01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਰਕਾਰ ਦੀਆਂ ਨਲਾਇਕੀਆਂ ਕਾਰਨ ਹੀ ਕਿਸਾਨ ਪਰਾਲ਼ੀ ਸਾੜਨ ਲਈ ਮਜਬੂਰ- ਸੰਧੂ, ਗਿੱਲ, ਬੰਡਾਲਾ

ਜ਼ੀਰਾ, 30 ਸਤੰਬਰ (ਹਰਜੀਤ ਸਿੰਘ ਗਿੱਲ)- ਪੰਜਾਬ ਵਿਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਪਰਾਲੀ ਤੇ ਹਵਾ ਪ੍ਰਦੂਸ਼ਣ ਦਾ ਮੁੱਦਾ ਇਕ ਵਾਰ ਫਿਰ ਗਰਮਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਵਾਲਾ ਅਤੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਬੰਡਾਲਾ ਨੇ ਕਿਹਾ ਕਿ ਪਰਾਲੀ ਸਾੜਨੀ ਕਿਸਾਨਾਂ ਦਾ ਕੋਈ ਸ਼ੌਕ ਨਹੀਂ ਸਗੋਂ ਮਜਬੂਰੀ ਹੈ।

Ad Position 21
No active advertisement
ਫੁਰਮਾਨ ਸਿੰਘ ਸੰਧੂ, ਹਰਦੀਪ ਸਿੰਘ ਗਿੱਲ, ਸੁਖਚੈਨ ਸਿੰਘ ਬੰਡਾਲਾ। 01-10-2026
ਜ਼ੀਰਾ, 30 ਸਤੰਬਰ (ਹਰਜੀਤ ਸਿੰਘ ਗਿੱਲ)- ਪੰਜਾਬ ਵਿਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਪਰਾਲੀ ਤੇ ਹਵਾ ਪ੍ਰਦੂਸ਼ਣ ਦਾ ਮੁੱਦਾ ਇਕ ਵਾਰ ਫਿਰ ਗਰਮਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਵਾਲਾ ਅਤੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਬੰਡਾਲਾ ਨੇ ਕਿਹਾ ਕਿ ਪਰਾਲੀ ਸਾੜਨੀ ਕਿਸਾਨਾਂ ਦਾ ਕੋਈ ਸ਼ੌਕ ਨਹੀਂ ਸਗੋਂ ਮਜਬੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਖੋਖਲੇ ਦਾਅਵੇ ਤੇ ਸਖ਼ਤੀ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਜੋ ਕਿ ਨਿੰਦਣਯੋਗ ਹੈ। ਦੂਜੇ ਪਾਸੇ ਜ਼ਮੀਨੀ ਹਕੀਕਤ ਇਹ ਹੈ ਕਿ ਕਿਸਾਨਾਂ ਕੋਲ ਪਰਾਲੀ ਨੂੰ ਖੇਤਾਂ ਵਿਚ ਵਾਹੁਣ ਜਾਂ ਸਾਂਭਣ ਲਈ ਲੋੜੀਂਦੀ ਮਸ਼ੀਨਰੀ ਹੀ ਉਪਲਬਧ ਨਹੀਂ ਹੈ। ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂਆਂ ਨੇ ਸਰਕਾਰ ਦੀਆਂ ਨੀਤੀਆਂ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਹੈ ਕਿ ਮਸ਼ੀਨਰੀ ਦੀ ਘਾਟ ਤੇ ਮਹਿੰਗੇ ਡੀਜ਼ਲ ਕਾਰਨ ਛੋਟਾ ਕਿਸਾਨ ਬੇਵੱਸ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਸਰਕਾਰ ਵਲੋਂ ਸੁਪਰ ਸੀਡਰ, ਹੈਪੀ ਸੀਡਰ ਤੇ ਬੇਲਰ ਵਰਗੀਆਂ ਮਸ਼ੀਨਾਂ ’ਤੇ ਸਬਸਿਡੀ ਦੇਣ ਦੇ ਵੱਡੇ-ਵੱਡੇ ਇਸ਼ਤਿਹਾਰ ਦਿੱਤੇ ਜਾਂਦੇ ਹਨ ਪਰ ਹਕੀਕਤ ਵਿਚ ਇਹ ਸਬਸਿਡੀਆਂ ਛੋਟੇ ਕਿਸਾਨਾਂ ਤੱਕ ਨਹੀਂ ਪਹੁੰਚਦੀਆਂ। ਸਹਿਕਾਰੀ ਸਭਾਵਾਂ ਕੋਲ ਮਸ਼ੀਨਾਂ ਬਹੁਤ ਘੱਟ ਹਨ। ਜੇਕਰ ਕੋਈ ਕਿਸਾਨ ਕਿਰਾਏ ’ਤੇ ਮਸ਼ੀਨਰੀ ਲੈ ਕੇ ਪਰਾਲੀ ਖੇਤ ਵਿਚ ਵਾਹੁੰਦਾ ਹੈ ਤਾਂ ਉਸ ਦਾ ਪ੍ਰਤੀ ਏਕੜ 4,000 ਤੋਂ 5,000 ਰੁਪਏ ਤੱਕ ਦਾ ਵਾਧੂ ਖ਼ਰਚਾ ਆਉਂਦਾ ਹੈ। ਆਗੂਆਂ ਮੰਗ ਕੀਤੀ ਕਿ ਜੇਕਰ ਸਰਕਾਰ ਸੱਚਮੁੱਚ ਗੰਭੀਰ ਹੈ ਤਾਂ ਉਹ ਕਿਸਾਨਾਂ ਨੂੰ ਪ੍ਰਤੀ ਏਕੜ 5,000 ਰੁਪਏ ਨਕਦ ਮੁਆਵਜ਼ਾ (ਬੋਨਸ) ਦੇਵੇ। ਉਕਤ ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਸਖ਼ਤੀ ਕਰਨ ਦੀ ਕੋਸ਼ਿਸ਼ ਕੀਤੀ ਜਾਂ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਤੇ ਮੁਆਵਜ਼ਾ ਨਾ ਦਿੱਤਾ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਘਿਰਾਓ ਵੀ ਕੀਤਾ ਜਾਵੇਗਾ
Ad Position 22
No active advertisement
ਪਿਛਲੀ ਖ਼ਬਰ ਚੋਰਾਂ ਵਲੋਂ ਦੁਕਾਨ ’ਚ ਚੋਰੀ ਅਗਲੀ ਖ਼ਬਰ 2 ਅਕਤੂਬਰ ਨੂੰ ਸਪੈਸ਼ਲ ਕਾਡਰ ਅਧਿਆਪਕ ਸੰਗਰੂਰ ’ਚ ਕਰਨਗੇ ਸੂਬਾ ਪੱਧਰੀ ਰੈਲੀ - ਜਗਸੀਰ ਸਿੰਘ ਸੰਧੂ
Ad Position 24