03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਕਰਕੇ ਡੀਪੂ ਹੋਲਡਰ ਯੂਨੀਅਨ ਵਲੋਂ 5 ਨੂੰ ਚੰਡੀਗੜ੍ਹ ’ਚ ਧਰਨੇ ਦਾ ਐਲਾਨ

ਫ਼ਿਰੋਜ਼ਪੁਰ, 2 ਅਕਤੂਬਰ (ਕੁਲਬੀਰ ਸਿੰਘ ਸੋਢੀ): ਰਾਸ਼ਨ ਡੀਪੂ ਹੋਲਡਰ ਫੈਡਰੇਸ਼ਨ (118) ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਫੁੱਲਰਵਨ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਦੀ ਅਗਵਾਈ ਹੇਠ ਡੀਪੂ ਹੋਲਡਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 5 ਅਕਤੂਬਰ ਨੂੰ ਅਨਾਜ ਭਵਨ, ਚੰਡੀਗੜ੍ਹ ਵਿਖੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਵਾਰ-ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਕਾਰਨ ਡੀਪੂ ਹੋਲਡਰਾਂ ਵਿਚ ਭਾਰੀ ਰੋਸ ਹੈ।

Ad Position 21
No active advertisement
ਸੁਖਵਿੰਦਰ ਸਿੰਘ ਕਾਂਝਲਾ, ਰਜਿੰਦਰ ਸਿੰਘ ਫੁੱਲਰਵਨ 03-10-2026
ਫ਼ਿਰੋਜ਼ਪੁਰ, 2 ਅਕਤੂਬਰ (ਕੁਲਬੀਰ ਸਿੰਘ ਸੋਢੀ): ਰਾਸ਼ਨ ਡੀਪੂ ਹੋਲਡਰ ਫੈਡਰੇਸ਼ਨ (118) ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਫੁੱਲਰਵਨ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਦੀ ਅਗਵਾਈ ਹੇਠ ਡੀਪੂ ਹੋਲਡਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 5 ਅਕਤੂਬਰ ਨੂੰ ਅਨਾਜ ਭਵਨ, ਚੰਡੀਗੜ੍ਹ ਵਿਖੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਵਾਰ-ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਕਾਰਨ ਡੀਪੂ ਹੋਲਡਰਾਂ ਵਿਚ ਭਾਰੀ ਰੋਸ ਹੈ। ਫੁੱਲਰਵਨ ਨੇ ਕਿਹਾ ਕਿ ਸਰਕਾਰ ਵਲੋਂ ਮੀਟਿੰਗਾਂ ਦੌਰਾਨ ਮੰਗਾਂ ਮੰਨਣ ਦੇ ਭਰੋਸੇ ਦਿੱਤੇ ਜਾਂਦੇ ਹਨ, ਪਰ ਉਨ੍ਹਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਜਥੇਬੰਦੀ ਵਲੋਂ ਅਗਲੇ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰ ਦਾ ਵਿਰੋਧ ਕਰਨ ਦਾ ਫ਼ੈਸਲਾ ਲਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਬਲਕਰਨ ਸਿੰਘ ਹਾਜੀ ਵਾਲਾ, ਸੀਨੀਅਰ ਆਗੂ ਜਗਤਾਰ ਸਿੰਘ ਭੁੱਲਰ, ਬਲਵਿੰਦਰ ਸਿੰਘ ਸਿਆਲ, ਰਜਿੰਦਰ ਅਰੋੜਾ, ਬਿੱਟੂ ਬਾਠ, ਬਖਸ਼ੀਸ਼ ਮਹਿਮਾ, ਹੁਸ਼ਿਆਰ ਮਮਦੋਟ, ਬਲਜੀਤ ਸਿੰਘ ਜੀਰਾ, ਸੁਖਚੈਨ ਘੱਲ ਖੁਰਦ, ਤਲਵਿੰਦਰ ਉੱਪਲ, ਅਤੁਲ ਕੁਮਾਰ ਫ਼ਿਰੋਜ਼ਪੁਰ ਛਾਉਣੀ, ਜਸਵਿੰਦਰ ਸਿੰਘ ਆਰਫ ਕੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਫ਼ਿਰੋਜ਼ਪੁਰ ਕੈਂਟ ਤੋਂ ਨੌਜਵਾਨ ਕਾਬੂ, 100 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਨੌਜਵਾਨ ਫ਼ੜੇ
Ad Position 24