02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਇਮਾਨਦਾਰ ਫੂਡ ਸੇਫਟੀ ਅਫ਼ਸਰ ਦੀ ਮੁਅੱਤਲੀ ’ਤੇ ਸੀਨੀਅਰ ਸਿਟੀਜ਼ਨ ਕੌਂਸਲ ’ਚ ਰੋਸ

ਫ਼ਿਰੋਜ਼ਪੁਰ, 2 ਅਕਤੂਬਰ (ਕੁਲਬੀਰ ਸਿੰਘ ਸੋਢੀ)- ਮਿਲਾਵਟਖੋਰੀ ਵਿਰੁੱਧ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਅਭਿਨਵ ਖੋਸਲਾ ਦੀ ਮੁਅੱਤਲੀ ਨੂੰ ਲੈ ਕੇ ਸ਼ਹਿਰ ਵਾਸੀਆਂ ਅਤੇ ਸੀਨੀਅਰ ਸਿਟੀਜ਼ਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਪੀ.

Ad Position 21
No active advertisement
ਪ੍ਰਧਾਨ ਪੀ.ਡੀ. ਸ਼ਰਮਾ 03-10-2026
ਫ਼ਿਰੋਜ਼ਪੁਰ, 2 ਅਕਤੂਬਰ (ਕੁਲਬੀਰ ਸਿੰਘ ਸੋਢੀ)- ਮਿਲਾਵਟਖੋਰੀ ਵਿਰੁੱਧ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਅਭਿਨਵ ਖੋਸਲਾ ਦੀ ਮੁਅੱਤਲੀ ਨੂੰ ਲੈ ਕੇ ਸ਼ਹਿਰ ਵਾਸੀਆਂ ਅਤੇ ਸੀਨੀਅਰ ਸਿਟੀਜ਼ਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਪੀ.ਡੀ. ਸ਼ਰਮਾ ਨੇ ਪੰਜਾਬ ਸਰਕਾਰ ਦੀ ਕਾਰਵਾਈ ’ਤੇ ਸਵਾਲ ਉਠਾਉਂਦਿਆਂ ਅਧਿਕਾਰੀ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ। ਪੀ.ਡੀ. ਸ਼ਰਮਾ ਨੇ ਕਿਹਾ ਕਿ ਫੂਡ ਸੇਫਟੀ ਵਿਭਾਗ ਦੇ ਅਧਿਕਾਰੀਆਂ ਦਾ ਮੁੱਖ ਫਰਜ਼ ਲੋਕਾਂ ਨੂੰ ਮਿਲਾਵਟੀ ਤੇ ਗੈਰ-ਮਿਆਰੀ ਖਾਧ ਪਦਾਰਥਾਂ ਤੋਂ ਬਚਾਉਣਾ ਹੈ। ਉਨ੍ਹਾਂ ਅਨੁਸਾਰ ਅਭਿਨਵ ਖੋਸਲਾ ਵਲੋਂ ਆਪਣੇ ਕਾਰਜਕਾਲ ਦੌਰਾਨ ਵੱਖ-ਵੱਖ ਥਾਵਾਂ ’ਤੇ ਖਾਧ ਪਦਾਰਥਾਂ ਦੀ ਜਾਂਚ ਕਰਕੇ ਸੈਂਪਲ ਲਏ ਗਏ ਤੇ ਮਿਲਾਵਟਖੋਰੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਮਿਲਾਵਟਖੋਰੀ ਵਿਰੁੱਧ ਆਪਣੀ ਡਿਊਟੀ ਨਿਭਾਉਂਦਾ ਹੋਇਆ ਕਾਰਵਾਈ ਕਰਦਾ ਹੈ ਤਾਂ ਉਸ ਨੂੰ ਹੌਸਲਾ ਦੇਣ ਦੀ ਲੋੜ ਹੈ। ਪੀ.ਡੀ. ਸ਼ਰਮਾ ਨੇ ਕਿਹਾ ਕਿ ਅਜਿਹੇ ਅਧਿਕਾਰੀ ਦੀ ਮੁਅੱਤਲੀ ਨਾਲ ਫੂਡ ਸੇਫਟੀ ਸਬੰਧੀ ਕੰਮ ਕਰ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਚ ਵੀ ਗਲਤ ਸੰਦੇਸ਼ ਜਾਣ ਦਾ ਖਦਸ਼ਾ ਹੈ। ਸੀਨੀਅਰ ਸਿਟੀਜ਼ਨ ਕੌਂਸਲ ਨੇ ਪੰਜਾਬ ਸਰਕਾਰ ਤੇ ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਤੇ ਫੂਡ ਸੇਫਟੀ ਅਫ਼ਸਰ ਅਭਿਨਵ ਖੋਸਲਾ ਦੀ ਮੁਅੱਤਲੀ ’ਤੇ ਮੁੜ ਵਿਚਾਰ ਕਰਕੇ ਉਸ ਨੂੰ ਬਹਾਲ ਕਰਨ ਦੀ ਮੰਗ ਕੀਤੀ ਹੈ। ਪੀ.ਡੀ. ਸ਼ਰਮਾ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਜੁੜੇ ਮਾਮਲਿਆਂ ਵਿਚ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਸੁਰੱਖਿਆ ਅਤੇ ਹੌਸਲਾ ਮਿਲਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਿਚ ‘ਸਵੱਛ ਭਾਰਤ ਦਿਵਸ’ ਮਨਾਇਆ ਅਗਲੀ ਖ਼ਬਰ ਕਾਂਗਰਸ ਆਗੂ ਨੇ ਅਧਿਆਪਕਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੀ ਕੀਤੀ ਮੰਗ
Ad Position 24