29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਵੱਧ ਤੋਂ ਵੱਧ ਕਿਸਾਨ ਸ਼ਮੂਲੀਅਤ ਕਰਕੇ ਲਾਹਾ ਲੈਣ - ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 29 ਸਤੰਬਰ (ਸੁਖਵਿੰਦਰ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫ਼ਿਰੋਜ਼ਪੁਰ ਵਲੋਂ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 1 ਅਕਤੂਬਰ ਨੂੰ ਨਵੀਂ ਦਾਣਾ ਮੰਡੀ, ਫ਼ਿਰੋਜ਼ਪੁਰ ਛਾਉਣੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ ਅਤੇ ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ। ਅਜੀਤ ਤਸਵੀਰ 30-09-2026
ਫ਼ਿਰੋਜ਼ਪੁਰ, 29 ਸਤੰਬਰ (ਸੁਖਵਿੰਦਰ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫ਼ਿਰੋਜ਼ਪੁਰ ਵਲੋਂ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 1 ਅਕਤੂਬਰ ਨੂੰ ਨਵੀਂ ਦਾਣਾ ਮੰਡੀ, ਫ਼ਿਰੋਜ਼ਪੁਰ ਛਾਉਣੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ ਅਤੇ ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਇਸ ਸਿਖਲਾਈ ਕੈਂਪ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਹਾੜੀ ਦੀਆਂ ਫ਼ਸਲਾਂ ਦੀ ਸਫ਼ਲ ਕਾਸ਼ਤ ਲਈ ਖੇਤੀ ਮਾਹਿਰਾਂ ਵਲੋਂ ਦਿੱਤੀ ਜਾਣ ਵਾਲੀ ਤਕਨੀਕੀ ਜਾਣਕਾਰੀ ਕਿਸਾਨਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀਬਾੜੀ ਨਾਲ ਸਬੰਧਤ ਨਵੀਆਂ ਤਕਨੀਕਾਂ ਅਤੇ ਵਿਗਿਆਨਕ ਸਿਫ਼ਾਰਸ਼ਾਂ ਨੂੰ ਅਪਣਾ ਕੇ ਫ਼ਸਲਾਂ ਦੀ ਉਤਪਾਦਕਤਾ ਵਿਚ ਵਾਧਾ ਕਰਨ ਦੇ ਨਾਲ-ਨਾਲ ਖੇਤੀ ਲਾਗਤਾਂ ਨੂੰ ਵੀ ਘਟਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਖੇਤੀਬਾੜੀ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਖੇਤੀ ਮਾਹਿਰਾਂ ਵਲੋਂ ਕਿਸਾਨਾਂ ਨੂੰ ਹਾੜੀ ਦੀਆਂ ਵੱਖ-ਵੱਖ ਫ਼ਸਲਾਂ ਦੀ ਕਾਸ਼ਤ, ਬਿਜਾਈ, ਖਾਦਾਂ ਦੀ ਸੁਚੱਜੀ ਵਰਤੋਂ, ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਸਮੇਤ ਖੇਤੀਬਾੜੀ ਨਾਲ ਸਬੰਧਤ ਅਹਿਮ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਖੇਤੀ ਵਿਗਿਆਨੀਆਂ ਵਲੋਂ ਕੀਤੀਆਂ ਗਈਆਂ ਨਵੀਆਂ ਸਿਫ਼ਾਰਸ਼ਾਂ ਬਾਰੇ ਵੀ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇਗਾ। ਇਸ ਦੌਰਾਨ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨਾਲ ਸਬੰਧਤ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ, ਜਿੱਥੇ ਕਿਸਾਨਾਂ ਨੂੰ ਵੱਖ-ਵੱਖ ਖੇਤੀ ਤਕਨੀਕਾਂ, ਸੰਦਾਂ ਅਤੇ ਹੋਰ ਸਬੰਧਤ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੇ ਖੇਤੀ ਇਨਪੁਟਸ ਵੀ ਮੁਹੱਈਆ ਕਰਵਾਏ ਜਾਣਗੇ। ਮੁੱਖ ਖੇਤੀਬਾੜੀ ਅਫ਼ਸਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਵਿਗਿਆਨਕ ਅਤੇ ਸੁਚੱਜੀ ਕਾਸ਼ਤ ਸਬੰਧੀ ਮਾਹਿਰਾਂ ਵਲੋਂ ਨਵੀਨਤਮ ਜਾਣਕਾਰੀ ਮੁਹੱਈਆ ਕਰਵਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੱਲਾਂਵਾਲਾ ਦੀ ਮੀਟਿੰਗ ਅਗਲੀ ਖ਼ਬਰ ਸਿਟੀ ਪੁਲਿਸ ਨੇ ਹੈਰੋਇਨ ਸਮੇਤ ਕੀਤੇ ਦੋ ਕਾਬੂ - ਮਾਮਲਾ ਦਰਜ
Ad Position 24