰਨੇ ਨੂੰ ਹਮਾਇਤ ਦਿੱਤੀ ਗਈ। ਮਜ਼ਦੂਰ ਆਗੂਆਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਏਕਤਾ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਾਂਝੇ ਮੁੱਦਿਆਂ ਲਈ ਇਕਜੁੱਟ ਸੰਘਰਸ਼ ਦੀ ਲੋੜ ਹੈ। ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਮੋਰਚੇ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਵੀ ਧਰਨੇ ਦੀ ਹਮਾਇਤ ਕੀਤੀ ਗਈ। ਕਿਸਾਨ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਕਿਸਾਨ ਮਜ਼ਬੂਰ ਹੋਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਪੈਦਾ ਹੋਣ ਵਾਲੀ ਸਥਿਤੀ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਧਰਨੇ ਨੂੰ ਚਰਨਜੀਤ ਸਿੰਘ ਬੱਲ, ਰੇਸ਼ਮ ਸਿੰਘ ਰਟੋਲ, ਸੰਦੀਪ ਸਿੰਘ ਪੰਡੋਰੀ, ਗੁਲਜ਼ਾਰ ਸਿੰਘ ਗੋਗੋਆਣੀ, ਬਲਦੇਵ ਸਿੰਘ ਸੁੱਖਣਵਾਲਾ ਅਤੇ ਸੁਖਦੇਵ ਸਿੰਘ ਜੱਲੇ ਖਾਂ ਸਮੇਤ ਹੋਰ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਵੇਚਣ ਵਾਲਾ ਤਸਕਰ ਪਿੰਡ ਵਾਸੀਆਂ ਵਲੋਂ ਚਿੱਟੇ ਦੀਆਂ ਪੁੜ੍ਹੀਆਂ ਅਤੇ ਕੰਡੇ ਸਮੇਤ ਕਾਬੂ ਅਗਲੀ ਖ਼ਬਰ ਮੋਟਰਸਾਈਕਲ ਖੱਡੇ ’ਚ ਵੱਜਣ ਕਾਰਨ ਔਰਤ ਨੂੰ ਲੱਗੀਆਂ ਗੰਭੀਰ ਸੱਟਾਂ
Ad Position 24