ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਵਰਕਸ਼ਾਪ ਲਗਾਈ
ਗੁਰੂਹਰਸਹਾਏ, 30 ਸਤੰਬਰ (ਕਪਿਲ ਕੰਧਾਰੀ)- ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ‘ਆਤਮ ਪਰਗਾਸ’ ਵਰਕਸ਼ਾਪ ਲਗਾਈ ਗਈ। ਇਸ ਮੌਕੇ ਪਹੁੰਚੇ ਰਵਿੰਦਰ ਸਿੰਘ ਅਤੇ ਅਮਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਮਜ਼ਬੂਤ ਨੀਂਹ ਹੁੰਦੀ ਹੈ।
ਪ
ਪ੍ਰਿੰਸੀਪਲ ਡਾ.ਵੰਦਨਾ ਧਵਨ ਨੂੰ ਸਨਮਾਨਿਤ ਕਰਦੇ ਹੋਏ ਆਤਮ ਪ੍ਰਗਾਸ ਤੋਂ ਆਏ ਮਾਹਿਰ। ਤਸਵੀਰ-ਕਪਿਲ ਕੰਧਾਰੀ
01-10-2026
ਗੁਰੂਹਰਸਹਾਏ, 30 ਸਤੰਬਰ (ਕਪਿਲ ਕੰਧਾਰੀ)- ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ‘ਆਤਮ ਪਰਗਾਸ’ ਵਰਕਸ਼ਾਪ ਲਗਾਈ ਗਈ। ਇਸ ਮੌਕੇ ਪਹੁੰਚੇ ਰਵਿੰਦਰ ਸਿੰਘ ਅਤੇ ਅਮਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਮਜ਼ਬੂਤ ਨੀਂਹ ਹੁੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ, ਮਨੁੱਖੀ ਕਦਰਾਂ-ਕੀਮਤਾਂ ਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ.ਵੰਦਨਾ ਧਵਨ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਪ੍ਰਦਾਨ ਕਰਨਾ ਨਹੀਂ ਬਲਕਿ ਉਨ੍ਹਾਂ ਅੰਦਰ ਚੰਗੇ ਸੰਸਕਾਰ, ਮਨੁੱਖੀ ਕਦਰਾਂ-ਕੀਮਤਾਂ, ਸਕਾਰਾਤਮਿਕ ਸੋਚ ਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਆਪਣੇ ਫ਼ਰਜ਼ਾਂ ਤੇ ਸਮਾਜ ਪ੍ਰਤੀ ਭੂਮਿਕਾ ਨੂੰ ਹੋਰ ਬਿਹਤਰ ਢੰਗ ਨਾਲ ਸਮਝਣ ਵਿਚ ਸਹਾਇਕ ਸਾਬਤ ਹੁੰਦੀਆਂ ਹਨ। ਇਸ ਮੌਕੇ ਸਕੂਲ ਪ੍ਰਬੰਧਕ ਮਹਿਪਾਲ ਸਿੰਘ, ਹਰਬੀਰ ਸਿੰਘ ਤੇ ਕਮਲਪਾਲ ਸਿੰਘ ਵਲੋਂ ਅਜਿਹੀਆਂ ਗਿਆਨਵਰਧਕ ਤੇ ਪ੍ਰੇਰਣਾਦਾਇਕ ਗਤੀਵਿਧੀਆਂ ਕਰਵਾਉਣ ਲਈ ਸਕੂਲ ਸਟਾਫ਼ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਦੇ ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਤੇ ਸ੍ਰੀਮਤੀ ਰਚਨਾ ਮੋਂਗਾ ਨੇ ਵਰਕਸ਼ਾਪ ਦੇ ਸੁਚੱਜੇ ਆਯੋਜਨ ਵਿਚ ਅਹਿਮ ਸਹਿਯੋਗ ਦਿੱਤਾ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਰਵਿੰਦਰ ਸਿੰਘ ਤੇ ਅਮਰ ਸਿੰਘ ਦਾ ਗਿਆਨਵਰਧਕ ਤੇ ਪ੍ਰੇਰਣਾਦਾਇਕ ਵਿਚਾਰ ਸਾਂਝੇ ਕਰਨ ਲਈ ਧੰਨਵਾਦ ਕੀਤਾ ਗਿਆ।