03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਤੀਜੇ ਦਿਨ ਜ਼ਿਲ੍ਹਾ ਪੱਧਰੀ ਖੇਡਾਂ ’ਚ ਖਿਡਾਰੀਆਂ ਨੇ ਜੋਸ਼ ਤੇ ਉਤਸ਼ਾਹ ਨਾਲ ਹਿੱਸਾ ਲਿਆ

ਫ਼ਿਰੋਜ਼ਪੁਰ, 2 ਅਕਤੂਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਤੀਜੇ ਦਿਨ ਜ਼ਿਲ੍ਹਾ ਪੱਧਰੀ ਖੇਡਾਂ ਫਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਇਲਾਵਾ ਵੱਖ ਵੱਖ ਖੇਡ ਮੈਦਾਨਾਂ ਵਿਚ ਕਰਵਾਈਆਂ ਗਈਆਂ। ਇਸ ਦੌਰਾਨ ਸੁਖਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 03-10-2026
ਫ਼ਿਰੋਜ਼ਪੁਰ, 2 ਅਕਤੂਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਤੀਜੇ ਦਿਨ ਜ਼ਿਲ੍ਹਾ ਪੱਧਰੀ ਖੇਡਾਂ ਫਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਇਲਾਵਾ ਵੱਖ ਵੱਖ ਖੇਡ ਮੈਦਾਨਾਂ ਵਿਚ ਕਰਵਾਈਆਂ ਗਈਆਂ। ਇਸ ਦੌਰਾਨ ਸੁਖਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਤੇ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨਾਲ ਸਾਡੇ ਸਰੀਰਿਕ ਤੇ ਮਾਨਸਿਕ ਦੋਵਾਂ ਪੱਖਾਂ ਤੋਂ ਵਿਕਾਸ ਹੁੰਦਾ ਹੈ। ਗੁਰਦੀਪ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਫਿਰੋਜ਼ਪੁਰ ਨੇ ਦੱਸਿਆ ਕਿ ਖੇਡ ਮੁਕਾਬਲਿਆਂ ਦੌਰਾਨ ਫੁੱਟਬਾਲ ਅੰਡਰ-14 ਵਿਚ ਐਬਰੋਸ਼ੀਅਲ ਪਬਲਿਕ ਸਕੂਲ ਜ਼ੀਰਾ ਨੇ ਪਹਿਲਾ, ਸਰਕਾਰੀ ਸਕੂਲ (ਲੜਕੀਆਂ) ਜ਼ੀਰਾ ਨੇ ਦੂਸਰਾ ਤੇ ਫਿਰੋਜ਼ਪੁਰ ਨੇ ਤੀਸਰਾ ਸਥਾਨ ਹਾਸਿਲ ਕੀਤਾ ਤੇ ਅੰਡਰ 17 ਵਿਚ ਵਿਜ਼ਡਮ ਸਕੂਲ ਮੁੱਦਕੀ ਨੇ ਪਹਿਲਾ, ਐਬਰੋਸ਼ੀਅਲ ਪਬਲਿਕ ਸਕੂਲ ਜ਼ੀਰਾ ਨੇ ਦੂਸਰਾ ਤੇ ਲੋਹਕੇ ਕਲਾਂ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-21 ਵਿਚ ਐਬਰੋਸ਼ੀਅਲ ਪਬਲਿਕ ਸਕੂਲ ਜ਼ੀਰਾ ਨੇ ਪਹਿਲਾ, ਸਰਕਾਰੀ ਸਕੂਲ ਜ਼ੀਰਾ ਨੇ ਦੂਸਰਾ ਅਤੇ ਘੱਲ ਖੁਰਦ ਨੇ ਤੀਸਰਾ ਸਥਾਨ ਹਾਸਿਲ ਕੀਤਾ। ਹੈਂਡਬਾਲ ਅੰਡਰ-17 ਵਿਚ ਹੈਂਡਬਾਲ ਕੋਚਿੰਗ ਸੈਂਟਰ ਤੂਤ ਨੇ ਪਹਿਲਾ, ਐਸ.ਬੀ.ਐਸ. ਕੋਚਿੰਗ ਸੈਂਟਰ ਫਿਰੋਜ਼ਪੁਰ ਨੇ ਦੂਸਰਾ ਅਤੇ ਪੀ.ਪੀ.ਐਸ. ਨੱਥੇ ਸ਼ਾਹ ਨੇ ਤੀਸਰਾ ਸਥਾਨ ਹਾਸਿਲ ਕੀਤਾ। ਬਾਸਕਿਟਬਾਲ ਅੰਡਰ-14 ਵਿਚ ਆਰ.ਐਸ.ਡੀ. ਰਾਜ ਰਤਨ ਸਕੂਲ ਨੇ ਪਹਿਲਾ ਅਤੇ ਡੀ.ਸੀ. ਮਾਡਲ ਇੰਟਰਨੈਸ਼ਨਲ ਸਕੂਲ ਨੇ ਦੂਸਰਾ ਸਥਾਨ ਹਾਸਿਲ ਕੀਤਾ ਤੇ ਅੰਡਰ-17 ਵਿਚ ਡੀ.ਸੀ. ਮਾਡਲ ਇੰਟਰਨੈਸ਼ਨਲ ਸਕੂਲ ਤੇ ਆਈ.ਐਫ.ਸੀ.ਐਸ. ਸਕੂਲ ਗੁਰੂਹਰਸਹਾਏ ਨੇ ਦੂਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-21 ਵਿਚ ਡੀ.ਸੀ. ਮਾਡਲ ਇੰਟਰਨੈਸ਼ਨਲ ਸਕੂਲ ਨੇ ਪਹਿਲਾ ਅਤੇ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਨੇ ਦੂਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਵਾਲੀਬਾਲ ਸ਼ਮੈਸਿੰਗ ਅੰਡਰ-17 ਵਿਚ ਜ਼ੀਰਾ -1 ਨੇ ਪਹਿਲਾ, ਜ਼ੀਰਾ -2 ਨੇ ਦੂਸਰਾ ਤੇ ਫਿਰੋਜ਼ਪੁਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਵਾਲੀਬਾਲ ਸ਼ੂਟਿੰਗ ਅੰਡਰ-17 ਵਿਚ ਘੱਲ ਖੁਰਦ ਨੇ ਪਹਿਲਾ ਤੇ ਗੁਰੂਹਰਸਹਾਏ ਨੇ ਦੂਸਰਾ ਸਥਾਨ ਹਾਸਿਲ ਕੀਤਾ, ਅੰਡਰ-21 ਵਿਚ ਗੁਰੂਹਰਸਹਾਏ ਨੇ ਪਹਿਲਾ ਤੇ ਘੱਲ ਖੁਰਦ ਨੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ 21-30 ਸਾਲ ਉਮਰ ਵਰਗ ਵਿਚ ਘੱਲ ਖੁਰਦ ਨੇ ਪਹਿਲਾ ਅਤੇ ਗੁਰੂਹਰਸਹਾਏ ਨੇ ਦੂਸਰਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਖੋਹ-ਖੋਹ ਅੰਡਰ-14 ਵਿਚ ਫਤਿਹਗੜ੍ਹ ਸਭਰਾਂ ਨੇ ਪਹਿਲਾ ਤੇ ਅਰਮਾਨ ਪੁਰਾ ਨੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਅੰਡਰ-17 ਵਿਚ ਜੰਡਵਾਲਾ ਨੇ ਪਹਿਲਾ ਤੇ ਅਰਮਾਨਪੁਰਾ ਨੇ ਦੂਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-21 ਵਿਚ ਗੁਰੂਹਰਸਹਾਏ ਨੇ ਪਹਿਲਾ ਅਤੇ ਮੱਲਾਂਵਾਲਾ ਨੇ ਦੂਸਰਾ ਸਥਾਨ ਹਾਸਿਲ ਕੀਤਾ। ਕਬੱਡੀ ਨੈਸ਼ਨਲ ਸਟਾਈਲ ਅੰਡਰ-14 ਵਿਚ ਬਹਿਕ ਗੁਜਰਾਂ ਨੇ ਪਹਿਲਾ, ਕਬੱਡੀ ਸੈਂਟਰ ਫਿਰੋਜ਼ਪੁਰ ਨੇ ਦੂਸਰਾ ਅਤੇ ਸਕੂਲ ਆਫ ਐਮੀਨੈਂਸ ਫਿਰੋਜ਼ਪੁਰ ਨੇ ਤੀਸਰਾ ਸਥਾਨ ਹਾਸਿਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੁਅੱਤਲ ਫੂਡ ਸੇਫਟੀ ਇੰਸਪੈਕਟਰ ਨੂੰ ਬਹਾਲ ਕਰਨ ਲਈ ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਨੂੰ ਹਫ਼ਤੇ ਦਾ ਅਲਟੀਮੇਟਮ ਅਗਲੀ ਖ਼ਬਰ ਮਾਰਕੀਟ ਕਮੇਟੀ ਪੰਜੇ ਕੇ ਉਤਾੜ ਦੇ ਚੇਅਰਮੈਨ ਜਸਵੰਤ ਸਿੰਘ ਸੋਢੀ ਦੀ ਹੋਈ ਤਾਜਪੋਸ਼ੀ
Ad Position 24