ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ
ਫ਼ਿਰੋਜ਼ਪੁਰ, 1 ਅਕਤੂਬਰ ( ਰਾਕੇਸ਼ ਚਾਵਲਾ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ. ਏ.
ਫ਼ਿਰੋਜ਼ਪੁਰ, 1 ਅਕਤੂਬਰ ( ਰਾਕੇਸ਼ ਚਾਵਲਾ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਸੁਮੀਤ ਮਲਹੋਤਰਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਅਨੁਰਾਧਾ ਦੀ ਅਗਵਾਈ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਬਿਰਧ ਆਸ਼ਰਮ ਫ਼ਿਰੋਜ਼ਪੁਰ ਵਿਚ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ। ਪ੍ਰੋਗਰਾਮ ਵਿਚ ਵਿਵੇਕਾਨੰਦ ਵਰਲਡ ਸਕੂਲ ਫ਼ਿਰੋਜਪੁਰ ਦੇ ਬੱਚਿਆਂ ਨੇ ਭਾਗ ਲਿਆ ਤੇ ਬੱਚਿਆਂ ਨੇ ਇਸ ਦਿਵਸ ਮੌਕੇ ਨੂੰ ਮੁੱਖ ਰੱਖਦੇ ਹੋਏ ਬਜ਼ੁਰਗਾਂ ਲਈ ਕਵਿਤਾ, ਨੁੱਕੜ ਨਾਟਕ ਤੇ ਸੰਗੀਤ ਆਦਿ ਆਈਟਮਾਂ ਪੇਸ਼ ਕੀਤੀਆਂ। ਇਸ ਮੌਕੇ ਅਮਤੋਜਦੀਪ ਸਿੰਘ ਪੈਨਲ ਐਡਵੋਕੇਟ ਮੌਜੂਦ ਸਨ ਜਿਨ੍ਹਾਂ ਵਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਵੀ ਜਾਗਰੂਕ ਕੀਤਾ ਤੇ ਉਨ੍ਹਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਤੇ ਟੋਲ ਮੁਫ਼ਤ ਨੰਬਰ 15100 ਬਾਰੇ ਜਾਗਰੂਕ ਕੀਤਾ ਗਿਆ।