03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਣਕ ਦੇ ਭਾਅ ’ਚ ਮਾਮੂਲੀ ਵਾਧਾ ਕਰਕੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਮਜ਼ਾਕ: ਬਲਰਾਜ ਸਿੰਘ

ਫ਼ਿਰੋਜ਼ਪੁਰ, 2 ਅਕਤੂਬਰ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤੇ ਜਾਣ ’ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਕਿਸਾਨ ਵਿੰਗ) ਬਲਰਾਜ ਸਿੰਘ ਕਟੋਰਾ ਨੇ ਇਸ ਨੂੰ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀ ਲਾਗਤਾਂ ਵੱਧਣ ਕਾਰਨ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਫਸਲ ਦੇ ਭਾਅ ਵਿਚ ਕੀਤਾ ਗਿਆ ਇਹ ਮਾਮੂਲੀ ਵਾਧਾ ਕਿਸਾਨਾਂ ਨੂੰ ਕੋਈ ਵੱਡੀ ਰਾਹਤ ਨਹੀਂ ਦਿੰਦਾ।

Ad Position 21
No active advertisement
ਅਜੀਤ ਡੈਸਕ 03-10-2026
ਫ਼ਿਰੋਜ਼ਪੁਰ, 2 ਅਕਤੂਬਰ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤੇ ਜਾਣ ’ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਕਿਸਾਨ ਵਿੰਗ) ਬਲਰਾਜ ਸਿੰਘ ਕਟੋਰਾ ਨੇ ਇਸ ਨੂੰ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀ ਲਾਗਤਾਂ ਵੱਧਣ ਕਾਰਨ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਫਸਲ ਦੇ ਭਾਅ ਵਿਚ ਕੀਤਾ ਗਿਆ ਇਹ ਮਾਮੂਲੀ ਵਾਧਾ ਕਿਸਾਨਾਂ ਨੂੰ ਕੋਈ ਵੱਡੀ ਰਾਹਤ ਨਹੀਂ ਦਿੰਦਾ। ਆਗੂ ਕਟੋਰਾ ਨੇ ਕਿਹਾ ਕਿ ਖਾਦਾਂ, ਬੀਜਾਂ, ਕੀਟਨਾਸ਼ਕ ਦਵਾਈਆਂ, ਡੀਜ਼ਲ ਤੇ ਹੋਰ ਖੇਤੀ ਲਾਗਤਾਂ ਵਿਚ ਵਾਧੇ ਕਾਰਨ ਕਿਸਾਨਾਂ ਦਾ ਖਰਚਾ ਲਗਾਤਾਰ ਵੱਧ ਰਿਹਾ ਹੈ ਜਦਕਿ ਕਣਕ ਦੇ ਭਾਅ ਵਿਚ ਕੇਵਲ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਆਮਦਨ ਵਧਾਉਣ ਸਬੰਧੀ ਕੀਤੇ ਜਾਂਦੇ ਦਾਅਵਿਆਂ ਦੇ ਮੁਕਾਬਲੇ ਫਸਲਾਂ ਦੇ ਭਾਅ ਵਿਚ ਮਾਮੂਲੀ ਵਾਧਾ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਨਹੀਂ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਕਿਸਾਨਾਂ ਦੀਆਂ ਵੱਧ ਰਹੀਆਂ ਖੇਤੀ ਲਾਗਤਾਂ ਨੂੰ ਧਿਆਨ ਵਿਚ ਰੱਖਦਿਆਂ ਫਸਲਾਂ ਦੇ ਲਾਹੇਵੰਦ ਭਾਅ ਯਕੀਨੀ ਬਣਾਉਣ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਦੇ ਪਹਿਲੇ ਅੰਤਰ-ਵਿਭਾਗੀ ਵਾਲੀਬਾਲ ਟੂਰਨਾਮੈਂਟ ਦਾ ਖ਼ਿਤਾਬ ਵਣਜ ਵਿਭਾਗ ਦੀ ਟੀਮ ਨੇ ਜਿੱਤਿਆ ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਦੀ ਮਾਵਾਂ ਧੀਆਂ ਇਨਸਾਫ਼ ਯਾਤਰਾ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਹੋਈ
Ad Position 24