ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ
ਗੋਲੂ ਕਾ ਮੋੜ, 30 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਿੱਖ ਸਨਾਤਨ ਧਰਮਸ਼ਾਲਾ (ਵੱਡਾ ਗੁਰਦੁਆਰਾ) ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਗਈਆਂ ਹਨ। ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਦੀਆ ਸੰਗਤਾਂ ਵਲੋਂ ਪ੍ਰਭਾਤ ਫੇਰੀਆਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ।
ਗੋਲੂ ਕਾ ਮੋੜ, 30 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਿੱਖ ਸਨਾਤਨ ਧਰਮਸ਼ਾਲਾ (ਵੱਡਾ ਗੁਰਦੁਆਰਾ) ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਗਈਆਂ ਹਨ। ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਦੀਆ ਸੰਗਤਾਂ ਵਲੋਂ ਪ੍ਰਭਾਤ ਫੇਰੀਆਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸਤਪਾਲ ਸਿੰਘ ਬਾਵਾ ਨੇ ਦੱਸਿਆ ਕਿ ਪ੍ਰਭਾਤ ਫੇਰੀਆਂ ਰੋਜ਼ਾਨਾ ਸਵੇਰੇ 4 ਵਜੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੁੰਦੀਆਂ ਹਨ ਤੇ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿਚੋਂ ਹੁੰਦੀਆਂ ਹੋਈਆਂ ਸਵੇਰੇ ਸਾਢੇ 6 ਵਜੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੁੰਦੀਆਂ ਹਨ ਜਿਸ ਵਿਚ ਪਹਿਲੇ ਦਿਨ ਸਵਰਗੀ ਨਿਰੰਜਨ ਸਿੰਘ ਨਾਗੀ ਦੇ ਪਰਿਵਾਰ ਤੇ ਦੂਸਰੇ ਦਿਨ ਸਵ. ਮਿਸਤਰੀ ਵਿਰਸਾ ਸਿੰਘ ਦੇ ਗ੍ਰਹਿ ਵਿਖੇ ਸੰਗਤਾਂ ਗਲੀਆਂ ਬਾਜ਼ਾਰਾਂ ਵਿਚੋਂ ਗੁਰਬਾਣੀ ਦੇ ਸ਼ਬਦ ਗਾਇਨ ਕਰਕੇ ਪਹੁੰਚੀਆਂ। ਪ੍ਰਭਾਤ ਫੇਰੀ ਦੌਰਾਨ ਭਾਈ ਦਲਜੀਤ ਸਿੰਘ ਗੱਬਰ, ਭਾਈ ਕੁਲਵੰਤ ਸਿੰਘ ਸੋਨੂੰ ਤੇ ਭਾਈ ਮਹਿੰਦਰ ਸਿੰਘ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਤੇ ਭਾਈ ਬਲਵਿੰਦਰ ਸਿੰਘ ਅਰਾਈਆਂ ਵਾਲਾ ਕਥਾ ਵਾਚਕ ਵਲੋਂ ਗੁਰੂ ਇਤਿਹਾਸ ਦੀ ਕਥਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਤਪਾਲ ਸਿੰਘ ਬਾਵਾ ਨੇ ਦੱਸਿਆ ਕਿ ਇਹ ਪ੍ਰਭਾਤ ਫੇਰੀਆਂ ਪ੍ਰਕਾਸ਼ ਪੁਰਬ ਤੱਕ ਨਿਰੰਤਰ ਜਾਰੀ ਰਹਿਣਗੀਆਂ।