04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਣਕ ਦੇ ਭਾਅ ’ਚ ਮਾਮੂਲੀ ਵਾਧਾ ਕਰਕੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ: ਗੁਰਮੀਤ ਸਿੰਘ

ਫ਼ਿਰੋਜ਼ਪੁਰ, 3 ਅਕਤੂਬਰ (ਕੁਲਬੀਰ ਸਿੰਘ ਸੋਢੀ): ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪੰਜਾਬ ਕਮੇਟੀ ਮੈਂਬਰ ਗੁਰਮੀਤ ਸਿੰਘ ਘੋੜੇਚੱਕ ਨੰਬਰਦਾਰ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਸਮਰਥਨ ਮੁੱਲ ਵਿਚ ਕੀਤੇ ਮਾਮੂਲੀ ਵਾਧੇ ਨੂੰ ਕਿਸਾਨਾਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ਚ ਸਿਰਫ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਦੇਸ਼ ਦੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ ਜਿਸ ਦੀ ਉਹ ਕਰੜੇ ਸ਼ਬਦਾਂ ਵਿਚ ਨਿੰਦਾ ਕਰਦੇ ਹਨ।

Ad Position 21
No active advertisement
ਗੁਰਮੀਤ ਸਿੰਘ ਘੋੜੇਚੱਕ, ਪਰਮਜੀਤ ਸਿੰਘ ਭੁੱਲਰ 04-10-2026
ਫ਼ਿਰੋਜ਼ਪੁਰ, 3 ਅਕਤੂਬਰ (ਕੁਲਬੀਰ ਸਿੰਘ ਸੋਢੀ): ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪੰਜਾਬ ਕਮੇਟੀ ਮੈਂਬਰ ਗੁਰਮੀਤ ਸਿੰਘ ਘੋੜੇਚੱਕ ਨੰਬਰਦਾਰ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਸਮਰਥਨ ਮੁੱਲ ਵਿਚ ਕੀਤੇ ਮਾਮੂਲੀ ਵਾਧੇ ਨੂੰ ਕਿਸਾਨਾਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ਚ ਸਿਰਫ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਦੇਸ਼ ਦੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ ਜਿਸ ਦੀ ਉਹ ਕਰੜੇ ਸ਼ਬਦਾਂ ਵਿਚ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਮਹਿੰਗਾਈ ਦੇ ਦੌਰ ਵਿਚ ਫਸਲ ’ਤੇ ਲਾਗਤ ਖਰਚ ਬਹੁਤ ਵਧ ਚੁੱਕਾ ਹੈ। ਪਿਛਲੇ ਸਾਲ ਨਾਲੋਂ ਡੀਜ਼ਲ, ਖਾਦਾਂ ਤੇ ਸਪਰੇਆਂ ਦੇ ਰੇਟਾਂ ਵਿਚ ਭਾਰੀ ਵਾਧਾ ਕਰਕੇ ਕਿਸਾਨਾਂ ’ਤੇ ਭਾਰੀ ਬੋਝ ਪਾਇਆ ਗਿਆ ਹੈ ਤੇ ਕਿਸਾਨ ਨੂੰ ਕਰਜ਼ੇ ਦੇ ਬੋਝ ਵੱਲ ਧੱਕਿਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤਰ੍ਹਾਂ ਕਣਕ ਦੇ ਸਮਰਥਨ ਮੁੱਲ ਵਿਚ ਬਹੁਤ ਘੱਟ ਰੇਟ ਦੇ ਵਾਧੇ ਨਾਲ ਕਿਸਾਨ ਕਿਸੇ ਕੀਮਤ ’ਤੇ ਬਚ ਨਹੀਂ ਸਕਦਾ ਕਿਉਂਕਿ ਕਿਸਾਨ ਵਰਗ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਫੈਸਲੇ ਤੇ ਪੁਨਰ ਵਿਚਾਰ ਕਰੇ ਤੇ ਕਣਕ ਦੇ ਸਮਰਥਨ ਮੁੱਲ ਵਿਚ ਘੱਟੋ-ਘੱਟ 200 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ’ਚ ਲਗਾਇਆ ਸਫ਼ਾਈ ਕੈਂਪ ਅਗਲੀ ਖ਼ਬਰ ਫਿਰੋਜ਼ਪੁਰ ਅਤੇ ਜ਼ੀਰਾ ’ਚ ਕੰਨਾਂ ਦੇ ਮੁਫ਼ਤ ਟੈੱਸਟ ਤੇ 55 ਫੀਸਦੀ ਛੋਟ ’ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ
Ad Position 24