29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਰਕਾਰੀ ਕਾਲਜ ’ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਜ਼ੀਰਾ, 29 ਸਤੰਬਰ (ਪ੍ਰਤਾਪ ਸਿੰਘ ਹੀਰਾ)-ਸਨੇਰ ਰੋਡ ’ਤੇ ਸਥਿਤ ਸਰਕਾਰੀ ਕਾਲਜ ਜ਼ੀਰਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-09-2026
ਜ਼ੀਰਾ, 29 ਸਤੰਬਰ (ਪ੍ਰਤਾਪ ਸਿੰਘ ਹੀਰਾ)-ਸਨੇਰ ਰੋਡ ’ਤੇ ਸਥਿਤ ਸਰਕਾਰੀ ਕਾਲਜ ਜ਼ੀਰਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਸਚਿਨ ਕਾਲੜਾ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਸੈਮੀਨਾਰ ਦੌਰਾਨ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਪਵਿੱਤਰ ਸਿੰਘ ਨੇ ਸ਼ਹੀਦ ਭਗਤ ਸਿੰਘ ਵਲੋਂ ਦੇਸ਼ ਲਈ ਦਿੱਤੀ ਗਈ ਲਾਸਾਨੀ ਕੁਰਬਾਨੀ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿਚ ਨੌਜਵਾਨ 23 ਸਾਲ ਦੀ ਉਮਰ ਤੱਕ ਪਹੁੰਚ ਕੇ ਵੀ ਸਮਾਜ ਦੀ ਪੂਰੀ ਸਮਝ ਨਹੀਂ ਰੱਖ ਪਾਉਂਦੇ। ਜਦਕਿ ਸ. ਭਗਤ ਸਿੰਘ ਨੇ ਆਪਣੀ 23 ਸਾਲ ਦੀ ਕੁੱਲ ਉਮਰ ਵਿਚੋਂ ਆਜ਼ਾਦੀ ਸੰਗਰਾਮ ਵਿਚ ਸਰਗਰਮ ਰਹਿ ਕੇ ਜੋ ਯੋਗਦਾਨ ਪਾਇਆ। ਉਸ ਉੱਤੇ 50 ਤੋਂ ਵੱਧ ਕਿਤਾਬਾਂ ਲਿਖੀਆਂ ਜਾ ਸਕਦੀਆਂ ਹਨ। ਇਸ ਮੌਕੇ ਕਾਲਜ ਪ੍ਰਿੰਸੀਪਲ ਸਚਿਨ ਕਾਲੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰੇਰਿਤ ਕੀਤਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਦੇ ਬੇਲੋੜੇ ਪ੍ਰਭਾਵ ਵਿਚੋਂ ਨਿਕਲ ਕੇ ਦੇਸ਼ ਦੇ ਆਜ਼ਾਦੀ ਘੁਲਾਟੀਆਂ ਅਤੇ ਅਸਲ ਨਾਇਕਾਂ ਦੀਆਂ ਜੀਵਨੀਆਂ ਪੜ੍ਹਨੀਆਂ ਚਾਹੀਦੀਆਂ ਹਨ ਤਾਂ ਜੋ ਉਨ੍ਹਾਂ ਦੇ ਉੱਚ ਵਿਚਾਰਾਂ ਤੋਂ ਸੇਧ ਲਈ ਜਾ ਸਕੇ। ਸਮਾਗਮ ਦੌਰਾਨ ਬੀ.ਏ. ਦੀ ਵਿਦਿਆਰਥਣ ਦੀਪੂ ਕੌਰ ਨੇ ਇਕ ਦੇਸ਼ ਭਗਤੀ ਦਾ ਗੀਤ ਪੇਸ਼ ਕਰਕੇ ਹਾਜ਼ਰੀਨ ਵਿਚ ਜੋਸ਼ ਭਰਿਆ। ਇਸ ਮੌਕੇ ਜਸ਼ਨਪ੍ਰੀਤ ਸਿੰਘ, ਸਤਵਿੰਦਰਪਾਲ ਸਿੰਘ, ਗੁਰਵਿੰਦਰ ਸਿੰਘ, ਪੂਜਾ, ਗਗਨਦੀਪ ਸਿੰਘ ਸਾਰੇ ਪ੍ਰੋਫੈਸਰ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜਸਵੰਤ ਸਿੰਘ ਸੋਢੀ ਨੇ ਮਾਰਕੀਟ ਕਮੇਟੀ ਪੰਜੇ ਕੇ ਉਤਾੜ ਦਾ ਸੰਭਾਲਿਆ ਅਹੁਦਾ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
Ad Position 24