ਗਾਂਧੀ ਜੈਅੰਤੀ ਮੌਕੇ ਭਾਜਪਾ ਆਗੂ ਦੀਪਕ ਸ਼ਰਮਾ ਨੇ ਚਲਾਈ ਸਫ਼ਾਈ ਮੁਹਿੰਮ
ਗੁਰੂਹਰਸਹਾਏ, 2 ਅਕਤੂਬਰ (ਕਪਿਲ ਕੰਧਾਰੀ)- ਮਹਾਤਮਾ ਗਾਂਧੀ ਦੀ ਜੈਅੰਤੀ ਮੌਕੇ ਗੁਰੂਹਰਸਹਾਏ ਸ਼ਹਿਰ ਵਿਚ ਸਫ਼ਾਈ ਤੇ ਸਵੱਛਤਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਭਾਜਪਾ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਕਰਦਿਆਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਤੇ ਸਵੱਛਤਾ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਗੁਰੂਹਰਸਹਾਏ, 2 ਅਕਤੂਬਰ (ਕਪਿਲ ਕੰਧਾਰੀ)- ਮਹਾਤਮਾ ਗਾਂਧੀ ਦੀ ਜੈਅੰਤੀ ਮੌਕੇ ਗੁਰੂਹਰਸਹਾਏ ਸ਼ਹਿਰ ਵਿਚ ਸਫ਼ਾਈ ਤੇ ਸਵੱਛਤਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਭਾਜਪਾ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਕਰਦਿਆਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਤੇ ਸਵੱਛਤਾ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਦੀਪਕ ਸ਼ਰਮਾ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਸਵੱਛਤਾ ਨੂੰ ਸਿਹਤਮੰਦ ਤੇ ਮਜ਼ਬੂਤ ਸਮਾਜ ਦੀ ਬੁਨਿਆਦ ਮੰਨਿਆ ਸੀ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣਾ ਸਿਰਫ਼ ਸਰਕਾਰ ਜਾਂ ਨਗਰ ਕੌਂਸਲ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।