03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਲਿਟਲ ਫਲਾਵਰ ਕਾਨਵੈਂਟ ਸਕੂਲ ਦੀਆਂ ਬਾਸਕਟਬਾਲ ਟੀਮਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਮਾਰੀ ਬਾਜ਼ੀ

ਗੁਰੂਹਰਸਹਾਏ, 3 ਅਕਤੂਬਰ (ਕਪਿਲ ਕੰਧਾਰੀ)- ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਲਿਟਲ ਫਲਾਵਰ ਕਾਨਵੈਂਟ ਸਕੂਲ ਗੁਰੂਹਰਸਹਾਏ ਦੀਆਂ ਬਾਸਕਟਬਾਲ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਅੰਡਰ-17 ਉਮਰ ਵਰਗ ਦੇ ਬਾਸਕਟਬਾਲ ਮੁਕਾਬਲਿਆਂ ’ਚ ਸਕੂਲ ਦੀਆਂ ਲੜਕਿਆਂ ਤੇ ਲੜਕੀਆਂ ਦੀਆਂ ਦੋਵੇਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਟੂਰਨਾਮੈਂਟ ਵਿੱਚ ਦੂਜਾ ਸਥਾਨ ਹਾਸਲ ਕੀਤਾ ਤੇ ਚਾਂਦੀ ਦੇ ਤਗਮੇ ਆਪਣੇ ਨਾਂਅ ਕੀਤੇ।

Ad Position 21
No active advertisement
ਅਜੀਤ ਡੈਸਕ 04-10-2026
ਗੁਰੂਹਰਸਹਾਏ, 3 ਅਕਤੂਬਰ (ਕਪਿਲ ਕੰਧਾਰੀ)- ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਲਿਟਲ ਫਲਾਵਰ ਕਾਨਵੈਂਟ ਸਕੂਲ ਗੁਰੂਹਰਸਹਾਏ ਦੀਆਂ ਬਾਸਕਟਬਾਲ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਅੰਡਰ-17 ਉਮਰ ਵਰਗ ਦੇ ਬਾਸਕਟਬਾਲ ਮੁਕਾਬਲਿਆਂ ’ਚ ਸਕੂਲ ਦੀਆਂ ਲੜਕਿਆਂ ਤੇ ਲੜਕੀਆਂ ਦੀਆਂ ਦੋਵੇਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਟੂਰਨਾਮੈਂਟ ਵਿੱਚ ਦੂਜਾ ਸਥਾਨ ਹਾਸਲ ਕੀਤਾ ਤੇ ਚਾਂਦੀ ਦੇ ਤਗਮੇ ਆਪਣੇ ਨਾਂਅ ਕੀਤੇ। ਦੋਵਾਂ ਟੀਮਾਂ ਦੇ ਖਿਡਾਰੀਆਂ ਨੇ ਪੂਰੇ ਮੁਕਾਬਲੇ ਦੌਰਾਨ ਅਨੁਸ਼ਾਸਨ, ਸਖ਼ਤ ਮਿਹਨਤ ਤੇ ਖੇਡ ਭਾਵਨਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਤੇ ਪ੍ਰਿੰਸੀਪਲ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ। ਟੀਮ ਦੇ ਕੋਚ ਮਿਸਟਰ ਕਰਨ ਤੇ ਲੜਕੀਆਂ ਦੀ ਟੀਮ ਨਾਲ ਇੰਚਾਰਜ ਵਜੋਂ ਗਈ ਅਧਿਆਪਕਾ ਮਿਸਿਜ਼ ਕੰਚਨ ਨੂੰ ਵੀ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸੇਵਾ ਭਾਰਤੀ ਸੰਸਥਾ ਵਲੋਂ ਔਰਤਾਂ ਲਈ ਮੁਫ਼ਤ ਸਿਲਾਈ ਸੈਂਟਰ ਸ਼ੁਰੂ ਅਗਲੀ ਖ਼ਬਰ -‘ ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4- ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਕਬੱਡੀ, ਹਾਕੀ ਤੇ ਟੇਬਲ ਟੈਨਿਸ ਦੇ ਹੋਏ ਫਸ...
Ad Position 24