29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਵੱਡੀ ਗਿਣਤੀ ’ਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਪਹੁੰਚੇ

ਫ਼ਿਰੋਜ਼ਪੁਰ, 29 ਸਤੰਬਰ (ਸੁਖਵਿੰਦਰ ਸਿੰਘ)-ਵੋਟਾਂ ਦੀ ਕਥਿਤ ਚੋਰੀ ਦੇ ਮੁੱਦਿਆਂ ਨੂੰ ਲੈ ਕੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਵਲੋਂ ਡੀ. ਸੀ.

Ad Position 21
No active advertisement
ਅਜੀਤ ਡੈਸਕ 30-09-2026
ਫ਼ਿਰੋਜ਼ਪੁਰ, 29 ਸਤੰਬਰ (ਸੁਖਵਿੰਦਰ ਸਿੰਘ)-ਵੋਟਾਂ ਦੀ ਕਥਿਤ ਚੋਰੀ ਦੇ ਮੁੱਦਿਆਂ ਨੂੰ ਲੈ ਕੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਵਲੋਂ ਡੀ.ਸੀ. ਦਫਤਰ ਦੇ ਬਾਹਰ ਲਗਾਏ ਗਏ ਧਰਨੇ ਪ੍ਰਦਰਸ਼ਨ ਵਿਚ ਸ਼ਮੂਲੀਅਤ ਕੀਤੀ । ਇਸ ਦੌਰਾਨ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਸ਼ਾਮਿਲ ਹੋਏ। ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ ਨੇ ਭਾਜਪਾ ਦੇ ਨਰਿੰਦਰ ਮੋਦੀ ਖਿਲਾਫ ਨਾਅਰੇਬਾਜ਼ੀ ਕਰਦਿਆਂ ਵੋਟਾਂ ਦੀ ਕਥਿਤ ਚੋਰੀ ਦੀ ਨਿਰਪੱਖ ਜਾਂਚ ਅਤੇ ਚੋਣ ਕਮਿਸ਼ਨ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਇਹ ਧਰਨਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਰਮਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ, ਵਾਈਸ ਪ੍ਰਧਾਨ ਬੀਬਾ ਬਲਜੀਤ ਕੌਰ ਬੰਗੜ, ਸਾਬਕਾ ਵਿਧਾਇਕ ਪਰਮਿੰਦਰ ਸਿੰਘ, ਬਲਾਕ ਪ੍ਰਧਾਨਾਂ ਅਤੇ ਸਮੂਹ ਕੌਂਸਲਾਂ ਦੀ ਅਗਵਾਈ ਹੇਠ ਲਗਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਅਟਾਰੀ ਨੇ ਕਿਹਾ ਕਿ ਵੋਟਾਂ ਦੀ ਕਥਿਤ ਚੋਰੀ ਲੋਕਤੰਤਰ ਦੀਆਂ ਜੜ੍ਹਾਂ ਨੂੰ ਕਮਜ਼ੋਰ ਕਰਨ ਵਾਲਾ ਗੰਭੀਰ ਮਾਮਲਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਵਲੋਂ ਲੋਕਾਂ ਦੇ ਜਮਰੂਹੀ ਹੱਕਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ’ਤੇ ਸਵਾਲ ਖੜੇ ਹੋ ਰਹੇ ਹਨ। ਅਟਾਰੀ ਨੇ ਨਸ਼ਿਆਂ ਦੇ ਮੁੱਦੇ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਨਸ਼ੇ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਜਿਸ ਕਾਰਨ ਨੌਜਵਾਨ ਪੀੜ੍ਹੀ ਪ੍ਰਭਾਵਿਤ ਹੋ ਰਹੀ ਹੈ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਦੇ ਖਾਤਮੇ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ ।
Ad Position 22
No active advertisement
ਪਿਛਲੀ ਖ਼ਬਰ ਝੋਕ ਹਰੀਹਰ ’ਚ ਖੇਡ ਮੇਲਾ ਅੱਜ ਤੇ ਸਭਿਆਚਾਰਕ ਮੇਲਾ ਕੱਲ੍ਹ ਨੂੰ ਅਗਲੀ ਖ਼ਬਰ ਪਰਿੰਦਿਆਂ ਦਾ ਫਿਕਰ ਕਰਨ ਵਾਲੇ ਲੇਖਕ ਬਿੱਟੂ ਲਹਿਰੀ ਨਹੀ ਰਹੇ
Ad Position 24