ਰੇਲਵੇ ਪਾਰਕ ਦੇ ਅੰਦਰੋਂ ਮੋਟਰਸਾਈਕਲ ਚੋਰੀ
ਗੁਰੂਹਰਸਹਾਏ, 30 ਸਤੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਵਿਚ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਵਲੋਂ ਰੇਲਵੇ ਪਾਰਕ ਦੇ ਅੰਦਰ ਖੜ੍ਹਾ ਕੀਤਾ ਇਕ ਮੋਟਰਸਾਈਕਲ ਦਿਨ-ਦਿਹਾੜੇ ਚੋਰੀ ਕਰ ਲਿਆ ਗਿਆ।
ਗੁਰੂਹਰਸਹਾਏ, 30 ਸਤੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਵਿਚ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਵਲੋਂ ਰੇਲਵੇ ਪਾਰਕ ਦੇ ਅੰਦਰ ਖੜ੍ਹਾ ਕੀਤਾ ਇਕ ਮੋਟਰਸਾਈਕਲ ਦਿਨ-ਦਿਹਾੜੇ ਚੋਰੀ ਕਰ ਲਿਆ ਗਿਆ। ਇਸ ਸਬੰਧੀ ਪੀੜਤ ਵਲੋਂ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਮੋਟਰਸਾਈਕਲ ਬਰਾਮਦ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਿੰਡ ਸਰੀਹ ਵਾਲਾ ਬਰਾੜ ਵਾਸੀ ਮਲਕੀਤ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣਾ ਹੀਰੋ ਸਪਲੈਂਡਰ ਮੋਟਰਸਾਈਕਲ ਨੰਬਰ P2-77-1962 ਗੁਰੂਹਰਸਹਾਏ ਦੇ ਰੇਲਵੇ ਪਾਰਕ ਦੇ ਅੰਦਰ ਲਾਕ ਲਗਾ ਕੇ ਖੜ੍ਹਾ ਕਰਕੇ ਗਿਆ ਸੀ। ਮਲਕੀਤ ਸਿੰਘ ਨੇ ਦੱਸਿਆ ਕਿ ਕੁੱਝ ਸਮੇਂ ਬਾਅਦ ਜਦੋਂ ਉਹ ਵਾਪਸ ਆਇਆ ਤਾਂ ਉਸ ਦਾ ਮੋਟਰਸਾਈਕਲ ਮੌਕੇ ’ਤੇ ਮੌਜੂਦ ਨਹੀਂ ਸੀ। ਮਲਕੀਤ ਸਿੰਘ ਨੇ ਥਾਣਾ ਗੁਰੂਹਰਸਹਾਏ ਦੇ ਐੱਸ.ਐੱਚ.ਓ. ਨੂੰ ਦਿੱਤੀ ਸ਼ਿਕਾਇਤ ਰਾਹੀਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਜਾਂਚ ਕਰਦਿਆਂ ਮੋਟਰਸਾਈਕਲ ਦੀ ਭਾਲ ਕੀਤੀ ਜਾਵੇ।