30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੀ ਮਹੀਨਾਵਾਰ ਮੀਟਿੰਗ

ਮੱਖੂ, 30 ਸਤੰਬਰ (ਕੁਲਵਿੰਦਰ ਸਿੰਘ)- ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਵਲੋਂ ਨੰਬਰਦਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਮੱਖੂ ਵਿਖੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਨੰਬਰਦਾਰ ਕੁਲਦੀਪ ਸਿੰਘ ਬਾਹਰਵਾਲੀ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਨੰਬਰਦਾਰਾਂ ਦੀਆਂ ਮੰਗਾਂ ਤੇ ਸਰਕਾਰ ਵਲੋਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਨੰਬਰਦਾਰਾਂ ਨਾਲ 5 ਅਕਤੂਬਰ ਦੀ ਰੋਸ ਰੈਲੀ ਸੰਬੰਧੀ ਵਿਉਂਤਬੰਦੀ ਬਣਾਉਂਦੇ ਹੋਏ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬਾਹਰਵਾਲੀ। ਤਸਵੀਰ-ਕੁਲਵਿੰਦਰ ਸਿੰਘ 01-10-2026
ਮੱਖੂ, 30 ਸਤੰਬਰ (ਕੁਲਵਿੰਦਰ ਸਿੰਘ)- ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਵਲੋਂ ਨੰਬਰਦਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਮੱਖੂ ਵਿਖੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਨੰਬਰਦਾਰ ਕੁਲਦੀਪ ਸਿੰਘ ਬਾਹਰਵਾਲੀ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਨੰਬਰਦਾਰਾਂ ਦੀਆਂ ਮੰਗਾਂ ਤੇ ਸਰਕਾਰ ਵਲੋਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਆਗੂਆਂ ਨੇ ਕਿਹਾ ਕਿ ਨੰਬਰਦਾਰ ਵਰਗ ਦੀਆਂ ਕਈ ਮੰਗਾਂ ਲੰਬੇ ਸਮੇਂ ਤੋਂ ਸਰਕਾਰ ਕੋਲ ਵਿਚਾਰ ਅਧੀਨ ਹਨ। ਯੂਨੀਅਨ ਵਲੋਂ ਮੁੱਖ ਤੌਰ ’ਤੇ ਨੰਬਰਦਾਰੀ ਨੂੰ ਜੱਦੀ-ਪੁਸ਼ਤੀ ਕਰਨ, ਨੰਬਰਦਾਰਾਂ ਦਾ ਮਾਣ-ਭੱਤਾ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਤੇ ਟੋਲ ਪਲਾਜ਼ਿਆਂ ’ਤੇ ਟੋਲ-ਫਰੀ ਸਹੂਲਤ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਨੰਬਰਦਾਰ ਕੁਲਦੀਪ ਸਿੰਘ ਬਾਹਰ ਵਾਲੀ ਨੇ ਕਿਹਾ ਕਿ ਨੰਬਰਦਾਰ ਪਿੰਡ ਪੱਧਰ ’ਤੇ ਸਰਕਾਰ ਤੇ ਆਮ ਲੋਕਾਂ ਵਿਚਕਾਰ ਅਹਿਮ ਕੜੀ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਆ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਲੰਬੇ ਸਮੇਂ ਤੋਂ ਹੱਲ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਮੀਟਿੰਗ ਦੌਰਾਨ ਪੰਜਾਬ ਨੰਬਰਦਾਰ ਯੂਨੀਅਨ 643 ਸਮਰਾ ਗਰੁੱਪ ਵਲੋਂ 5 ਅਕਤੂਬਰ 2026 ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਸਾਹਮਣੇ ਵਿਸ਼ਾਲ ਰੈਲੀ ਅਤੇ ਰੋਸ ਪ੍ਰਦਰਸ਼ਨ ਕਰਨ ਦੇ ਐਲਾਨ ਨੂੰ ਲੈ ਕੇ ਵੀ ਨੰਬਰਦਾਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਮੀਟਿੰਗ ਵਿਚ ਨੰਬਰਦਾਰ ਕੁਲਦੀਪ ਸਿੰਘ ਢਿੱਲੋਂ ਬਾਹਰਵਾਲੀ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਨੰਬਰਦਾਰ ਰੇਸ਼ਮ ਸਿੰਘ ਮਲੰਗ ਸ਼ਾਹ ਵਾਲਾ, ਨੰਬਰਦਾਰ ਸੁਰਜੀਤ ਸਿੰਘ ਮੰਝਵਾਲਾ, ਨੰਬਰਦਾਰ ਗੁਰਨਾਮ ਸਿੰਘ ਅਕਬਰ ਵਾਲਾ, ਨੰਬਰਦਾਰ ਸਲਵਿੰਦਰ ਸਿੰਘ ਘੁੱਦੂਵਾਲਾ, ਨੰਬਰਦਾਰ ਗੁਰਦੇਵ ਸਿੰਘ ਸ਼ੀਹਾਂਪਾੜੀ, ਨੰਬਰਦਾਰ ਕਿਰਪਾਲ ਸਿੰਘ ਵਾਰਸ ਵਾਲਾ ਜੱਟਾਂ, ਨੰਬਰਦਾਰ ਸਵਰਨ ਸਿੰਘ ਅਮੀਰ ਸ਼ਾਹ, ਨੰਬਰਦਾਰ ਲਖਵਿੰਦਰ ਸਿੰਘ ਫੇਮੀ ਵਾਲਾ, ਨੰਬਰਦਾਰ ਬਲਜੀਤ ਸਿੰਘ ਕੁਤਬਪੁਰਾ, ਨੰਬਰਦਾਰ ਗੁਰਜੰਟ ਸਿੰਘ ਮੱਖੂ, ਕੇਵਲ ਨੰਬਰਦਾਰ ਮੱਖੂ, ਨੰਬਰਦਾਰ ਰਾਜਵਿੰਦਰ ਸਿੰਘ ਝਾਮਕੇ, ਨੰਬਰਦਾਰ ਕਰਮਜੀਤ ਸਿੰਘ ਔਲਖ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਮੱਖੂ ਅਧੀਨ ਪੈਂਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ- ਚੇਅਰਮੈਨ ਵਰਪਾਲ
Ad Position 24