2 ਅਕਤੂਬਰ ਨੂੰ ਸਪੈਸ਼ਲ ਕਾਡਰ ਅਧਿਆਪਕ ਸੰਗਰੂਰ ’ਚ ਕਰਨਗੇ ਸੂਬਾ ਪੱਧਰੀ ਰੈਲੀ - ਜਗਸੀਰ ਸਿੰਘ ਸੰਧੂ
ਗੁਰੂਹਰਸਹਾਏ, 30 ਸਤੰਬਰ (ਕਪਿਲ ਕੰਧਾਰੀ)-ਸਪੈਸ਼ਲ ਕਾਡਰ ਅਧਿਆਪਕਾਂ ਵਲੋਂ ਪੇ-ਸਕੇਲ ਅਤੇ ਸੀ. ਐੱਸ.
ਗੁਰੂਹਰਸਹਾਏ, 30 ਸਤੰਬਰ (ਕਪਿਲ ਕੰਧਾਰੀ)-ਸਪੈਸ਼ਲ ਕਾਡਰ ਅਧਿਆਪਕਾਂ ਵਲੋਂ ਪੇ-ਸਕੇਲ ਅਤੇ ਸੀ.ਐੱਸ.ਆਰ. ਰੂਲਜ਼ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ 2 ਅਕਤੂਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਗੂ ਜਗਸੀਰ ਸਿੰਘ ਸੰਧੂ, ਗੁਰਮੇਜ ਸਿੰਘ, ਅਸ਼ੋਕ ਕੁਮਾਰ, ਸ਼ੇਰ ਸਿੰਘ ਅਤੇ ਕੁਲਵੰਤ ਸਿੰਘ ਵਲੋਂ ਜਾਣਕਾਰੀ ਦਿੱਤੀ ਗਈ। ਆਗੂਆਂ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਪੇ-ਸਕੇਲ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਅਜੇ ਤੱਕ ਮੰਗ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਉਣ ਦੇ ਬਾਵਜੂਦ ਕਈ ਅਧਿਆਪਕ ਬਿਨਾਂ ਲੋੜੀਂਦੀਆਂ ਸਹੂਲਤਾਂ ਤੋਂ ਸੇਵਾ-ਮੁਕਤ ਹੋ ਰਹੇ ਹਨ ਤੇ ਮੈਡੀਕਲ ਸਹੂਲਤਾਂ ਦੀ ਘਾਟ ਕਾਰਨ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਦੱਸਿਆ ਕਿ 2 ਅਕਤੂਬਰ ਦੀ ਰੈਲੀ ਵਿਚ ਪੂਰੇ ਪੰਜਾਬ ਤੋਂ ਸਪੈਸ਼ਲ ਕਾਡਰ ਅਧਿਆਪਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ ਅਤੇ ਆਪਣੀਆਂ ਮੰਗਾਂ ਸਬੰਧੀ ਆਵਾਜ਼ ਬੁਲੰਦ ਕਰਨਗੇ।