02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗਾਡਵਿਨ ਪਬਲਿਕ ਸਕੂਲ ਘੱਲੂ ਦੀਆਂ ਸਾਫ਼ਟ ਬਾਲ ਟੀਮਾਂ ਦਾ ‘ਖੇਡਾਂ ਵਤਨ ਪੰਜਾਬ ਦੀਆਂ-2026’ ’ਚ ਸ਼ਾਨਦਾਰ ਪ੍ਰਦਰਸ਼ਨ

ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)-‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਜ਼ਿਲ੍ਹਾ ਪੱਧਰੀ ਸਾਫ਼ਟ ਬਾਲ ਮੁਕਾਬਲਿਆਂ ਵਿਚ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਫਲਤਾ ਦੇ ਝੰਡੇ ਗੱਡੇ ਹਨ। ਸਕੂਲ ਦੀਆਂ ਚਾਰ ਟੀਮਾਂ ਨੇ ਪ੍ਰਤੀਯੋਗਤਾ ਵਿਚ ਦਮਦਾਰ ਪ੍ਰਦਰਸ਼ਨ ਕੀਤਾ, ਜਿਨ੍ਹਾਂ ਵਿਚੋਂ ਤਿੰਨ ਟੀਮਾਂ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮੇ ਜਿੱਤੇ, ਜਦਕਿ ਇੱਕ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 03-10-2026
ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)-‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਜ਼ਿਲ੍ਹਾ ਪੱਧਰੀ ਸਾਫ਼ਟ ਬਾਲ ਮੁਕਾਬਲਿਆਂ ਵਿਚ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਫਲਤਾ ਦੇ ਝੰਡੇ ਗੱਡੇ ਹਨ। ਸਕੂਲ ਦੀਆਂ ਚਾਰ ਟੀਮਾਂ ਨੇ ਪ੍ਰਤੀਯੋਗਤਾ ਵਿਚ ਦਮਦਾਰ ਪ੍ਰਦਰਸ਼ਨ ਕੀਤਾ, ਜਿਨ੍ਹਾਂ ਵਿਚੋਂ ਤਿੰਨ ਟੀਮਾਂ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮੇ ਜਿੱਤੇ, ਜਦਕਿ ਇੱਕ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਡੀ.ਪੀ.ਈ. ਮੋਹਿਤ ਤੇ ਸਾਫ਼ਟਬਾਲ ਕੋਚ ਗੁਰਲਾਲ ਸਿੰਘ ਨੇ ਦੱਸਿਆ ਕਿ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਸਾਫ਼ਟਬਾਲ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਤੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਵੱਲੋਂ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਸਕੂਲ ਦੀਆਂ ਟੀਮਾਂ ਨੇ ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਟੀਮ ਭਾਵਨਾ ਨਾਲ ਖੇਡਦਿਆਂ ਅੰਡਰ-14 ਲੜਕੀਆਂ, ਅੰਡਰ-14 ਲੜਕੇ ਤੇ ਅੰਡਰ-17 ਲੜਕੀਆਂ ਦੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮੇ ਜਿੱਤੇ। ਅੰਡਰ-17 ਲੜਕਿਆਂ ਦੀ ਟੀਮ ਨੇ ਸਖ਼ਤ ਮੁਕਾਬਲੇ ਤੋਂ ਬਾਅਦ ਤੀਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੈਚਾਂ ਦੌਰਾਨ ਖੇਡ ਇੰਚਾਰਜ ਰਮੇਸ਼ ਲਾਲ ਦੀ ਵਿਸ਼ੇਸ਼ ਭੂਮਿਕਾ ਰਹੀ। ਇਸ ਮੌਕੇ ਸਕੂਲ ਦੀ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਜੇਤੂ ਖਿਡਾਰੀਆਂ ਤੇ ਕੋਚਾਂ ਨੂੰ ਵਧਾਈ ਦਿੱਤੀ। ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਅਤੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਵੀ ਜੇਤੂ ਖਿਡਾਰੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਸੱਤਿਆ ਭਾਦੂ ਨੇ ‘ਆਪ’ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਦੇ ਹਾਕੀ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ’ਤੇ ਹਾਸਿਲ ਕੀਤਾ ਦੂਜਾ ਸਥਾਨ
Ad Position 24