03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਫੂਡ ਸੇਫਟੀ ਇੰਸਪੈਕਟਰ ਨੂੰ ਮੁਅੱਤਲ ਕੀਤੇ ਜਾਣ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਖੋਲ੍ਹਿਆ ਮੋਰਚਾ

ਫ਼ਿਰੋਜ਼ਪੁਰ, 2 ਅਕਤੂਬਰ (ਕੁਲਬੀਰ ਸਿੰਘ ਸੋਢੀ): ਫੂਡ ਸੇਫਟੀ ਇੰਸਪੈਕਟਰ ਅਭਿਨਵ ਖੋਸਲਾ ਨੂੰ ਵਿਭਾਗ ਵਲੋਂ ਮੁਅੱਤਲ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਫ਼ਿਰੋਜ਼ਪੁਰ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਸ਼ਹਿਰ ਵਾਸੀਆਂ ਵਿਚ ਰੋਸ ਵੱਧਦਾ ਜਾ ਰਿਹਾ ਹੈ। ਇਸ ਸਬੰਧੀ ਵੱਖ-ਵੱਖ ਜਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ ਜਿਸ ਵਿਚ ਪੱਤਰਕਾਰ, ਵਕੀਲ, ਕਿਸਾਨ, ਅਧਿਆਪਕ, ਦੁਕਾਨਦਾਰ, ਕਾਰੋਬਾਰੀ, ਸਮਾਜ ਸੇਵੀ ਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 03-10-2026
ਫ਼ਿਰੋਜ਼ਪੁਰ, 2 ਅਕਤੂਬਰ (ਕੁਲਬੀਰ ਸਿੰਘ ਸੋਢੀ): ਫੂਡ ਸੇਫਟੀ ਇੰਸਪੈਕਟਰ ਅਭਿਨਵ ਖੋਸਲਾ ਨੂੰ ਵਿਭਾਗ ਵਲੋਂ ਮੁਅੱਤਲ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਫ਼ਿਰੋਜ਼ਪੁਰ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਸ਼ਹਿਰ ਵਾਸੀਆਂ ਵਿਚ ਰੋਸ ਵੱਧਦਾ ਜਾ ਰਿਹਾ ਹੈ। ਇਸ ਸਬੰਧੀ ਵੱਖ-ਵੱਖ ਜਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ ਜਿਸ ਵਿਚ ਪੱਤਰਕਾਰ, ਵਕੀਲ, ਕਿਸਾਨ, ਅਧਿਆਪਕ, ਦੁਕਾਨਦਾਰ, ਕਾਰੋਬਾਰੀ, ਸਮਾਜ ਸੇਵੀ ਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਇੰਸਪੈਕਟਰ ਅਭਿਨਵ ਖੋਸਲਾ ਵਲੋਂ ਆਪਣੇ ਕਾਰਜਕਾਲ ਦੌਰਾਨ ਮਿਲਾਵਟਖੋਰੀ ਖ਼ਿਲਾਫ਼ ਵੱਡੀਆਂ ਕਾਰਵਾਈਆਂ ਕੀਤੀਆਂ ਗਈਆਂ ਤੇ ਵੱਖ-ਵੱਖ ਵੱਡੇ ਅਦਾਰਿਆਂ ਤੇ ਖਾਣ-ਪੀਣ ਵਾਲੀਆਂ ਥਾਵਾਂ ਦੀ ਜਾਂਚ ਕਰਕੇ ਸੈਂਪਲ ਲਏ ਗਏ, ਜੋ ਜਾਂਚ ਲਈ ਭੇਜੇ ਗਏ ਸਨ ਜਿਨ੍ਹਾਂ ਸੈਂਪਲਾਂ ਦੇ ਫੇਲ੍ਹ ਹੋਣ ਦੀ ਜਾਣਕਾਰੀ ਸਾਹਮਣੇ ਆਈ, ਉਨ੍ਹਾਂ ਮਾਮਲਿਆਂ ਵਿਚ ਨਿਯਮਾਂ ਅਨੁਸਾਰ ਕਾਰਵਾਈ ਅਤੇ ਜੁਰਮਾਨੇ ਕੀਤੇ ਗਏ। ਇੰਸਪੈਕਟਰ ਖੋਸਲਾ ਦੇ ਹੱਕ ਵਿਚ ਅਵਾਜ਼ ਚੁੱਕਣ ਲਈ ਗੁਰਨਾਮ ਸਿੰਘ ਤੇ ਰੋਹਿਤ ਕੁਮਾਰ ਨੂੰ ਮੁਹਿੰਮ ਦਾ ਮੁਖੀ ਥਾਪਿਆ ਗਿਆ ਹੈ ਤਾਂ ਜੋ ਵੱਖ-ਵੱਖ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਜਾ ਸਕੇ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਫ਼ਿਰੋਜ਼ਪੁਰ ਦੇ ਸਿਵਲ ਸਰਜਨ ਨੂੰ ਮੰਗਾਂ ਸਬੰਧੀ 72 ਘੰਟਿਆਂ ਦਾ ਮੈਮੋਰੰਡਮ ਦਿੱਤਾ ਜਾਵੇਗਾ ਤੇ ਅਭਿਨਵ ਖੋਸਲਾ ਦੀ ਮੁਅੱਤਲੀ ਰੱਦ ਕਰਕੇ ਮੁੜ ਫ਼ਿਰੋਜ਼ਪੁਰ ਵਿਚ ਤਾਇਨਾਤ ਕਰਨ ਦੀ ਮੰਗ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਜੇਕਰ 72 ਘੰਟਿਆਂ ਦੇ ਅੰਦਰ ਮੰਗਾਂ ’ਤੇ ਕੋਈ ਕਾਰਵਾਈ ਨਾ ਹੋਈ ਤਾਂ ਵੱਖ-ਵੱਖ ਜਥੇਬੰਦੀਆਂ ਦੀ ਮੁੜ ਮੀਟਿੰਗ ਬੁਲਾ ਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਫ਼ਿਰੋਜ਼ਪੁਰ ਦੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਫ਼ਿਰੋਜ਼ਪੁਰ ਦੇ ਆਮ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਯੁਵਾ ਮੋਰਚਾ ਵਲੋਂ ਅਭਿਨਵ ਖੋਸਲਾ ਦੀ ਮੁਅੱਤਲੀ ਦਾ ਵਿਰੋਧ ਅਗਲੀ ਖ਼ਬਰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ
Ad Position 24