02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਫੂਡ ਸੇਫਟੀ ਅਫਸਰ ਅਭਿਨਵ ਖੋਸਲਾ ਨੂੰ ਮੁਅੱਤਲ ਕੀਤੇ ਜਾਣ ਦੀ ਭਾਕਿਯੂ ਕਾਦੀਆਂ ਵਲੋਂ ਨਿਖੇਧੀ

ਜ਼ੀਰਾ,1 ਅਕਤੂਬਰ (ਰਜਨੀਸ਼ ਕਥੂਰੀਆ)-ਭਾਰਤੀ ਕਿਸਾਨ ਯੂਨੀਅਨ ਕਰਦੀਆਂ ਦੀ ਇੱਕ ਹੰਗਾਮੀ ਮੀਟਿੰਗ ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਤੇ ਸੀਨੀਅਰ ਮੀਤ ਪ੍ਰਧਾਨ ਫਿਰੋਜ਼ਪੁਰ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਅਹੁਦੇਦਾਰ ਤੇ ਮੈਂਬਰ ਸ਼ਾਮਿਲ ਹੋਏ।

Ad Position 21
No active advertisement
ਮੀਟਿੰਗ ਦੌਰਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਅਹੁਦੇਦਾਰ ਤੇ ਮੈਂਬਰ। ਤਸਵੀਰ-ਰਜਨੀਸ਼ ਕਥੂਰੀਆ 02-10-2026
ਜ਼ੀਰਾ,1 ਅਕਤੂਬਰ (ਰਜਨੀਸ਼ ਕਥੂਰੀਆ)-ਭਾਰਤੀ ਕਿਸਾਨ ਯੂਨੀਅਨ ਕਰਦੀਆਂ ਦੀ ਇੱਕ ਹੰਗਾਮੀ ਮੀਟਿੰਗ ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਤੇ ਸੀਨੀਅਰ ਮੀਤ ਪ੍ਰਧਾਨ ਫਿਰੋਜ਼ਪੁਰ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਅਹੁਦੇਦਾਰ ਤੇ ਮੈਂਬਰ ਸ਼ਾਮਿਲ ਹੋਏ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਫੂਡ ਸੇਫਟੀ ਅਫਸਰ ਫਿਰੋਜ਼ਪੁਰ ਅਭਿਨਵ ਖੋਸਲਾ ਨੂੰ ਬਿਨਾਂ ਕਿਸੇ ਕਾਰਨ ਦੱਸੇ ਕਮਿਸ਼ਨਰ ਫੂਡ ਸੇਫਟੀ ਵਿਭਾਗ ਚੰਡੀਗੜ੍ਹ ਵਲੋਂ ਮੁਅੱਤਲ ਕਰਨ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ । ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਫੂਡ ਸੇਫਟੀ ਅਫਸਰ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਪਿਛਲੇ ਸਮੇਂ ਵਿਚ ਵੱਖ-ਵੱਖ ਸ਼ਹਿਰਾਂ ਵਿਚ ਚੈਕਿੰਗ ਕਰਕੇ ਮਿਲਾਵਟਖੋਰੀ ਕਰਨ ਵਾਲਿਆਂ ਦੇ ਸਾਮਾਨ ਦੇ ਸੈਂਪਲ ਭਰੇ ਸਨ ਜੋ ਕਿ ਤਕਰੀਬਨ ਸਾਰੇ ਸੈਂਪਲ ਹੀ ਫੇਲ੍ਹ ਆਏ ਸਨ। ਕਿਸਾਨ ਆਗੂਆਂ ਨੇ ਕਿਹਾ ਕਿ ਫ਼ਿਰੋਜ਼ਪੁਰ ਦੇ ਮਿਲਾਵਟਖੋਰਾਂ ਦੀ ਕਥਿਤ ਮਿਲੀਭੁਗਤ ਨਾਲ ਉਸ ਦੀ ਗਲਤ ਸ਼ਿਕਾਇਤ ਭੇਜ ਕੇ ਕਾਰਵਾਈ ਕਰਵਾਈ ਗਈ ਹੈ। ਉਹਨਾਂ ਕਿਹਾ ਕਿ ਅਭਿਨਵ ਖੋਸਲਾ ਇਕ ਬਹੁਤ ਹੀ ਇਮਾਨਦਾਰ ਅਫਸਰ ਹੈ। ਉਸ ਨੇ ਆਉਣ ਵਾਲੇ ਦਿਵਾਲੀ ਦੇ ਸੀਜਨ ਤੋਂ ਪਹਿਲਾਂ ਮਿਲਾਵਟਖੋਰਾਂ ਨੂੰ ਸਖਤ ਸ਼ਬਦਾਂ ਵਿਚ ਤਾੜਨਾ ਕੀਤੀ ਸੀ ਕਿ ਕੋਈ ਵੀ ਦੁਕਾਨਦਾਰ ਘੱਟੀਆ ਮਿਆਰ ਵਾਲਾ ਸਮਾਨ ਤਿਆਰ ਕਰਕੇ ਵੇਚਣ ਦੀ ਕੋਸ਼ਿਸ਼ ਨਾ ਕਰੇ ਨਹੀਂ ਤਾਂ ਉਹਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਇਹੋ ਜਿਹੇ ਇਮਾਨਦਾਰ ਅਫਸਰਾਂ ਨੂੰ ਸਨਮਾਨਿਤ ਕਰਨਾ ਚਾਹੀਦਾ ਹੈ ਨਾ ਕਿ ਸਸਪੈਂਡ ਕਰਨਾ ਚਾਹੀਦਾ ਹੈ। ਉਹਨਾਂ ਹੋਰ ਆਖਿਆ ਕਿ ਜਿਹੜਾ ਸਮਾਜ ਦੇ ਲੋਕਾਂ ਨੂੰ ਸਾਫ ਸੁਥਰੇ ਉਤਪਾਦਨ ਬਾਜ਼ਾਰ ’ਚ ਵੇਚਣ ਲਈ ਤਰਜੀਹ ਦੇਣ ਦੀ ਅਪੀਲ ਕਰਦਾ ਸੀ, ਉਸ ਨੂੰ ਹੱਲਾਸ਼ੇਰੀ ਦੇਣ ਦੀ ਬਜਾਏ ਮੁਅੱਤਲ ਕਰਕੇ ਉਸ ਦਾ ਮਨੋਬਲ ਡੇਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੀਟਿੰਗ ਵਿਚ ਬਲਜੀਤ ਸਿੰਘ ਬੱਬੀ ਮੀਤ ਪ੍ਰਧਾਨ ਪੰਜਾਬ, ਹਰਪ੍ਰੀਤ ਸਿੰਘ ਲੌਂਗੋਦੇਵਾ, ਮੇਲਾ ਸਿੰਘ ਭੋਲੂਵਾਲਾ, ਬਲਜੀਤ ਸਿੰਘ ਭੰਗਾਲੀ, ਮਨਦੀਪ ਸਿੰਘ ਅਲੀਪੁਰ ਜਨਰਲ ਸਕੱਤਰ ਜ਼ਿਲਾ ਫ਼ਿਰੋਜਪੁਰ, ਸੁਖਦੇਵ ਸਿੰਘ ਸਨੇਰ ਬਲਾਕ ਪ੍ਰਧਾਨ ਜ਼ੀਰਾ, ਰਜਿੰਦਰਪਾਲ ਸਿੰਘ ਸੁਲਹਾਣੀ, ਗੁਲਜਾਰ ਸਿੰਘ ਮੀਹਾਂ ਸਿੰਘ ਵਾਲਾ ਸਰਪ੍ਰਸਤ ਜ਼ਿਲਾ ਫ਼ਿਰੋਜ਼ਪੁਰ, ਗੁਰਪ੍ਰੀਤ ਸਿੰਘ ਵਲਟੋਹਾ ਬਲਾਕ ਪ੍ਰਧਾਨ ਮੱਲਾਂਵਾਲਾ, ਭੁਪਿੰਦਰ ਸਿੰਘ ਨੂਰਪੁਰ ਬਲਾਕ ਪ੍ਰਧਾਨ ਮੱਖੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਾਰਾਂ ਸਪਾਰਕ ਹੋਣ ਨਾਲ ਕਿਤਾਬਾਂ ਦੀ ਦੁਕਾਨ ਨੂੰ ਲੱਗੀ... ਅਗਲੀ ਖ਼ਬਰ ਕਣਕ ਦੇ ਭਾਅ ’ਚ ਮਹਿਜ਼ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਕਿਸਾਨ ਆਗੂ
Ad Position 24