ਗੁਰੂਹਰਸਹਾਏ ਦੁਸਹਿਰਾ ਕਮੇਟੀ ਨੂੰ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਨੇ ਭੇਟ ਕੀਤਾ 4 ਲੱਖ ਰੁਪਏ ਦਾ ਚੈੱਕ
ਗੁਰੂਹਰਸਹਾਏ, 30 ਸਤੰਬਰ (ਕਪਿਲ ਕੰਧਾਰੀ)- 20 ਅਕਤੂਬਰ ਨੂੰ ਮਨਾਏ ਜਾਣ ਵਾਲੇ ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਗੁਰੂਹਰਸਹਾਏ ਡਰਾਮੇਟਿਕ ਕਲੱਬ ਦੁਸਹਿਰਾ ਕਮੇਟੀ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਦੁਸਹਿਰੇ ਦੇ ਤਿਉਹਾਰ ਨੂੰ ਧੂਮਧਾਮ, ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵਲੋਂ ਦੁਸਹਿਰਾ ਕਮੇਟੀ ਨੂੰ 4 ਲੱਖ ਰੁਪਏ ਦੀ ਸਹਿਯੋਗ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ।
ਗੁਰੂਹਰਸਹਾਏ, 30 ਸਤੰਬਰ (ਕਪਿਲ ਕੰਧਾਰੀ)- 20 ਅਕਤੂਬਰ ਨੂੰ ਮਨਾਏ ਜਾਣ ਵਾਲੇ ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਗੁਰੂਹਰਸਹਾਏ ਡਰਾਮੇਟਿਕ ਕਲੱਬ ਦੁਸਹਿਰਾ ਕਮੇਟੀ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਦੁਸਹਿਰੇ ਦੇ ਤਿਉਹਾਰ ਨੂੰ ਧੂਮਧਾਮ, ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵਲੋਂ ਦੁਸਹਿਰਾ ਕਮੇਟੀ ਨੂੰ 4 ਲੱਖ ਰੁਪਏ ਦੀ ਸਹਿਯੋਗ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੁਰੂਹਰਸਹਾਏ ਵਿਚ ਦੁਸਹਿਰਾ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਉਹ ਆਪਣਾ ਬਣਦਾ ਸਹਿਯੋਗ ਜਾਰੀ ਰੱਖਣਗੇ। ਦੁਸਹਿਰਾ ਕਮੇਟੀ ਦੇ ਮੈਂਬਰਾਂ ਵਲੋਂ 4 ਲੱਖ ਰੁਪਏ ਦੀ ਸਹਿਯੋਗ ਰਾਸ਼ੀ ਦੇਣ ਲਈ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੁਰਿੰਦਰ ਕੁਮਾਰ ਵੋਹਰਾ, ਸੁਰਿੰਦਰ ਕੁਮਾਰ ਵੋਹਰਾ, ਮਾੜੂ ਮੋਂਗਾ, ਜੋਨੀ ਆਂਵਲਾ, ਸੋਨੂੰ ਗੱਖੜ, ਨਗਰ ਕੌਂਸਲ ਦੀ ਪ੍ਰਧਾਨ ਸੁਸ਼ਮਾ ਰਾਣੀ ਦੇ ਬੇਟੇ ਤੇ ਸੀਨੀਅਰ ਕਾਂਗਰਸੀ ਆਗੂ ਬੰਟੀ ਭਠੇਜਾ, ਸਤਪਾਲ ਵੋਹਰਾ, ਪੱਪਾ ਗਿਰਦਰ ਆਦਿ ਹਾਜ਼ਰ ਸਨ।