ਕਿਸਾਨਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ
ਜ਼ੀਰਾ, 3 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਇਕ ਵਿਸ਼ਾਲ ਜਥਾ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਹੇਠ ਜੀਰਾ ਤੋਂ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਜਥੇ ਦੀ ਰਵਾਨਗੀ ਦੌਰਾਨ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਉਚੇਚੇ ਤੌਰ ’ਤੇ ਹਾਜ਼ਰ ਹੋਏ।
ਜ਼ੀਰਾ, 3 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਇਕ ਵਿਸ਼ਾਲ ਜਥਾ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਹੇਠ ਜੀਰਾ ਤੋਂ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਜਥੇ ਦੀ ਰਵਾਨਗੀ ਦੌਰਾਨ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਉਚੇਚੇ ਤੌਰ ’ਤੇ ਹਾਜ਼ਰ ਹੋਏ। ਜਥੇ ਦੀ ਰਵਾਨਗੀ ਸਮੇਂ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਨੇ ਕਿਹਾ ਕਿ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਚੰਡੀਗੜ੍ਹ ਦੇ ਕਿਸਾਨ ਭਵਨ ਤੋਂ ਮਟਕਾ ਚੌਕ ਤੱਕ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸਕੱਤਰ ਧਰਮ ਸਿੰਘ ਸਿੱਧੂ, ਅਮਨਦੀਪ ਸਿੰਘ ਕਚਰਭੰਨ, ਕੇਵਲ ਸਿੰਘ ਵਾਹਕਾ, ਅਵਤਾਰ ਸਿੰਘ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਗੁਰਬਖਸ਼ ਸਿੰਘ, ਗੁਰਮੇਲ ਸਿੰਘ, ਮੱਖਣ ਸਿੰਘ, ਆਰ.ਕੇ. ਤੇ ਵੀਰ ਸਿੰਘ ਆਦਿ ਹਾਜ਼ਰ ਸਨ।