ਫ਼ਿਰੋਜ਼ਪੁਰ ਮੰਡਲ ਵਿਚ ਸਫ਼ਾਈ ਮਿੱਤਰ ਸੁਰੱਖਿਆ ਤੇ ਸਿਹਤ ਕੈਂਪ ਲਗਾਏ
ਫ਼ਿਰੋਜ਼ਪੁਰ, 30 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਮੰਡਲ ਵਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਮੰਡਲ ਹਸਪਤਾਲ ਫ਼ਿਰੋਜ਼ਪੁਰ ਵਿਚ ਮੁੱਖ ਮੈਡੀਕਲ ਸੁਪਰਡੈਂਟ ਡਾ. ਰੰਜਨਾ ਸਹਿਗਲ ਦੀ ਅਗਵਾਈ ਹੇਠ ਸਫ਼ਾਈ ਮਿੱਤਰ ਸੁਰੱਖਿਆ ਤੇ ਸਿਹਤ ਕੈਂਪ ਲਗਾਏ ਗਏ।
ਫ਼ਿਰੋਜ਼ਪੁਰ, 30 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਮੰਡਲ ਵਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਮੰਡਲ ਹਸਪਤਾਲ ਫ਼ਿਰੋਜ਼ਪੁਰ ਵਿਚ ਮੁੱਖ ਮੈਡੀਕਲ ਸੁਪਰਡੈਂਟ ਡਾ.ਰੰਜਨਾ ਸਹਿਗਲ ਦੀ ਅਗਵਾਈ ਹੇਠ ਸਫ਼ਾਈ ਮਿੱਤਰ ਸੁਰੱਖਿਆ ਤੇ ਸਿਹਤ ਕੈਂਪ ਲਗਾਏ ਗਏ। ਇਸ ਤੋਂ ਇਲਾਵਾ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਸਿਟੀ, ਜਲੰਧਰ ਕੈਂਟ ਆਦਿ ਰੇਲਵੇ ਸਟੇਸ਼ਨਾਂ ਤੇ ਸਿਹਤ ਇਕਾਈਆਂ ਵਿਚ ਸਿਹਤ ਕੈਂਪ ਲਗਾਏ ਗਏ। ਇਨਾਂ ਕੈਂਪਾਂ ਦਾ ਮੁੱਖ ਉਦੇਸ਼ ਸਫ਼ਾਈ ਮਿੱਤਰਾਂ (ਸਫ਼ਾਈ ਕਰਮਚਾਰੀਆਂ) ਦੀ ਸਿਹਤ ਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਕੈਂਪਾਂ ਦੌਰਾਨ ਕਰਮਚਾਰੀਆਂ ਨੂੰ ਸੁਰੱਖਿਆ ਕਿੱਟਾਂ ਤੇ ਜ਼ਰੂਰੀ ਉਪਕਰਨ ਦਿੱਤੇ ਗਏ। ਨਾਲ ਹੀ ਮੈਡੀਕਲ ਜਾਂਚ ਤੇ ਸਲਾਹ-ਮਸ਼ਵਰੇ ਦੀ ਵਿਵਸਥਾ ਵੀ ਕੀਤੀ ਗਈ। ਸੀਨੀਅਰ ਡਵੀਜ਼ਨਲ ਮੈਕੇਨੀਕਲ ਇੰਜੀਨੀਅਰ ਭੁਪਿੰਦਰ ਵਲੋਂ ਸਫ਼ਾਈ ਮਿੱਤਰਾਂ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯੋਗਦਾਨ ਲਈ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਦੱਸਿਆ ਕਿ ਫ਼ਿਰੋਜ਼ਪੁਰ ਮੰਡਲ ਆਪਣੇ ਫਰੰਟਲਾਈਨ ਸਫ਼ਾਈ ਕਰਮਚਾਰੀਆਂ ਦੀ ਭਲਾਈ ਤੇ ਸੁਰੱਖਿਆ ਲਈ ਵਚਨਬੱਧ ਹੈ, ਜੋ ਰੇਲਵੇ ਕੰਪਲੈਕਸ ਵਿਚ ਸਫ਼ਾਈ ਤੇ ਸਿਹਤ ਵਿਵਸਥਾ ਬਣਾਏ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।