ਜ਼ੋਨ ਪੱਧਰੀ ਐਥਲੈਟਿਕ ਮੁਕਾਬਲਿਆਂ ’ਚ ਪੀ.ਐਮ. ਸ੍ਰੀ ਸਕੂਲ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ
ਗੁਰੂਹਰਸਹਾਏ, 30 ਸਤੰਬਰ (ਕਪਿਲ ਕੰਧਾਰੀ)- ਜ਼ੋਨ ਗੁਰੂਹਰਸਹਾਏ-1 ਦੇ ਕਰਵਾਏ ਗਏ ਐਥਲੈਟਿਕ ਮੁਕਾਬਲਿਆਂ ਵਿਚ ਪੀ. ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ।
ਗੁਰੂਹਰਸਹਾਏ, 30 ਸਤੰਬਰ (ਕਪਿਲ ਕੰਧਾਰੀ)- ਜ਼ੋਨ ਗੁਰੂਹਰਸਹਾਏ-1 ਦੇ ਕਰਵਾਏ ਗਏ ਐਥਲੈਟਿਕ ਮੁਕਾਬਲਿਆਂ ਵਿਚ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਈਵੈਂਟਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੇ ਤੇ ਦੂਜੇ ਸਥਾਨ ਹਾਸਲ ਕੀਤੇ। ਅੰਡਰ-14 ਵਰਗ ਵਿਚ ਰਘੂ, ਪ੍ਰਿਆਂਸ਼ ਤੇ ਸਮਰ ਨੇ ਆਪੋ-ਆਪਣੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਅਨਮੋਲ ਤੇ ਨਵੀਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-17 ਵਰਗ ਵਿਚ ਦੀਪ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ ਤੇ ਅਭੀਜੋਤ ਸੰਧੂ ਤੇ ਗੁਰਦੇਵ ਸਿੰਘ ਨੇ ਆਪਣੇ-ਆਪਣੇ ਮੁਕਾਬਲਿਆਂ ’ਚ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਵਰਗ ਵਿਚ ਰਵੀ ਸਿੰਘ ਤੇ ਅਨਮੋਲ ਵੜਤੀਆ ਨੇ ਆਪਣੇ-ਆਪਣੇ ਈਵੈਂਟ ਵਿਚ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਬੰਧਕਾਂ ਨੇ ਦੱਸਿਆ ਕਿ ਸਕੂਲ ਦੇ ਕੁੱਲ 14 ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਤਗਮੇ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਮੌਕੇ ਸਕੂਲ ਪ੍ਰਿੰਸੀਪਲ ਸਤਵਿੰਦਰਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਦੀ ਇਸ ਉਪਲਬਧੀ ਲਈ ਪੀ.ਟੀ.ਆਈ. ਅਧਿਆਪਕ ਲਛਮਣ ਸਿੰਘ ਨੂੰ ਵੀ ਮੁਬਾਰਕਬਾਦ ਦਿੱਤੀ। ਇਸ ਮੌਕੇ ਅਧਿਆਪਕ ਨਰਿੰਦਰ ਪਾਲ ਸਿੰਘ, ਪਰਵਿੰਦਰ ਸਿੰਘ, ਅਮਨਦੀਪ ਸਿੰਘ, ਪਰਵੀਨ ਕੁਮਾਰ, ਸੁਰਿੰਦਰ ਸਿੰਘ, ਹਰਦੀਪ ਸਿੰਘ ਸਮੇਤ ਸਮੂਹ ਅਧਿਆਪਕਾਂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।