ਸਕੂਲ ਛੱਡਣ ਜਾ ਰਹੀ ਮਾਂ ਦੀ ਐਕਟਿਵਾ ਹਾਦਸਾਗ੍ਰਸਤ, ਪੁਲਿਸ ਨੇ ਮਾਮਲਾ ਦਰਜ ਕੀਤਾ
ਫ਼ਿਰੋਜ਼ਪੁਰ, 29 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਕੈਂਟ ’ਚ ਤੇਜ਼ ਰਫ਼ਤਾਰ ਅਤੇ ਕਥਿਤ ਲਾਪਰਵਾਹੀ ਨਾਲ ਚਲਾਈ ਜਾ ਰਹੀ ਕਾਰ ਵਲੋਂ ਐਕਟਿਵਾ ਨੂੰ ਟੱਕਰ ਮਾਰਨ ਕਾਰਨ ਮਾਂ-ਧੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸੰਬੰਧੀ ਕੈਂਟ ਥਾਣਾ ਪੁਲਿਸ ਨੇ ਮੁਕੱਦਮਾ ਨੰਬਰ 174 ਮਿਤੀ 28 ਸਤੰਬਰ 2026 ਨੂੰ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਫ਼ਿਰੋਜ਼ਪੁਰ, 29 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਕੈਂਟ ’ਚ ਤੇਜ਼ ਰਫ਼ਤਾਰ ਅਤੇ ਕਥਿਤ ਲਾਪਰਵਾਹੀ ਨਾਲ ਚਲਾਈ ਜਾ ਰਹੀ ਕਾਰ ਵਲੋਂ ਐਕਟਿਵਾ ਨੂੰ ਟੱਕਰ ਮਾਰਨ ਕਾਰਨ ਮਾਂ-ਧੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸੰਬੰਧੀ ਕੈਂਟ ਥਾਣਾ ਪੁਲਿਸ ਨੇ ਮੁਕੱਦਮਾ ਨੰਬਰ 174 ਮਿਤੀ 28 ਸਤੰਬਰ 2026 ਨੂੰ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਫ਼ਿਰੋਜ਼ਪੁਰ ਕੈਂਟ ਦੇ ਏ. ਐੱਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਪੁਲਿਸ ਨੂੰ ਦਿੱਤੇ ਬਿਆਨ ਵਿਚ ਸੁਨੀਤਾ ਸੋਨੀ ਪਤਨੀ ਰਾਜ ਕੁਮਾਰ ਵਾਸੀ ਗੋਬਿੰਦ ਨਗਰੀ ਫ਼ਿਰੋਜ਼ਪੁਰ ਸ਼ਹਿਰ ਨੇ ਸ਼ਿਕਾਇਤ ਕੀਤ ਹੈ ਕਿ ਉਹ 5 ਸਤੰਬਰ ਨੂੰ ਉਹ ਆਪਣੀ 11 ਸਾਲਾ ਬੇਟੀ ਅਰਾਇਨਾ ਨੂੰ ਸਕੂਲ ਛੱਡਣ ਲਈ ਐਕਟਿਵਾ ’ਤੇ ਸਵਾਰ ਹੋ ਕੇ ਜਾ ਰਹੀ ਸੀ। ਉਸ ਦੀ ਬੇਟੀ ਸੇਂਟ ਜੋਸਫ ਕਾਨਵੈਂਟ ਸਕੂਲ ਦੀ ਛੇਵੀਂ ਜਮਾਤ ਵਿਚ ਪੜ੍ਹਦੀ ਹੈ। ਸਵੇਰੇ ਕਰੀਬ 6.25 ਵਜੇ ਜਦੋਂ ਉਹ ਸ੍ਰੀ ਮੁਕਤਸਰ ਸਾਹਿਬ ਰੋਡ ਤੋਂ ਬਾਬਾ ਸ਼ੇਰ ਸ਼ਾਹ ਵਲੀ ਚੌਕ ਨੇੜੇ ਪਹੁੰਚੇ ਤਾਂ ਫ਼ਾਜ਼ਿਲਕਾ ਰੋਡ ਵਲੋਂ ਆ ਰਹੀ ਇਕ ਕਾਰ ਨੇ ਉਨ੍ਹਾਂ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਪੀੜਤ ਅਨੁਸਾਰ ਕਾਰ ਤੇਜ਼ ਰਫ਼ਤਾਰ ਨਾਲ ਚਲਾਈ ਜਾ ਰਹੀ ਸੀ ਅਤੇ ਉਸ ਨੂੰ ਇਕ ਵਿਅਕਤੀ ਚਲਾ ਰਿਹਾ ਸੀ। ਟੱਕਰ ਕਾਰਨ ਉਹ ਅਤੇ ਉਸ ਦੀ ਲੜਕੀ ਸੜਕ ’ਤੇ ਡਿਗ ਪਈਆਂ ਅਤੇ ਦੋਵਾਂ ਨੂੰ ਸੱਟਾਂ ਲੱਗੀਆਂ, ਜਦਕਿ ਐਕਟਿਵਾ ਵੀ ਨੁਕਸਾਨੀ ਗਈ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਫ਼ਿਰੋਜ਼ਪੁਰ ਲਿਜਾਇਆ ਗਿਆ। ਪੁਲਿਸ ਨੇ ਕਾਰ ਡਰਾਈਵਰ ਬਗੀਚਾ ਸਿੰਘ ਵਾਸੀ ਪਿੰਡ ਹਸਨ ਢੁੱਟ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ