ਨਸ਼ਿਆਂ ਦੀ ਦਲਦਲ ’ਚੋਂ ਨੌਜਵਾਨੀ ਨੂੰ ਕੱਢਣਾ ਸਮੇਂ ਦੀ ਸਭ ਤੋਂ ਵੱਡੀ ਲੋੜ : ਗੁਰਚਰਨ ਸਿੰਘ ਸੰਘਾ
ਮਾਪਿਆਂ ਤੇ ਸਮਾਜ ਨੂੰ ਨਸ਼ਿਆਂ ਖ਼ਿਲਾਫ਼ ਸਾਂਝੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ
ਫ਼ਿਰੋਜ਼ਪੁਰ, 3 ਅਕਤੂਬਰ (ਗੁਰਿੰਦਰ ਸਿੰਘ)-ਹਲਕਾ ਫਿਰੋਜ਼ਪੁਰ ਸ਼ਹਿਰੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਗੁਰਚਰਨ ਸਿੰਘ ਸੰਘਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਤੇ ਰੋਜ਼ਗਾਰ ਦੇ ਖੇਤਰ ਵਿਚ ਆਪਣੀ ਊਰਜਾ ਲਗਾਉਣ ਦੀ ਭਾਵਪੂਰਤ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਦੀ ਤਾਕਤ ਤੇ ਦੇਸ਼ ਦੇ ਭਵਿੱਖ ਦੀ ਬੁਨਿਆਦ ਹੁੰਦੇ ਹਨ।
ਫ਼ਿਰੋਜ਼ਪੁਰ, 3 ਅਕਤੂਬਰ (ਗੁਰਿੰਦਰ ਸਿੰਘ)-ਹਲਕਾ ਫਿਰੋਜ਼ਪੁਰ ਸ਼ਹਿਰੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਗੁਰਚਰਨ ਸਿੰਘ ਸੰਘਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਤੇ ਰੋਜ਼ਗਾਰ ਦੇ ਖੇਤਰ ਵਿਚ ਆਪਣੀ ਊਰਜਾ ਲਗਾਉਣ ਦੀ ਭਾਵਪੂਰਤ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਦੀ ਤਾਕਤ ਤੇ ਦੇਸ਼ ਦੇ ਭਵਿੱਖ ਦੀ ਬੁਨਿਆਦ ਹੁੰਦੇ ਹਨ। ਇਸ ਲਈ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੂਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਗੁਰਚਰਨ ਸਿੰਘ ਸੰਘਾ ਨੇ ਕਿਹਾ ਕਿ ਨਸ਼ਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਹੀ ਨਹੀਂ ਖੋਖਲਾ ਕਰਦਾ, ਸਗੋਂ ਪਰਿਵਾਰ ਦੀ ਖੁਸ਼ਹਾਲੀ, ਆਰਥਿਕਤਾ ਤੇ ਸਮਾਜਿਕ ਤਾਣੇ-ਬਾਣੇ ’ਤੇ ਵੀ ਗੰਭੀਰ ਮਾੜਾ ਪ੍ਰਭਾਵ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜਵਾਨੀ ਨਸ਼ਿਆਂ ਦੀ ਗ੍ਰਿਫ਼ਤ ਵਿਚ ਆ ਗਈ ਤਾਂ ਇਸ ਦਾ ਸਿੱਧਾ ਅਸਰ ਸਮਾਜ ਦੇ ਭਵਿੱਖ ’ਤੇ ਪਵੇਗਾ। ਸ. ਸੰਘਾ ਨੇ ਮਾਪਿਆਂ, ਸਮਾਜ ਸੇਵੀ ਸੰਸਥਾਵਾਂ ਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਤੇ ਨਸ਼ਿਆਂ ਵਿਰੁੱਧ ਸਮਾਜਿਕ ਲੜਾਈ ਨੂੰ ਮਜ਼ਬੂਤ ਕਰਨ।