29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੱਲਾਂਵਾਲਾ ਦੀ ਮੀਟਿੰਗ

ਮੱਲਾਂਵਾਲਾ, 29 ਸਤੰਬਰ (ਗੁਰਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੱਲਾਂਵਾਲਾ ਦੀ ਮੀਟਿੰਗ ਸੁਖਦੇਵ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਮੱਲਾਂਵਾਲਾ ਵਿਖੇ ਹੋਈ, ਜਿਸ ਵਿਚ ਕਿਸਾਨੀ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਝੋਨੇ ਦੀ ਖ਼ਰੀਦ ਸਮੇਂ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਜਿਸ ਲਈ ਖ਼ਰੀਦ ਕੇਂਦਰਾਂ ਵਿਚ ਪਾਣੀ, ਬਿਜਲੀ ਅਤੇ ਛਾਂ ਅਤੇ ਬਾਰਦਾਨੇ ਦਾ ਯੋਗ ਪ੍ਰਬੰਧ ਕੀਤਾ ਜਾਵੇ ਅਤੇ ਲਿਫ਼ਟਿੰਗ ਦਾ ਪ੍ਰਬੰਧ ਕੀਤਾ ਜਾਵੇ।

Ad Position 21
No active advertisement
ਅਜੀਤ ਡੈਸਕ 30-09-2026
ਮੱਲਾਂਵਾਲਾ, 29 ਸਤੰਬਰ (ਗੁਰਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੱਲਾਂਵਾਲਾ ਦੀ ਮੀਟਿੰਗ ਸੁਖਦੇਵ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਮੱਲਾਂਵਾਲਾ ਵਿਖੇ ਹੋਈ, ਜਿਸ ਵਿਚ ਕਿਸਾਨੀ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਝੋਨੇ ਦੀ ਖ਼ਰੀਦ ਸਮੇਂ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਜਿਸ ਲਈ ਖ਼ਰੀਦ ਕੇਂਦਰਾਂ ਵਿਚ ਪਾਣੀ, ਬਿਜਲੀ ਅਤੇ ਛਾਂ ਅਤੇ ਬਾਰਦਾਨੇ ਦਾ ਯੋਗ ਪ੍ਰਬੰਧ ਕੀਤਾ ਜਾਵੇ ਅਤੇ ਲਿਫ਼ਟਿੰਗ ਦਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਨੇ ਇਹ ਵੀ ਮੰਗ ਕੀਤੀ ਕਿ ਜਿਹੜੀਆਂ ਲਿੰਕ ਸੜਕਾਂ ਟੁੱਟੀਆਂ ਹੋਈਆਂ ਹਨ, ਉਨ੍ਹਾਂ ਦੀ ਜਲਦੀ ਤੋਂ ਜਲਦੀ ਮੁਰੰਮਤ ਕਰਵਾਈ ਜਾਵੇ ਤਾਂ ਜੋ ਰਾਹਗੀਰਾਂ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਮੀਟਿੰਗ ’ਚ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨੀ ਮੁੱਦਿਆਂ ਲਈ ਇੱਕਜੁੱਟ ਹੋ ਕੇ ਕੰਮ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਮਨਮੋਹਨ ਸਿੰਘ ਸਕੱਤਰ ਪੰਜਾਬ, ਹਰਬੰਸ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ, ਗੁਰਬਚਨ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸੁਖਦੇਵ ਸਿੰਘ ਮੀਤ ਪ੍ਰਧਾਨ, ਲਖਬੀਰ ਸਿੰਘ ਬਲਾਕ ਪ੍ਰਧਾਨ, ਸ਼ੇਰ ਸਿੰਘ ਜ਼ਿਲ੍ਹਾ ਪ੍ਰਚਾਰ ਸਕੱਤਰ, ਚਤਰ ਸਿੰਘ ਮੈਂਬਰ ਮੱਲਾਂਵਾਲਾ, ਸੁਖਦੇਵ ਸਿੰਘ ਭੁੱਲਰ ਬਲਾਕ ਪ੍ਰਧਾਨ, ਬਲਕਾਰ ਸਿੰਘ ਕਮੇਟੀ ਮੈਂਬਰ, ਨਿਰਪਿੰਦਰ ਸਿੰਘ ਕਮੇਟੀ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਵਲੀ ਪ੍ਰੋਫੈਸ਼ਨਲ ਅਤੇ ਚਿਤਕਾਰਾ ਯੂਨੀਵਰਸਿਟੀ ’ਚ ਵਾਪਰੀਆਂ ਘਟਨਾਵਾਂ ਚਿੰਤਾਜਨਕ- ਆਸ਼ੂ ਬੰਗੜ, ਸਰਬਜੀਤ ਬਰਾੜ ਅਗਲੀ ਖ਼ਬਰ ਵੱਧ ਤੋਂ ਵੱਧ ਕਿਸਾਨ ਸ਼ਮੂਲੀਅਤ ਕਰਕੇ ਲਾਹਾ ਲੈਣ - ਡਿਪਟੀ ਕਮਿਸ਼ਨਰ
Ad Position 24