03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਿਹਾ, ਕੀ ਹੁਣ ਪਰਾਲੀ ਦਾ ਧੂੰਆਂ ਪ੍ਰਦੂਸ਼ਣ ਦਾ ਕਾਰਨ ਨਹੀਂ ਬਣੇਗਾ ?

ਮੁੱਦਕੀ, 2 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)-ਸੀਨੀਅਰ ਕਾਂਗਰਸੀ ਆਗੂ ਤੇ ਉਘੇ ਸਮਾਜ ਸੇਵੀ ਵੀ. ਕੇ.

Ad Position 21
No active advertisement
ਕਾਂਗਰਸੀ ਆਗੂ ਵੀ.ਕੇ. ਸਿੰਘ ਮੁੱਦਕੀ 03-10-2026
ਮੁੱਦਕੀ, 2 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)-ਸੀਨੀਅਰ ਕਾਂਗਰਸੀ ਆਗੂ ਤੇ ਉਘੇ ਸਮਾਜ ਸੇਵੀ ਵੀ.ਕੇ. ਸਿੰਘ ਮੁੱਦਕੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪਿੰਡਾਂ ਵਿਚ ਸਕੂਲਾਂ ਦੀਆਂ ਕੰਧਾਂ, ਸੱਥਾਂ ਤੇ ਸੜਕਾਂ ’ਤੇ ਜਾਗਰੂਕਤਾ ਬੋਰਡ ਲਗਾਉਣ ’ਤੇ ਲੱਖਾਂ ਰੁਪਏ ਖਰਚ ਕੀਤੇ ਸਨ, ਪਰ ਹੁਣ ਵੋਟਾਂ ਨੇੜੇ ਆਉਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਕਹਿ ਰਹੇ ਹਨ ਕਿ ਕਿਸਾਨਾਂ ਉਪਰ ਅੱਗ ਲਗਾਉਣ ’ਤੇ ਕੋਈ ਪਰਚਾ ਨਹੀਂ ਕੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਕਹਿੰਦੇ ਸਨ ਕਿ ਪੰਜਾਬ ਦਾ ਧੂੰਆਂ ਦਿੱਲੀ ਆਉਂਦਾ ਹੈ ਤੇ ਸਾਨੂੰ ਸਾਹ ਲੈਣ ਵਿਚ ਦਿੱਕਤ ਆਉਂਦੀ ਹੈ, ਕੀ ਹੁਣ ਇਹ ਧੂੰਆਂ ਅਗਰਬੱਤੀ ਦੀ ਸੁਗੰਧ ਬਣ ਗਿਆ ਹੈ ? ਕਾਂਗਰਸੀ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਪਹਿਲਾਂ ਪਰਾਲੀ ਦੇ ਧੂੰਏਂ ਨੂੰ ਦਿੱਲੀ ਸਮੇਤ ਉੱਤਰੀ ਭਾਰਤ ਵਿਚ ਹਵਾ ਪ੍ਰਦੂਸ਼ਣ ਦਾ ਵੱਡਾ ਕਾਰਨ ਦੱਸਦੀ ਰਹੀ ਹੈ ਅਤੇ ਇਸ ਨੂੰ ਰੋਕਣ ਲਈ ਕਰੋੜਾਂ ਰੁਪਏ ਖਰਚੇ ਗਏ ਹਨ ਤਾਂ ਹੁਣ ਨੀਤੀ ਵਿਚ ਤਬਦੀਲੀ ਦਾ ਕਾਰਨ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਹੁਣ ਪਰਾਲੀ ਦਾ ਧੂੰਆਂ ਪ੍ਰਦੂਸ਼ਣ ਦਾ ਕਾਰਨ ਨਹੀਂ ਬਣੇਗਾ? ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪਰਾਲੀ ਸਾੜਨ ਦੇ ਮਾਮਲੇ ਵਿਚ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸਮਝਦਿਆਂ ਵਿਹਾਰਕ ਹੱਲ ਮੁਹੱਈਆ ਕਰਵਾਉਣਾ ਚਾਹੀਦਾ ਹੈ। ਕਿਸਾਨਾਂ ’ਤੇ ਕਾਰਵਾਈ ਕਰਨ ਦੀ ਬਜਾਏ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ, ਵਿੱਤੀ ਸਹਾਇਤਾ ਤੇ ਹੋਰ ਸਹੂਲਤਾਂ ਯਕੀਨੀ ਬਣਾਉਣ ਦੀ ਲੋੜ ਹੈ। ਵੀ.ਕੇ. ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਨੀਤੀਆਂ ਅਤੇ ਬਿਆਨਾਂ ਬਾਰੇ ਤੱਥਾਂ ਦੇ ਆਧਾਰ ’ਤੇ ਆਪਣੀ ਰਾਏ ਬਣਾਉਣ ਅਤੇ ਪਰਾਲੀ ਸਾੜਨ ਦੇ ਮੁੱਦੇ ’ਤੇ ਸਰਕਾਰ ਤੋਂ ਸਪੱਸ਼ਟ ਨੀਤੀ ਦੀ ਮੰਗ ਕਰਨ।
Ad Position 22
No active advertisement
ਪਿਛਲੀ ਖ਼ਬਰ 100 ਤੇ 400 ਮੀਟਰ ਦੌੜ ’ਚ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਦੁਕਾਨਾਂ ’ਚੋਂ ਚੋਰੀ ਕਰਦਾ ਵਿਅਕਤੀ ਕਾਬੂ
Ad Position 24