30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਮੱਖੂ ਅਧੀਨ ਪੈਂਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ- ਚੇਅਰਮੈਨ ਵਰਪਾਲ

ਮੱਖੂ, 30 ਸਤੰਬਰ (ਵਰਿੰਦਰ ਮਨਚੰਦਾ)- ਝੋਨੇ ਦੀ ਆਮਦ ਦੇ ਮੱਦੇਨਜ਼ਰ ਮੱਖੂ ਅਧੀਨ ਆਉਂਦੀਆਂ ਸਾਰੀਆਂ ਮੰਡੀਆਂ ਵਿਚ ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵਰਪਾਲ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

Ad Position 21
No active advertisement
ਗੱਲਬਾਤ ਕਰਨ ਸਮੇਂ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵਰਪਾਲ, ਨਾਲ ਹਨ ਸੈਕਟਰੀ ਹਰਦੀਪ ਸਿੰਘ ਅਤੇ ਹੋਰ। ਤਸਵੀਰ-ਵਰਿੰਦਰ ਮਨਚੰਦਾ 01-10-2026
ਮੱਖੂ, 30 ਸਤੰਬਰ (ਵਰਿੰਦਰ ਮਨਚੰਦਾ)- ਝੋਨੇ ਦੀ ਆਮਦ ਦੇ ਮੱਦੇਨਜ਼ਰ ਮੱਖੂ ਅਧੀਨ ਆਉਂਦੀਆਂ ਸਾਰੀਆਂ ਮੰਡੀਆਂ ਵਿਚ ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵਰਪਾਲ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਰੌਸ਼ਨੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਝੋਨੇ ਦੀ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਚੇਅਰਮੈਨ ਨਛੱਤਰ ਸਿੰਘ ਵਰਪਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਸੁਕਾ ਕੇ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਮੰਡੀਆਂ ਵਿਚ ਲੈ ਕੇ ਆਉਣ। ਇਸ ਮੌਕੇ ਚੇਅਰਮੈਨ ਨਛੱਤਰ ਸਿੰਘ ਵਰਪਾਲ ਤੇ ਮਾਰਕੀਟ ਕਮੇਟੀ ਦੇ ਸੈਕਟਰੀ ਹਰਦੀਪ ਸਿੰਘ ਨੇ ਦੱਸਿਆ ਕਿ ਮੱਖੂ ਅਧੀਨ ਪੈਂਦੀਆਂ 12 ਮੰਡੀਆਂ, ਜਿੰਨਾਂ ’ਚ ਮੇਨ ਮੱਖੂ ਮੰਡੀ, ਵਿੰਝੋਕੇ (ਕੁਤਬਪੁਰਾ), ਸ਼ੀਹਾਂ ਪਾੜੀ, ਬਹਿਕ ਪਛਾੜੀਆਂ, ਲੋਹਕੇ ਕਲਾਂ, ਠੱਠਾ ਸਾਹਿਬ, ਵਲਾਇਤ ਸ਼ਾਹ ਵਾਲਾ, ਬਾਹਰ ਵਾਲੀ, ਜੋਗੇ ਵਾਲਾ, ਅਮੀਰ ਸ਼ਾਹ ਵਾਲਾ, ਪੀਰ ਮੁਹੰਮਦ ਤੇ ਬੁਰਜ ਮੁਹੰਮਦ ਸ਼ਾਹ ਵਿਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਗੁਰਪਾਲ ਸਿੰਘ ਸ਼ੀਹਾਂ ਪਾੜੀ, ਮਨਪ੍ਰੀਤ ਸਿੰਘ, ਹੀਰਾ ਸਿੰਘ, ਰਣਜੀਤ ਸਿੰਘ, ਸੁੱਖਾ ਸਿੰਘ ਤੇ ਹੋਰ ਸਟਾਫ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਸੰਤ ਕਬੀਰ ਕਾਲਜ ਜ਼ੀਰਾ ਬੀ.ਏ. ਭਾਗ ਦੂਜਾ ਸਮੈਸਟਰ ਚੌਥੇ ਦੇ ਨਤੀਜੇ ’ਚ, ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Ad Position 24