29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਲਵਲੀ ਪ੍ਰੋਫੈਸ਼ਨਲ ਅਤੇ ਚਿਤਕਾਰਾ ਯੂਨੀਵਰਸਿਟੀ ’ਚ ਵਾਪਰੀਆਂ ਘਟਨਾਵਾਂ ਚਿੰਤਾਜਨਕ- ਆਸ਼ੂ ਬੰਗੜ, ਸਰਬਜੀਤ ਬਰਾੜ

ਮੁੱਦਕੀ, 29 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਦੀਆਂ ਦੋ ਪ੍ਰਮੁੱਖ ਨਿੱਜੀ ਯੂਨੀਵਰਸਿਟੀਆਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਅਤੇ ਚਿਤਕਾਰਾ ਯੂਨੀਵਰਸਿਟੀ ਰਾਜਪੁਰਾ ਵਿਚ ਹਾਲ ਹੀ ’ਚ ਵਾਪਰੀਆਂ ਘਟਨਾਵਾਂ ਬਹੁਤ ਹੀ ਚਿੰਤਾਜਨਕ ਹਨ। ਇਹ ਪ੍ਰਗਟਾਵਾ ਕਾਂਗਰਸ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਅਤੇ ਜ਼ਿਲ੍ਹਾ ਮਹਿਲਾ ਵਿੰਗ ਦੇ ਪ੍ਰਧਾਨ ਸਰਬਜੀਤ ਕੌਰ ਬਰਾੜ ਮੁੱਦਕੀ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ’ਚ ਅਮਨ ਸ਼ਾਂਤੀ ਕਾਇਮ ਰੱਖਣ ’ਚ ਪੂਰੀ ਤਰ੍ਹਾਂ ਨਾਕਾਮ ਸਿੱਧ ਹੋਈ ਹੈ।

Ad Position 21
No active advertisement
ਅਮਰਦੀਪ ਸਿੰਘ ਆਸ਼ੂ ਬੰਗੜ ਅਤੇ ਸਰਬਜੀਤ ਕੌਰ ਬਰਾੜ ਮੁੱਦਕੀ। 30-09-2026
ਮੁੱਦਕੀ, 29 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਦੀਆਂ ਦੋ ਪ੍ਰਮੁੱਖ ਨਿੱਜੀ ਯੂਨੀਵਰਸਿਟੀਆਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਅਤੇ ਚਿਤਕਾਰਾ ਯੂਨੀਵਰਸਿਟੀ ਰਾਜਪੁਰਾ ਵਿਚ ਹਾਲ ਹੀ ’ਚ ਵਾਪਰੀਆਂ ਘਟਨਾਵਾਂ ਬਹੁਤ ਹੀ ਚਿੰਤਾਜਨਕ ਹਨ। ਇਹ ਪ੍ਰਗਟਾਵਾ ਕਾਂਗਰਸ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਅਤੇ ਜ਼ਿਲ੍ਹਾ ਮਹਿਲਾ ਵਿੰਗ ਦੇ ਪ੍ਰਧਾਨ ਸਰਬਜੀਤ ਕੌਰ ਬਰਾੜ ਮੁੱਦਕੀ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ’ਚ ਅਮਨ ਸ਼ਾਂਤੀ ਕਾਇਮ ਰੱਖਣ ’ਚ ਪੂਰੀ ਤਰ੍ਹਾਂ ਨਾਕਾਮ ਸਿੱਧ ਹੋਈ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਜੇਕਰ ਸਾਰੀ ਘਟਨਾ ਦੀ ਨਿਰਪੱਖ ਜਾਂਚ ਹੋ ਗਈ ਤਾਂ ਇਹ ਖੁਲ੍ਹਾਸਾ ਹੋ ਜਾਵੇਗਾ ਕਿ ਆਪ ਸਰਕਾਰ ਨੇ ਹੀ ਇਹ ਸਾਰੀ ਗੜਬੜ ਕਰਵਾਈ ਹੈ। ਉਨ੍ਹਾਂ ਕਿਹਾ ਕਿ ਐਲ.ਪੀ.ਯੂ. ’ਚ ਦੁਨੀਆ ਭਰ ਦੇ ਵਿਦਿਆਰਥੀ ਪੜ੍ਹਦੇ ਹਨ ਅਤੇ ਨੌਜਵਾਨਾਂ ਨਾਲ ਖਿੱਚ-ਧੂਹ ਕਰਨ, ਜ਼ਮੀਨ ’ਤੇ ਸੁੱਟਣ ਅਤੇ ਕੁੱਟਣ ਦੇ ਦਿਸ਼ਾ ਨੇ ਨਾ ਸਿਰਫ਼ ਯੂਨੀਵਰਸਿਟੀ ਦੀ ਸ਼ਾਖ਼ ਨੂੰ ਢਾਹ ਲਾਈ ਹੈ, ਬਲਕਿ ਪੰਜਾਬ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਵੀ ਉਜਾਗਰ ਕੀਤਾ ਹੈ। ਬੰਗੜ ਅਤੇ ਬਰਾੜ ਨੇ ਕਿਹਾ ਕਿ ਸਿੱਖਿਆ ਹਾਸਿਲ ਕਰਨ ਵਾਲੇ ਯੂਨੀਵਰਸਿਟੀ ’ਚ ਪੜ੍ਹਦੇ ਵਿਦਿਆਰਥੀ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ’ਤੇ ਕੀਤੇ ਅੱਤਿਆਚਾਰ ਦੀ ਇਸ ਪੂਰੀ ਘਟਨਾ ਤੋਂ ਪ੍ਰਸ਼ਾਸਨ ਦੀ ਨਾਕਾਮੀ ਦਾ ਪਤਾ ਲੱਗਦਾ ਹੈ। ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਸਥਾਨਕ ਪ੍ਰਸ਼ਾਸਨ ਨੂੰ ਉਨ੍ਹਾਂ ਦੇ ਜਵਾਬ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਘਟਨਾਵਾਂ ਦੇ ਹਰ ਪਹਿਲੂ ਦੀ ਨਿਰਪੱਖ ਜਾਂਚ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 12 ਲੱਖ ਰੁਪਏ ਠੱਗੇ, 1 ਨਾਮਜ਼ਦ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੱਲਾਂਵਾਲਾ ਦੀ ਮੀਟਿੰਗ
Ad Position 24