04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਣਕ ਦੇ ਭਾਅ ’ਚ ਮਾਮੂਲੀ ਵਾਧੇ ਨਾਲ ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆਇਆ- ਪ੍ਰਧਾਨ ਮੰਗਲ ਸਿੰਘ

ਮਮਦੋਟ, 3 ਅਕਤੂਬਰ (ਸੁਖਦੇਵ ਸਿੰਘ ਸੰਗਮ)- ਕਿਸਾਨ ਤੇ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਮਮਦੋਟ ਤੋਂ ਕਿਸਾਨ ਆਗੂਆਂ ਦੀ ਮੀਟਿੰਗ ਜ਼ੋਨ ਪ੍ਰਧਾਨ ਮੰਗਲ ਸਿੰਘ ਸਵਾਈ ਕੇ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਸ਼ਾਮਲ ਹੋਏ। ਮੀਟਿੰਗ ’ਚ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ਚ ਕੀਤੇ ਗਏ 25 ਰੁਪਏ ਦੇ ਮਾਮੂਲੀ ਵਾਧੇ ਨੂੰ ਰੱਦ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ ਐਲਾਨ ਨਾਲ ਕੇਂਦਰ ਦਾ ਕਿਸਾਨ ਵਿਰੋਧੀ ਚਿਹਰਾ ਪੂਰੀ ਤਰ੍ਹਾਂ ਨੰਗਾ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 04-10-2026
ਮਮਦੋਟ, 3 ਅਕਤੂਬਰ (ਸੁਖਦੇਵ ਸਿੰਘ ਸੰਗਮ)- ਕਿਸਾਨ ਤੇ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਮਮਦੋਟ ਤੋਂ ਕਿਸਾਨ ਆਗੂਆਂ ਦੀ ਮੀਟਿੰਗ ਜ਼ੋਨ ਪ੍ਰਧਾਨ ਮੰਗਲ ਸਿੰਘ ਸਵਾਈ ਕੇ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਸ਼ਾਮਲ ਹੋਏ। ਮੀਟਿੰਗ ’ਚ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ਚ ਕੀਤੇ ਗਏ 25 ਰੁਪਏ ਦੇ ਮਾਮੂਲੀ ਵਾਧੇ ਨੂੰ ਰੱਦ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ ਐਲਾਨ ਨਾਲ ਕੇਂਦਰ ਦਾ ਕਿਸਾਨ ਵਿਰੋਧੀ ਚਿਹਰਾ ਪੂਰੀ ਤਰ੍ਹਾਂ ਨੰਗਾ ਹੋ ਗਿਆ ਹੈ। ਉਨ੍ਹਾਂ ਵਲੋਂ ਮੰਗ ਕੀਤੀ ਗਈ ਕਿ ਕਣਕ ਦਾ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਲਾਗੂ ਕੀਤਾ ਜਾਵੇ। ਜਾਣਕਾਰੀ ਦਿੰਦਿਆਂ ਜ਼ੋਨ ਸਕੱਤਰ ਹਰਪਾਲ ਸਿੰਘ ਜਤਾਲਾ ਨੇ ਦੱਸਿਆ ਕਿ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਦੀ ਪੂਰਤੀ ਲਈ ਪੰਜਾਬ ਦੀ ਮਾਨ ਸਰਕਾਰ ਨੇ 15 ਅਕਤੂਬਰ ਤੱਕ ਦਾ ਸਮਾਂ ਲਿਆ ਹੈ ਤੇ ਜੇਕਰ ਸਰਕਾਰ ਨੇ ਸਮੇਂ ਸਿਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਕਿਸਾਨ ਵੱਡਾ ਸੰਘਰਸ਼ ਸ਼ੁਰੂ ਕਰਨਗੇ।ਇਸੇ ਦੌਰਾਨ ਲੋਕਾਂ ਨੂੰ ਜ਼ਹਿਰ ਖੁਆਉਣ ਵਾਲੇ ਰੇਹੜੀਆਂ, ਹੋਟਲਾਂ, ਹਲਵਾਈਆਂ ਆਦਿ ’ਤੇ ਕਾਰਵਾਈ ਕਰਨ ਵਾਲੇ ਫਿਰੋਜ਼ਪੁਰ ਦੇ ਫੂਡ ਸੇਫ਼ਟੀ ਅਫ਼ਸਰ ਅਭਿਨਵ ਖੋਸਲਾ ਨੂੰ ਸਰਕਾਰ ਵਲੋਂ ਮੁਅੱਤਲ ਕੀਤੇ ਜਾਣ ਦੀ ਵੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਗਈ। ਇਸ ਮੌਕੇ ਜ਼ੋਨ ਖ਼ਜ਼ਾਨਚੀ ਗੁਰਦਿਆਲ ਸਿੰਘ ਟਿੱਬੀ, ਮੀਤ ਪ੍ਰਧਾਨ ਰੂੜ ਚੰਦ ਪੁਰੀ, ਸੁਖਦੇਵ ਸਿੰਘ ਨੋਲ, ਉੱਤਮ ਸਿੰਘ ਲੱਖਾ ਹਾਜ਼ੀ, ਗੁਰਦੀਪ ਸਿੰਘ ਪੋਜੋ ਕੇ, ਜਸਵੀਰ ਸਿੰਘ ਵੱਲੇਵਾਲਾ, ਸੇਵਕ ਜਤਾਲਾ, ਕਸ਼ਮੀਰ ਸਿੰਘ ਨਿਆਜੀਆਂ, ਹਰਜਿੰਦਰ ਸਿੰਘ ਖੰਬਾ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਡਰੋਨ ਸ਼ੋਅ ਅੱਜ: ਵਿਧਾਇਕ ਦਹੀਯਾ ਅਗਲੀ ਖ਼ਬਰ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ’ਤੇ ਲੜੇਗੀ- ਆਸ਼ੂ ਬੰਗੜ
Ad Position 24