30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸ਼ਹੀਦੀ ਸਮਾਰਕ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਦਿੱਤੀ ਸ਼ਰਧਾਂਜਲੀ

ਫ਼ਿਰੋਜ਼ਪੁਰ, 29 ਸਤੰਬਰ (ਕੁਲਬੀਰ ਸਿੰਘ ਸੋਢੀ)-ਬੀਤੇ ਦਿਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਆਪਣੇ ਸਾਥੀਆਂ ਸਮੇਤ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਫੁੱਲ ਮਾਲਾਵਾਂ ਭੇਟ ਕਰਦਿਆਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਉਨ੍ਹਾਂ ਵਲੋਂ ਦਿਖਾਏ ਮਾਰਗ ’ਤੇ ਚੱਲਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ।

Ad Position 21
No active advertisement
ਅਜੀਤ ਡੈਸਕ 30-09-2026
ਫ਼ਿਰੋਜ਼ਪੁਰ, 29 ਸਤੰਬਰ (ਕੁਲਬੀਰ ਸਿੰਘ ਸੋਢੀ)-ਬੀਤੇ ਦਿਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਆਪਣੇ ਸਾਥੀਆਂ ਸਮੇਤ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਫੁੱਲ ਮਾਲਾਵਾਂ ਭੇਟ ਕਰਦਿਆਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਉਨ੍ਹਾਂ ਵਲੋਂ ਦਿਖਾਏ ਮਾਰਗ ’ਤੇ ਚੱਲਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ। ਵਿਧਾਇਕ ਐਡਵੋਕੇਟ ਦਹੀਯਾ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਦਾ ਉਹ ਮਹਾਨ ਨਾਂਅ ਹਨ, ਜਿਨ੍ਹਾਂ ਦੀ ਕੁਰਬਾਨੀ ਅਤੇ ਵਿਚਾਰਧਾਰਾ ਸਦੀਆਂ ਤੱਕ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਭਗਤ ਸਿੰਘ ਨੇ ਬਹੁਤ ਛੋਟੀ ਉਮਰ ਵਿਚ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਸੀ। ਉਨ੍ਹਾਂ ਦੀ ਬਹਾਦਰੀ, ਦ੍ਰਿੜ੍ਹ ਇਰਾਦੇ ਅਤੇ ਇਨਕਲਾਬੀ ਸੋਚ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਨੂੰ ਨਵੀਂ ਦਿਸ਼ਾ ਦਿੱਤੀ। ਵਿਧਾਇਕ ਦਹੀਯਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਸਿਰਫ਼ ਉਨ੍ਹਾਂ ਦੇ ਜਨਮ ਅਤੇ ਸ਼ਹੀਦੀ ਦਿਹਾੜਿਆਂ ਮੌਕੇ ਯਾਦ ਕਰਨਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੀ ਵਿਚਾਰਧਾਰਾ ਨੂੰ ਸਮਝਣਾ ਅਤੇ ਆਪਣੇ ਜੀਵਨ ਵਿਚ ਅਪਣਾਉਣਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਨੁਸਾਰ ਭਗਤ ਸਿੰਘ ਨੇ ਇਕ ਅਜਿਹੇ ਸਮਾਜ ਦਾ ਸੁਪਨਾ ਦੇਖਿਆ ਸੀ, ਜਿੱਥੇ ਹਰ ਵਿਅਕਤੀ ਨੂੰ ਬਰਾਬਰ ਦੇ ਅਧਿਕਾਰ ਮਿਲਣ ਅਤੇ ਸਮਾਜ ਵਿਚ ਨਿਆਂ ਅਤੇ ਬਰਾਬਰੀ ਦੀ ਭਾਵਨਾ ਹੋਵੇ। ਉਨ੍ਹਾਂ ਦੀ ਸੋਚ ਅੱਜ ਵੀ ਨੌਜਵਾਨ ਪੀੜ੍ਹੀ ਲਈ ਇਕ ਵਡੀ ਪੇ੍ਰਨਾ ਹੈ। ਇਸ ਮੌਕੇ ਜ਼ਿਲ੍ਹਾ ਯੂਥ ਮੀਤ ਪ੍ਰਧਾਨ ਮਨਦੀਪ ਸਿੰਘ ਪਿਆਰੇਆਣਾ, ਨਿੱਜੀ ਸਕੱਤਰ ਰੋਬੀ ਸੰਧੂ ਅਤੇ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਵਡਾਲਾ ਵਿਖੇ ਬਾਬਾ ਬਾਰੂ ਸ਼ਾਹ ਖਵਾਜਾ ਪੀਰ ਦਾ 21ਵਾਂ ਸਾਲਾਨਾ ਮੇਲਾ ਮਨਾਇਆ ਅਗਲੀ ਖ਼ਬਰ ਸਮਾਜ ਵਿਚ ਆਪਣੀ ਠੁੱਕ ਬਣਾਉਣ ਵਾਲੇ ਅਖੌਤੀ ਸਮਾਜ ਸੇਵਕਾਂ ਤੋਂ ਪੱਤਰਕਾਰ ਦੁਖੀ
Ad Position 24