04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ’ਤੇ ਲੜੇਗੀ- ਆਸ਼ੂ ਬੰਗੜ

ਮੁੱਦਕੀ, 3 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਕਾਂਗਰਸ ਪਾਰਟੀ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ’ਤੇ ਲੜੇਗੀ ਤੇ ਸੂਬੇ ਦੇ ਲੋਕਾਂ ਦਾ ਫਤਵਾ ਲੈ ਕੇ ਸਰਕਾਰ ਬਣਾਏਗੀ। ਇਹ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 04-10-2026
ਮੁੱਦਕੀ, 3 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਕਾਂਗਰਸ ਪਾਰਟੀ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ’ਤੇ ਲੜੇਗੀ ਤੇ ਸੂਬੇ ਦੇ ਲੋਕਾਂ ਦਾ ਫਤਵਾ ਲੈ ਕੇ ਸਰਕਾਰ ਬਣਾਏਗੀ। ਇਹ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਤਿਆਰੀ ਕੀਤੀ ਜਾ ਰਹੀ ਹੈ ਤੇ ਪਾਰਟੀ ਦੇ ਵਰਕਰਾਂ ਨੂੰ ਜਥੇਬੰਦ ਕਰਕੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ। ਆਸ਼ੂ ਬੰਗੜ ਨੇ ਕਿਹਾ ਕਿ ਸੂਬੇ ਦੇ ਹਾਲਾਤ ਬਹੁਤ ਜ਼ਿਆਦਾ ਨਾਜ਼ੁਕ ਹਨ ਕਿਉਂਕਿ ਆਏ ਦਿਨ ਕਤਲੋਗਾਰਤ ਹੋ ਰਹੀ ਹੈ ਤੇ ਨਸ਼ਿਆਂ ਦੀ ਭੇਟ ਚੜ੍ਹ ਕੇ ਨੌਜਵਾਨ ਆਪਣੀਆਂ ਕੀਮਤੀ ਜਾਨਾਂ ਨੂੰ ਗਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਤੰਗ ਆ ਚੁੱਕੇ ਹਨ। ਬੰਗੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਿੰਨਾਂ ਵਾਅਦਿਆਂ ਦੇ ਆਧਾਰ ’ਤੇ ਸੱਤਾ ਹਾਸਲ ਕੀਤੀ ਸੀ, ਉਹ ਪੂਰੇ ਕਰਨ ’ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਸਹਿਯੋਗ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮਜ਼ਬੂਤੀ ਨਾਲ ਮੈਦਾਨ ’ਚ ਉਤਰੇਗੀ।
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਭਾਅ ’ਚ ਮਾਮੂਲੀ ਵਾਧੇ ਨਾਲ ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆਇਆ- ਪ੍ਰਧਾਨ ਮੰਗਲ ਸਿੰਘ ਅਗਲੀ ਖ਼ਬਰ ਸਵੱਛਤਾ ਪਖਵਾੜੇ ਦੀ ਸ਼ੁਰੂਆਤ ਕੀਤੀ
Ad Position 24