03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਣਕ ਦੇ ਭਾਅ ’ਚ ਨਿਗੁਣੇ ਵਾਧੇ ਨਾਲ ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਹੋਇਆ ਬੇਨਕਾਬ - ਧਰਮ ਸਿੰਘ, ਗੁਰਬਖਸ਼ ਸਿੰਘ

ਪੰਜੇ ਕੇ ਉਤਾੜ, 2 ਅਕਤੂਬਰ (ਪੱਪੂ ਸੰਧਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਹਲਕਾ ਗੁਰੂਹਰਸਹਾਏ ਦੇ 40 ਪਿੰਡਾਂ ਦੇ ਕਿਸਾਨਾਂ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਤੇ ਗੁਰਬਖਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਉਚੇਚੇ ਤੌਰ ’ਤੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਸ਼ਾਮਿਲ ਹੋਏ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਕੁਲਦੀਪ ਸਿੰਘ ਮੱਤੜ ਨੇ ਦੱਸਿਆ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਦੀ ਪੂਰਤੀ ਲਈ ਪੰਜਾਬ ਦੀ ਮਾਨ ਸਰਕਾਰ ਨੇ 15 ਅਕਤੂਬਰ ਤੱਕ ਦਾ ਸਮਾਂ ਮੰਗਿਆ ਹੈ।

Ad Position 21
No active advertisement
ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ। ਤਸਵੀਰ : ਪੱਪੂ ਸੰਧਾ 03-10-2026
ਪੰਜੇ ਕੇ ਉਤਾੜ, 2 ਅਕਤੂਬਰ (ਪੱਪੂ ਸੰਧਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਹਲਕਾ ਗੁਰੂਹਰਸਹਾਏ ਦੇ 40 ਪਿੰਡਾਂ ਦੇ ਕਿਸਾਨਾਂ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਤੇ ਗੁਰਬਖਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਉਚੇਚੇ ਤੌਰ ’ਤੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਸ਼ਾਮਿਲ ਹੋਏ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਕੁਲਦੀਪ ਸਿੰਘ ਮੱਤੜ ਨੇ ਦੱਸਿਆ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਦੀ ਪੂਰਤੀ ਲਈ ਪੰਜਾਬ ਦੀ ਮਾਨ ਸਰਕਾਰ ਨੇ 15 ਅਕਤੂਬਰ ਤੱਕ ਦਾ ਸਮਾਂ ਮੰਗਿਆ ਹੈ। ਜੇਕਰ ਸਮੇਂ ਸਿਰ ਮੰਗਾਂ ਨਾ ਮੰਨੀਆਂ ਤਾਂ ਕੇ.ਐਮ.ਐਮ. ਵਲੋਂ ਸਰਕਾਰ ਵਿਰੁੱਧ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਮੀਟਿੰਗ ਵਿਚ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ਚ ਨਿਗੂਣੇ ਵਾਧੇ ਨੂੰ ਰੱਦ ਕਰ ਦਿੱਤਾ ਗਿਆ ਤੇ ਮੰਗ ਕੀਤੀ ਗਈ ਕਿ ਕਣਕ ਦਾ ਰੇਟ ਸਵਾਮੀਨਾਥਨ ਦੀ ਕਮਿਸ਼ਨ ਰਿਪੋਰਟ ਅਨੁਸਾਰ 3500 ਰੁਪਏ ਦਿੱਤਾ ਜਾਵੇ। ਮੀਟਿੰਗ ਵਿਚ ਲੋਕਾਂ ਨੇ ਫੂਡ ਸੇਫ਼ਟੀ ਅਫ਼ਸਰ ਨੂੰ ਮੁਅੱਤਲ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ, ਕਿਸਾਨਾਂ ਨੇ ਕਿਹਾ ਕਿ ਲੋਕਾਂ ਨੂੰ ਜ਼ਹਿਰ ਖਵਾਉਣ ਵਾਲੇ ਰੇਹੜੀ, ਹੋਟਲ, ਹਲਵਾਈਆਂ ਆਦਿ ਨੂੰ ਰੋਕਣ ਵਾਲੇ ਫੂਡ ਸੇਫ਼ਟੀ ਅਫ਼ਸਰ ਅਭਿਨਵ ਖੋਸਲਾ ਨੂੰ ਮੁਅੱਤਲ ਕਰਨਾ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨਾ ਹੈ। ਵੱਡੀ ਗਿਣਤੀ ’ਚ ਹਾਜ਼ਰ ਕਿਸਾਨਾਂ ਨੇ ਸਰਕਾਰ ਦੇ ਇਸ ਫ਼ੈਸਲੇ ਦੀ ਜ਼ੋਰਦਾਰ ਨਿੰਦਿਆ ਕਰਦਿਆਂ ਮੰਗ ਕੀਤੀ ਕਿ ਅਭਿਨਵ ਖੋਸਲੇ ਵਰਗੇ ਫੂਡ ਸੇਫ਼ਟੀ ਅਫ਼ਸਰਾਂ ਨੂੰ ਕੰਮ ਕਰਨ ਦਾ ਮੌਕਾ ਦਿੱਤਾ ਜਾਵੇ, ਕਿਉਂਕਿ ਉਹਨਾਂ ਨੇ ਗੋਰਖ ਧੰਦਾ ਕਰਨ ਵਾਲੇ ਦੁਕਾਨਦਾਰਾਂ ਨੂੰ ਨੱਥ ਪਾਈ ਸੀ ਪਰ ਇਹ ਸਰਕਾਰ ਨੂੰ ਹਜ਼ਮ ਨਹੀਂ ਹੋਇਆ। ਕਿਸਾਨਾਂ ਨੇ ਮੰਗ ਕੀਤੀ ਕਿ ਅਭਿਨਵ ਖੋਸਲਾ ਨੂੰ ਤੁਰੰਤ ਬਹਾਲ ਕਰਕੇ ਡਿਊਟੀ ’ਤੇ ਲਾਇਆ ਜਾਵੇ । ਮੀਟਿੰਗ ਵਿਚ ਕੁਲਵੰਤ ਸਿੰਘ, ਫੁੰਮਣ ਸਿੰਘ, ਸੁਬੇਗ ਸਿੰਘ, ਮੇਜਰ ਸਿੰਘ, ਅਵਤਾਰ ਸਿੰਘ, ਪ੍ਰੀਤਮ ਸਿੰਘ, ਪਿਆਰਾ ਸਿੰਘ, ਬਿੰਦਰ ਸਿੰਘ, ਨਿਸ਼ਾਨ ਸਿੰਘ, ਸੁਖਦੇਵ ਸਿੰਘ, ਸ਼ਾਮ ਸਿੰਘ, ਗੁਰਪ੍ਰੀਤ ਸਿੰਘ, ਸੀਮਾ ਰਾਣੀ, ਕਾਜਲ ਰਾਣੀ, ਰਾਜ ਰਾਣੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਦੇ ਪਹਿਲੇ ਅੰਤਰ-ਵਿਭਾਗੀ ਵਾਲੀਬਾਲ ਟੂਰਨਾਮੈਂਟ ਦਾ ਖ਼ਿਤਾਬ ਵਣਜ ਵਿਭਾਗ ਦੀ ਟੀਮ ਨੇ ਜਿੱਤਿਆ
Ad Position 24