03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮਾਰਕੀਟ ਕਮੇਟੀ ਪੰਜੇ ਕੇ ਉਤਾੜ ਦੇ ਚੇਅਰਮੈਨ ਜਸਵੰਤ ਸਿੰਘ ਸੋਢੀ ਦੀ ਹੋਈ ਤਾਜਪੋਸ਼ੀ

ਪੰਜੇ ਕੇ ਉਤਾੜ, 2 ਅਕਤੂਬਰ (ਪੱਪੂ ਸੰਧਾ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਹਲਕਾ ਗੁਰੂਹਰਸਹਾਏ ਅਧੀਨ ਪੈਂਦੀ ਮਾਰਕੀਟ ਕਮੇਟੀ ਪੰਜੇ ਕੇ ਉਤਾੜ ਦਾ ਜਸਵੰਤ ਸਿੰਘ ਰਿੰਕੂ ਸੋਢੀ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਚੇਅਰਮੈਨ ਜਸਵੰਤ ਸਿੰਘ ਸੋਢੀ ਦੀ ਤਾਜਪੋਸ਼ੀ ਦੇ ਸਬੰਧ ’ਚ ਅੱਜ ਦਾਣਾ ਮੰਡੀ ਪੰਜੇ ਕੇ ਉਤਾੜ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ, ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ, ਸ਼ਮਿੰਦਰ ਸਿੰਘ ਖਿੰਡਾ ਚੇਅਰਮੈਨ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਘਾਂਗਾ, ਡਾ.

Ad Position 21
No active advertisement
ਅਜੀਤ ਡੈਸਕ 03-10-2026
ਪੰਜੇ ਕੇ ਉਤਾੜ, 2 ਅਕਤੂਬਰ (ਪੱਪੂ ਸੰਧਾ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਹਲਕਾ ਗੁਰੂਹਰਸਹਾਏ ਅਧੀਨ ਪੈਂਦੀ ਮਾਰਕੀਟ ਕਮੇਟੀ ਪੰਜੇ ਕੇ ਉਤਾੜ ਦਾ ਜਸਵੰਤ ਸਿੰਘ ਰਿੰਕੂ ਸੋਢੀ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਚੇਅਰਮੈਨ ਜਸਵੰਤ ਸਿੰਘ ਸੋਢੀ ਦੀ ਤਾਜਪੋਸ਼ੀ ਦੇ ਸਬੰਧ ’ਚ ਅੱਜ ਦਾਣਾ ਮੰਡੀ ਪੰਜੇ ਕੇ ਉਤਾੜ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ, ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ, ਸ਼ਮਿੰਦਰ ਸਿੰਘ ਖਿੰਡਾ ਚੇਅਰਮੈਨ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਘਾਂਗਾ, ਡਾ. ਮਲਕੀਤ ਥਿੰਦ ਚੇਅਰਮੈਨ ਪੰਜਾਬ ਰਾਜ ਪੱਛੜੀਆਂ ਸ਼ੇ੍ਰਣੀਆਂ ਕਮਿਸ਼ਨ, ਭੁਪਿੰਦਰ ਕੌਰ ਸੰਧੂ ਸੀਨੀਅਰ ਮੀਤ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਤੋਂ ਇਲਾਵਾ ਬਲਾਕ ਪੱਧਰ ਦੇ ਆਗੂਆਂ, ਅਹੁਦੇਦਾਰਾਂ, ਪੰਚਾਂ, ਸਰਪੰਚਾਂ, ਆੜ੍ਹਤੀਆਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਫੌਜਾ ਸਿੰਘ ਸਰਾਰੀ, ਰਣਬੀਰ ਸਿੰਘ ਭੁੱਲਰ, ਸ਼ਵਿੰਦਰ ਸਿੰਘ ਖਿੰਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਹਰ ਇਕ ਵਰਕਰ ਤੇ ਆਗੂ ਦੀ ਮਿਹਨਤ ਦਾ ਬੇਹੱਦ ਖਿਆਲ ਰੱਖਦੀ ਹੈ ਤੇ ਮਿਹਨਤੀ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਵਲੋਂ ਹਮੇਸ਼ਾ ਹੀ ਵੱਡੀਆਂ ਜ਼ਿੰਮੇਵਾਰੀਆਂ ਸੌਂਪ ਕੇ ਉਨ੍ਹਾਂ ਦਾ ਮਾਨ ਸਨਮਾਨ ਵਧਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੋਢੀ ਪਾਰਟੀ ਦੇ ਮਿਹਨਤੀ ਅਤੇ ਅਣਥੱਕ ਵਰਕਰ ਹਨ, ਜਿੰਨਾਂ ਨੇ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਵਾਸਤੇ ਸਖ਼ਤ ਮਿਹਨਤ ਕਰਕੇ ਪਾਰਟੀ ਨੂੰ ਹਲਕੇ ਵਿਚ ਮਜ਼ਬੂਤ ਕੀਤਾ ਹੈ। ਇਸ ਮੌਕੇ ਜਸਵੰਤ ਸਿੰਘ ਸੋਢੀ ਨੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਚੇਅਰਮੈਨ ਨਿਯੁਕਤ ਕਰਨ ’ਤੇ ਧੰਨਵਾਦ ਕੀਤਾ। ਇਸ ਮੌਕੇ ਕੁਲਦੀਪ ਸਿੰਘ ਸਮਰਾ , ਕਾਲਾ ਬਰਾੜ, ਸੈਕਟਰੀ ਮਨਦੀਪ ਰਹੇਜਾ, ਅਕਾਊਂਟੈਂਟ ਸੁਖਜੀਤ ਸਿੰਘ, ਗੁਰਮਨ ਸਿੰਘ ਸਰਪੰਚ ਟਿੱਬੀ ਖੁਰਦ ਆਦਿ ਵੱਡੀ ਗਿਣਤੀ ’ਚ ਇਲਾਕੇ ਦੀਆਂ ਸਖਸ਼ੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤੀਜੇ ਦਿਨ ਜ਼ਿਲ੍ਹਾ ਪੱਧਰੀ ਖੇਡਾਂ ’ਚ ਖਿਡਾਰੀਆਂ ਨੇ ਜੋਸ਼ ਤੇ ਉਤਸ਼ਾਹ ਨਾਲ ਹਿੱਸਾ ਲਿਆ ਅਗਲੀ ਖ਼ਬਰ ਵਿਵੇਕਾਨੰਦ ਵਰਲਡ ਸਕੂਲ ਦੇ ਸਿਮਰਜੀਤ ਸਿੰਘ ਨੇ ਫੈਂਸਿੰਗ ’ਚ ਜਿੱਤਿਆ ਕਾਂਸੀ ਦਾ ਤਮਗਾ
Ad Position 24