ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਮੌਕੇ 3 ਤੋਂ 5 ਅਕਤੂਬਰ ਤੱਕ ਲੱਗੇਗਾ ਮੁਫ਼ਤ ਮੈਡੀਕਲ ਕੈਂਪ
ਫ਼ਿਰੋਜ਼ਪੁਰ, 29 ਸਤੰਬਰ (ਕੁਲਬੀਰ ਸਿੰਘ ਸੋਢੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. ਨੰਬਰ 295 ਦੇ ਬਲਾਕ ਫ਼ਿਰੋਜ਼ਪੁਰ ਸ਼ਹਿਰੀ ਪ੍ਰਧਾਨ ਭਜਨ ਸਿੰਘ ਦੀ ਅਗਵਾਈ ਵਿਚ ਸਥਾਨਕ ਹੋਟਲ ਵਿਖੇ ਕਾਰਜਕਾਰੀ ਕਮੇਟੀ ਦੀ ਅਹਿਮ ਮੀਟਿੰਗ ਕੀਤੀ ਗਈ।
ਮ
ਮੀਟਿੰਗ ਦੌਰਾਨ ਹਾਜ਼ਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਦੇ ਆਗੂ ਅਤੇ ਮੈਂਬਰ। ਅਜੀਤ ਤਸਵੀਰ
30-09-2026
ਫ਼ਿਰੋਜ਼ਪੁਰ, 29 ਸਤੰਬਰ (ਕੁਲਬੀਰ ਸਿੰਘ ਸੋਢੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. ਨੰਬਰ 295 ਦੇ ਬਲਾਕ ਫ਼ਿਰੋਜ਼ਪੁਰ ਸ਼ਹਿਰੀ ਪ੍ਰਧਾਨ ਭਜਨ ਸਿੰਘ ਦੀ ਅਗਵਾਈ ਵਿਚ ਸਥਾਨਕ ਹੋਟਲ ਵਿਖੇ ਕਾਰਜਕਾਰੀ ਕਮੇਟੀ ਦੀ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਕਾਰਜਕਾਰੀ ਕਮੇਟੀ ਦੇ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕਰਦਿਆਂ ਜਥੇਬੰਦੀ ਦੀਆਂ ਗਤੀਵਿਧੀਆਂ ਅਤੇ ਆਉਣ ਵਾਲੇ ਸਮਾਜ ਸੇਵੀ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੇਕ ਕੱਟ ਕੇ ਉਨ੍ਹਾਂ ਨੂੰ ਸ਼ਰਧਾ ਸਹਿਤ ਯਾਦ ਕੀਤਾ ਗਿਆ। ਇਸ ਮੌਕੇ ਹਾਜ਼ਰ ਮੈਂਬਰਾਂ ਨੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਦਿਖਾਏ ਰਸਤੇ ’ਤੇ ਚੱਲਣ ਦਾ ਸੱਦਾ ਦਿੱਤਾ। ਮੈਂਬਰਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅੱਜ ਵੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਸਮੇਂ ਦੀ ਲੋੜ ਹੈ। ਮੀਟਿੰਗ ਦਾ ਮੁੱਖ ਏਜੰਡਾ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਮੌਕੇ ਮੁਫ਼ਤ ਮੈਡੀਕਲ ਅਤੇ ਦਵਾਈਆਂ ਦਾ ਕੈਂਪ ਲਗਾਉਣ ਸਬੰਧੀ ਰਿਹਾ। ਇਸ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਫ਼ੈਸਲਾ ਕੀਤਾ ਗਿਆ ਕਿ 3, 4 ਅਤੇ 5 ਅਕਤੂਬਰ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਦੌਰਾਨ ਸ਼ਰਧਾਲੂਆਂ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਦੀ ਯੋਜਨਾ ਉਲੀਕੀ ਗਈ। ਮੀਟਿੰਗ ਵਿਚ ਕੈਂਪ ਦੇ ਪ੍ਰਬੰਧਾਂ, ਦਵਾਈਆਂ ਦੀ ਉਪਲਬਧਤਾ ਅਤੇ ਹੋਰ ਲੋੜੀਂਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਕੇ ਰੂਪਰੇਖਾ ਤਿਆਰ ਕੀਤੀ ਗਈ। ਬਲਾਕ ਪ੍ਰਧਾਨ ਭਜਨ ਸਿੰਘ ਗਿੱਲ ਨੇ ਕਿਹਾ ਕਿ ਮੈਡੀਕਲ ਪ੍ਰੈਕਟਿਸਨਰਜ਼ ਐਸੋਸੀਏਸ਼ਨ ਵਲੋਂ ਸਮਾਜ ਸੇਵਾ ਦੇ ਉਦੇਸ਼ ਨਾਲ ਸਮੇਂ-ਸਮੇਂ ’ਤੇ ਲੋਕ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਬਾਬਾ ਬੁੱਢਾ ਜੀ ਦੇ ਜੋੜ ਮੇਲੇ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਉਣ ਦਾ ਉਦੇਸ਼ ਸ਼ਰਧਾਲੂਆਂ ਅਤੇ ਲੋੜਵੰਦ ਲੋਕਾਂ ਨੂੰ ਸਿਹਤ ਸਬੰਧੀ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਰਾਹੀਂ ਲੋੜਵੰਦ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਦਾ ਹੈ ਅਤੇ ਜਥੇਬੰਦੀ ਅਜਿਹੇ ਸਮਾਜ ਸੇਵੀ ਉਪਰਾਲਿਆਂ ਲਈ ਹਮੇਸ਼ਾ ਯਤਨਸ਼ੀਲ ਰਹੇਗੀ। ਮੀਟਿੰਗ ਦੌਰਾਨ ਜਥੇਬੰਦੀ ਦੇ ਹੋਰ ਅਹਿਮ ਮਸਲਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਭਵਿੱਖ ’ਚ ਕੀਤੇ ਜਾਣ ਵਾਲੇ ਸਮਾਜ ਸੇਵੀ ਕਾਰਜਾਂ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਅੰਤ ’ਚ ਪ੍ਰਧਾਨ ਭਜਨ ਸਿੰਘ ਗਿੱਲ ਨੇ ਮੀਟਿੰਗ ਵਿਚ ਸ਼ਾਮਿਲ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ।