02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕਣਕ ਦੇ ਭਾਅ ਵਿਚ 25 ਰੁਪਏ ਦਾ ਮਾਮੂਲੀ ਵਾਧਾ ਕਿਸਾਨਾਂ ਦੇ ਜਖ਼ਮਾਂ ’ਤੇ ਲੂਣ ਛਿੜਕਣ ਬਰਾਬਰ: ਬੀ.ਕੇ.ਯੂ. ਲੱਖੋਵਾਲ

ਜ਼ੀਰਾ, 1 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਵਲੋਂ ਕਣਕ ਦੇ ਸਰਕਾਰੀ ਭਾਅ ਵਿਚ ਕੀਤੇ ਗਏ ਮਹਿਜ਼ 25 ਰੁਪਏ ਪ੍ਰਤੀ ਕੁਇੰਟਲ ਦੇ ਮਾਮੂਲੀ ਵਾਧੇ ਨੂੰ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਦੇ ਜਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਕਰਾਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਸੂਸਕ, ਬਲਾਕ ਜ਼ੀਰਾ ਦੇ ਪ੍ਰਧਾਨ ਚਮਕੌਰ ਸਿੰਘ ਬਲ ਮਨਸੂਰਦੇਵਾ, ਜ਼ਿਲ੍ਹਾ ਪ੍ਰੈੱਸ ਸਕੱਤਰ ਬਲਵਿੰਦਰ ਸਿੰਘ ਥਿੰਦ ਆਦਿ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ।

Ad Position 21
No active advertisement
ਕਿਸਾਨ ਆਗੂ ਜਾਣਕਾਰੀ ਸਾਂਝੀ ਕਰਦੇ ਹੋਏ। ਅਜੀਤ ਤਸਵੀਰ 02-10-2026
ਜ਼ੀਰਾ, 1 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਵਲੋਂ ਕਣਕ ਦੇ ਸਰਕਾਰੀ ਭਾਅ ਵਿਚ ਕੀਤੇ ਗਏ ਮਹਿਜ਼ 25 ਰੁਪਏ ਪ੍ਰਤੀ ਕੁਇੰਟਲ ਦੇ ਮਾਮੂਲੀ ਵਾਧੇ ਨੂੰ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਦੇ ਜਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਕਰਾਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਸੂਸਕ, ਬਲਾਕ ਜ਼ੀਰਾ ਦੇ ਪ੍ਰਧਾਨ ਚਮਕੌਰ ਸਿੰਘ ਬਲ ਮਨਸੂਰਦੇਵਾ, ਜ਼ਿਲ੍ਹਾ ਪ੍ਰੈੱਸ ਸਕੱਤਰ ਬਲਵਿੰਦਰ ਸਿੰਘ ਥਿੰਦ ਆਦਿ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ। ਕਿਸਾਨ ਆਗੂਆਂ ਨੇ ਆਖਿਆ ਕਿ ਬੀਤੇ ਇਕ ਸਾਲ ਦੌਰਾਨ ਡੀਜ਼ਲ, ਖਾਦਾਂ, ਕੀਟਨਾਸ਼ਕ ਦਵਾਈਆਂ ਤੇ ਲੇਬਰ ਸਮੇਤ ਖੇਤੀ ਲਾਗਤਾਂ ਵਿੱਚ ਦੁੱਗਣਾ ਵਾਧਾ ਹੋ ਚੁੱਕਾ ਹੈ। ਮਹਿੰਗਾਈ ਦੇ ਇਸ ਦੌਰ ਵਿੱਚ 25 ਰੁਪਏ ਦਾ ਨਿਗੂਣਾ ਵਾਧਾ ਕਿਸਾਨਾਂ ਨਾਲ ਸਿੱਧਾ ਮਜ਼ਾਕ ਹੈ। ਉਹਨਾਂ ਕੇਂਦਰ ਸਰਕਾਰ ਨੂੰ ਯਾਦ ਦਿਵਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ ਪਰ ਆਮਦਨ ਦੁੱਗਣੀ ਹੋਣ ਦੀ ਬਜਾਏ ਕਿਸਾਨਾਂ ਦੇ ਖ਼ਰਚੇ ਬੇਤਹਾਸ਼ਾ ਵਧ ਚੁੱਕੇ ਹਨ। ਯੂਨੀਅਨ ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਖੇਤੀ ਲਾਗਤ ਖ਼ਰਚਿਆਂ ਨੂੰ ਧਿਆਨ ਵਿਚ ਰੱਖਦਿਆਂ ਕਣਕ ਦੀ ਫ਼ਸਲ ’ਤੇ 100 ਰੁਪਏ ਪ੍ਰਤੀ ਕੁਇੰਟਲ ਵਿਸ਼ੇਸ਼ ਬੋਨਸ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਹਾੜ੍ਹੀ ਦੀਆਂ ਫ਼ਸਲਾਂ ਦੇ ਭਾਅ ਵਿਚ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਜਸਬੀਰ ਸਿੰਘ ਅਗਲੀ ਖ਼ਬਰ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ
Ad Position 24