ਫ਼ਤਹਿਗੜ੍ਹ ਸਭਰਾ ਨੂੰ ਨੈਸ਼ਨਲ ਹਾਈਵੇ 54 ਨਾਲ ਜੋੜਨ ਵਾਲੀ ਸੜਕ ਕਈ ਥਾਵਾਂ ਤੋਂ ਟੁੱਟੀ, ਲੋਕ ਪ੍ਰੇਸ਼ਾਨ
ਮੱਖੂ, 3 ਅਕਤੂਬਰ (ਕੁਲਵਿੰਦਰ ਸਿੰਘ)- ਅੰਗਰੇਜ਼ਾਂ ਅਤੇ ਸਿੱਖਾਂ ਦੀ ਆਖਰੀ ਲੜਾਈ ਦੇ ਹੀਰੋ ਸਿੱਖ ਕੌਮ ਦੇ ਜਰਨੈਲ ਸ਼ਹੀਦ ਸ਼ਾਮ ਸਿੰਘ ਅਟਾਰੀ ਵਾਲਿਆਂ ਦੇ ਯਾਦਗਿਰੀ ਅਸਥਾਨ ’ਤੇ ਬਣੇ ਗੁਰਦੁਆਰਾ ਸਾਹਿਬ ਫਤਿਹਗੜ੍ਹ ਸਭਰਾ ਨੂੰ ਨੈਸ਼ਨਲ ਹਾਈਵੇ 54 ਨਾਲ ਜੋੜਨ ਵਾਲੀ ਸੜਕ ਕਈ ਥਾਵਾਂ ਤੋਂ ਟੁੱਟ ਚੁੱਕੀ ਹੈ ਜਿਸ ਨਾਲ ਜਿੱਥੇ ਯਾਦਗਾਰੀ ਅਸਥਾਨ ’ਤੇ ਆਉਣ ਵਾਲੀਆਂ ਸੰਗਤਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਉੱਥੇ ਹੀ ਝੋਨੇ ਦਾ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ ਤੇ ਕਿਸਾਨਾਂ ਵਲੋਂ ਜਦੋਂ ਝੋਨਾ ਟਰੈਕਟਰ ਟਰਾਲੀਆਂ ਰਾਹੀਂ ਮੰਡੀਆਂ ਨੂੰ ਲੈ ਕੇ ਜਾਂਦੇ ਹਨ ਤਾਂ ਕਾਫੀ ਮਾਤਰਾ ਵਿਚ ਝੋਨਾ ਸੜਕ ਵਿਚ ਖੱਡੇ ਹੋਣ ਕਾਰਨ ਡੁਲ ਜਾਂਦਾ ਹੈ ਜਿਸ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਰਨੈਲ ਸਿੰਘ ਸਭਰਾ ਜ਼ਿਲ੍ਹਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਤੇ ਸਾਬਕਾ ਸਰਪੰਚ ਗੁਰਪਾਲ ਸਿੰਘ ਸਭਰਾ ਜ਼ਿਲ੍ਹਾ ਐਗਜੈਕਟਿਵ ਕਮੇਟੀ ਮੈਂਬਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਪੱਤਰਕਾਰਾਂ ਨਾਲ ਸਾਂਝਾ ਕਰਦਿਆਂ ਕਿਹਾ ਕਿ ਅਸੀਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਜਲਦ ਨੈਸ਼ਨਲ ਹਾਈਵੇ 54 ਨੂੰ ਇਤਿਹਾਸਿਕ ਅਸਥਾਨ ਨਾਲ ਜੋੜਨ ਵਾਲੀ ਸੜਕ ਜਲਦ ਬਣਾਈ ਜਾਵੇ।
ਟ
ਟੁੱਟੀ ਹੋਈ ਸੜਕ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਗੁਰਪਾਲ ਸਿੰਘ ਸਭਰਾ ਤੇ ਕਿਸਾਨ ਆਗੂ ਜਰਨੈਲ ਸਿੰਘ ਸਭਰਾ। ਅਜੀਤ ਤਸਵੀਰ
04-10-2026