01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਭਾਕਿਯੂ (ਕਾਦੀਆਂ) ਦੇ ਵਫ਼ਦ ਨੇ ਮੁੱਖ ਮੰਤਰੀ ਦੇ ਨਾਂਅ ਵਧੀਕ ਡੀ.ਸੀ ਨੂੰ ਸੌਂਪਿਆ ਮੰਗ-ਪੱਤਰ

ਫ਼ਿਰੋਜ਼ਪੁਰ,1 ਅਕਤੂਬਰ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇਕਾਈ ਵਲੋਂ ਜ਼ਿਲ੍ਹਾ ਮੀਤ ਪ੍ਰਧਾਨ ਜੋਗਾ ਸਿੰਘ ਖਹਿਰਾ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਵਧੀਕ ਡੀ. ਸੀ.

Ad Position 21
No active advertisement
ਅਜੀਤ ਡੈਸਕ 02-10-2026
ਫ਼ਿਰੋਜ਼ਪੁਰ,1 ਅਕਤੂਬਰ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇਕਾਈ ਵਲੋਂ ਜ਼ਿਲ੍ਹਾ ਮੀਤ ਪ੍ਰਧਾਨ ਜੋਗਾ ਸਿੰਘ ਖਹਿਰਾ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਵਧੀਕ ਡੀ.ਸੀ. ਫ਼ਿਰੋਜ਼ਪੁਰ ਨੂੰ ਮੰਗ-ਪੱਤਰ ਸੌਂਪਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਤੇ ਸਰਕਾਰ ਵਲੋਂ ਭਾਵੇਂ 1 ਅਕਤੂਬਰ ਤੋਂ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ ਪਰ ਇਸ ਨੂੰ ਅਮਲੀ ਤੌਰ ਤੇ ਜ਼ਮੀਨੀ ਪੱਧਰ ’ਤੇ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਹਰ ਢੇਰੀ ਦੀ ਰੋਜ਼ਾਨਾ ਖ਼ਰੀਦ ਹੋਣੀ ਚਾਹੀਦੀ ਹੈ। ਜੋਗਾ ਸਿੰਘ ਨੇ ਦੱਸਿਆ ਕਿ ਮੰਡੀਆਂ ਵਿਚ ਸਹੀ ਪ੍ਰਬੰਧ ਨਹੀਂ ਹੋਏ, ਜਿਸ ਕਰਕੇ ਕਿਸਾਨਾਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਗੂਆਂ ਨੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ ਅਕਸਰ ਖ਼ਰੀਦ ਏਜੰਸੀਆਂ ਵਲੋਂ ਬਿਨਾਂ ਕਾਰਨ ਝੋਨੇ ਦੀਆਂ ਢੇਰੀਆਂ ਅਸਵੀਕਾਰ ਕਰ ਦਿੱਤੀਆਂ ਜਾਂਦੀਆਂ ਹਨ, ਜਿਸ ਕਾਰਨ ਕਿਸਾਨਾਂ ਨੂੰ ਵਪਾਰੀਆਂ ਹੱਥੋਂ ਲੁੱਟ ਦਾ ਸ਼ਿਕਾਰ ਹੋਣਾ ਪੈਂਦਾ ਹੈ। ਇਸ ਮੌਕੇ ਬਲਜਿੰਦਰ ਸਿੰਘ ਬੱਬੀ ਮੀਤ ਪ੍ਰਧਾਨ, ਨਸੀਬ ਸਿੰਘ ਖਹਿਰਾ, ਅਜੈਦੀਪ ਸਿੰਘ ਸਿੱਧੂ, ਗੁਰਬਚਨ ਸਿੰਘ ਕਿਲੀ, ਜਸਬੀਰ ਸਿੰਘ, ਗੁਰਮੇਲ ਸਿੰਘ, ਵਣ ਸਿੰਘ, ਗੁਰਕੀਰਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਪ੍ਰੇਮ ਦਾ ਸੁਨੇਹਾ ਲੈ ਕੇ ਨਿਕਲੇ ਬਾਈਕ ਰਾਈਡਰਾਂ ਦਾ ਜ਼ੀਰਾ ਪੁੱਜਣ ’ਤੇ ਨਿੱਘਾ ਸਵਾਗਤ ਅਗਲੀ ਖ਼ਬਰ ਖਹਿਰਾ ਨੇ ਸਰਕਾਰੀ ਰਿਹਾਇਸ਼ਾਂ ਬਾਰੇ ਸਵਾਲ ਚੁੱਕ ਕੇ ਜਨਤਾ ਦੀ ਆਵਾਜ਼ ਬੁਲੰਦ ਕੀਤੀ - ਬਲਜੀਤ ਕੌਰ ਬੰਗੜ, ਆਸ਼ੂ ਬੰਗੜ
Ad Position 24