03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਦੋਸਤ ਦਾ ਜਨਮ ਦਿਨ ਮਨਾ ਕੇ ਪਰਤ ਰਹੇ ਸਨ ਵਾਪਸ

ਜ਼ੀਰਾ, 2 ਅਕਤੂਬਰ (ਪ੍ਰਤਾਪ ਸਿੰਘ ਹੀਰਾ/ਰਜਨੀਸ਼ ਕਥੂਰੀਆ)-ਬੀਤੀ ਰਾਤ ਜ਼ੀਰਾ ਮੱਲਾਂ ਵਾਲਾ ਰੋਡ ’ਤੇ ਪਿੰਡ ਨੋਰੰਗ ਸਿੰਘ ਵਾਲਾ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਦੌਰਾਨ ਜ਼ੀਰਾ ਦੇ ਦੋ ਹੋਣਹਾਰ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦਾ ਅਤਿ ਦੁਖਦਾਈ ਸਮਾਚਾਰ ਪ੍ਰਾਪਤ ਹੈ। ਜਾਣਕਾਰੀ ਅਨੁਸਾਰ ਜ਼ੀਰਾ ਦੀ ਵਾਰਡ ਨੰਬਰ 15 ਦੀ ਕੌਂਸਲਰ ਕੁਲਵਿੰਦਰ ਕੌਰ ਪਤਨੀ ਕਸ਼ਮੀਰ ਸਿੰਘ ਭੁੱਲਰ ਦਾ ਪੁੱਤਰ ਪਰਮਿੰਦਰ ਸਿੰਘ ਭੁੱਲਰ ਆਪਣੇ ਦੋਸਤ ਅਨਮੋਲ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਬਹਾਵਲਪੁਰ ਨਾਲ ਪਿੰਡ ਅਲੀਪੁਰ ਵਿਖੇ ਆਪਣੇ ਕਿਸੇ ਦੋਸਤ ਦਾ ਜਨਮ ਦਿਨ ਮਨਾਉਣ ਗਏ ਹੋਏ ਸਨ।

Ad Position 21
No active advertisement
ਮ੍ਰਿਤਕ ਨੌਜਵਾਨਾਂ ਦੀਆਂ ਫਾਈਲ ਤਸਵੀਰਾਂ। 03-10-2026
ਜ਼ੀਰਾ, 2 ਅਕਤੂਬਰ (ਪ੍ਰਤਾਪ ਸਿੰਘ ਹੀਰਾ/ਰਜਨੀਸ਼ ਕਥੂਰੀਆ)-ਬੀਤੀ ਰਾਤ ਜ਼ੀਰਾ ਮੱਲਾਂ ਵਾਲਾ ਰੋਡ ’ਤੇ ਪਿੰਡ ਨੋਰੰਗ ਸਿੰਘ ਵਾਲਾ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਦੌਰਾਨ ਜ਼ੀਰਾ ਦੇ ਦੋ ਹੋਣਹਾਰ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦਾ ਅਤਿ ਦੁਖਦਾਈ ਸਮਾਚਾਰ ਪ੍ਰਾਪਤ ਹੈ। ਜਾਣਕਾਰੀ ਅਨੁਸਾਰ ਜ਼ੀਰਾ ਦੀ ਵਾਰਡ ਨੰਬਰ 15 ਦੀ ਕੌਂਸਲਰ ਕੁਲਵਿੰਦਰ ਕੌਰ ਪਤਨੀ ਕਸ਼ਮੀਰ ਸਿੰਘ ਭੁੱਲਰ ਦਾ ਪੁੱਤਰ ਪਰਮਿੰਦਰ ਸਿੰਘ ਭੁੱਲਰ ਆਪਣੇ ਦੋਸਤ ਅਨਮੋਲ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਬਹਾਵਲਪੁਰ ਨਾਲ ਪਿੰਡ ਅਲੀਪੁਰ ਵਿਖੇ ਆਪਣੇ ਕਿਸੇ ਦੋਸਤ ਦਾ ਜਨਮ ਦਿਨ ਮਨਾਉਣ ਗਏ ਹੋਏ ਸਨ। ਜਦੋਂ ਉਹ ਦੇਰ ਰਾਤ ਮੋਟਰਸਾਈਕਲ ’ਤੇ ਵਾਪਸ ਪਰਤ ਰਹੇ ਸਨ ਤਾਂ ਰਸਤੇ ਵਿਚ ਉਨ੍ਹਾਂ ਦਾ ਮੋਟਰਸਾਈਕਲ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਦੋਵਾਂ ਨੌਜਵਾਨਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਪਰਮਿੰਦਰ ਸਿੰਘ ਭੁੱਲਰ, ਪੀ.ਡੀ.ਐੱਫ.ਏ. ਦੇ ਸੂਬਾ ਪ੍ਰੈੱਸ ਸਕੱਤਰ ਰੇਸ਼ਮ ਸਿੰਘ ਭੁੱਲਰ ਦਾ ਸਕਾ ਭਤੀਜਾ ਸੀ। ਪਰਿਵਾਰਕ ਸੂਤਰਾਂ ਅਨੁਸਾਰ ਪਰਮਿੰਦਰ ਸਿੰਘ ਨੇ ਕੁਝ ਦਿਨ ਪਹਿਲਾਂ ਹੀ ਸੁਨਹਿਰੀ ਭਵਿੱਖ ਲਈ ਕੈਨੇਡਾ ਰਵਾਨਾ ਹੋਣਾ ਸੀ ਪਰ ਫਲਾਈਟ ਮਿਸ ਹੋ ਜਾਣ ਕਾਰਨ ਉਹ ਵਿਦੇਸ਼ ਨਹੀਂ ਜਾ ਸਕਿਆ ਤੇ ਬੀਤੀ ਰਾਤ ਇਹ ਅਣਹੋਣੀ ਵਾਪਰ ਗਈ। ਵਰਨਣ ਯੋਗ ਹੈ ਕਿ ਦੂਸਰੇ ਨੌਜਵਾਨ ਅਨਮੋਲ ਸਿੰਘ ਦਾ ਪਿਤਾ ਵਿਦੇਸ਼ ਵਿਚ ਹੈ ਜਿਸ ਦੇ ਵਾਪਸ ਆਉਣ ਦੇ ਹੀ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਦਰਦਨਾਕ ਹਾਦਸੇ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਹਲਕਾ ਵਿਧਾਇਕ ਨਰੇਸ਼ ਕਟਾਰੀਆ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਮਾਜ ਸੇਵੀ ਗੁਰਪ੍ਰੀਤ ਸ ਿੰਘ ਸੇਖੋਂ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਅਵਤਾਰ ਸਿੰਘ ਜ਼ੀਰਾ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਸਿਆਸੀ ਸ਼ਖ਼ਸੀਅਤਾਂ ਨੇ ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟਾਈ ਹੈ। ਇਸ ਹਾਦਸੇ ਕਾਰਨ ਪੂਰੇ ਇਲਾਕੇ ’ਚ ਗ਼ਮਗੀਨ ਮਾਹੌਲ ਬਣ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਦੁਕਾਨਾਂ ’ਚੋਂ ਚੋਰੀ ਕਰਦਾ ਵਿਅਕਤੀ ਕਾਬੂ ਅਗਲੀ ਖ਼ਬਰ ਹੈਰੋਇਨ ਸਮੇਤ ਫ਼ਿਰੋਜ਼ਪੁਰ ਕੈਂਟ ਤੋਂ ਨੌਜਵਾਨ ਕਾਬੂ, 100 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ
Ad Position 24