ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ
ਫ਼ਿਰੋਜ਼ਪੁਰ, 3 ਅਕਤੂਬਰ (ਗੁਰਿੰਦਰ ਸਿੰਘ)- ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਪਿੰਡ ਭੇਡੀਆਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਉਸ ਸਮੇਂ ਹੁੰਗਾਰਾ ਮਿਲਣ ਦਾ ਦਾਅਵਾ ਕੀਤਾ ਗਿਆ, ਜਦੋਂ ਸਾਬਕਾ ਸਰਪੰਚ ਹਰਜਿੰਦਰ ਸਿੰਘ ਨੰਬਰਦਾਰ, ਮੇਜਰ ਸਿੰਘ ਤੇ ਬਲਕਾਰ ਸਿੰਘ ਆਪਣੇ ਸਮਰਥਕਾਂ ਸਮੇਤ ਪਾਰਟੀ ’ਚ ਸ਼ਾਮਿਲ ਹੋ ਗਏ। ਪਾਰਟੀ ਆਗੂਆਂ ਵਲੋਂ ਇਸ ਨੂੰ ਹਲਕੇ ’ਚ ਪਾਰਟੀ ਦੇ ਜਨ-ਆਧਾਰ ਦੇ ਵਿਸਥਾਰ ਵਜੋਂ ਪੇਸ਼ ਕੀਤਾ ਗਿਆ।
ਫ਼ਿਰੋਜ਼ਪੁਰ, 3 ਅਕਤੂਬਰ (ਗੁਰਿੰਦਰ ਸਿੰਘ)- ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਪਿੰਡ ਭੇਡੀਆਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਉਸ ਸਮੇਂ ਹੁੰਗਾਰਾ ਮਿਲਣ ਦਾ ਦਾਅਵਾ ਕੀਤਾ ਗਿਆ, ਜਦੋਂ ਸਾਬਕਾ ਸਰਪੰਚ ਹਰਜਿੰਦਰ ਸਿੰਘ ਨੰਬਰਦਾਰ, ਮੇਜਰ ਸਿੰਘ ਤੇ ਬਲਕਾਰ ਸਿੰਘ ਆਪਣੇ ਸਮਰਥਕਾਂ ਸਮੇਤ ਪਾਰਟੀ ’ਚ ਸ਼ਾਮਿਲ ਹੋ ਗਏ। ਪਾਰਟੀ ਆਗੂਆਂ ਵਲੋਂ ਇਸ ਨੂੰ ਹਲਕੇ ’ਚ ਪਾਰਟੀ ਦੇ ਜਨ-ਆਧਾਰ ਦੇ ਵਿਸਥਾਰ ਵਜੋਂ ਪੇਸ਼ ਕੀਤਾ ਗਿਆ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਤੇ ਉਨ੍ਹਾਂ ਦੇ ਨਾਲ ਆਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਹਲਕਾ ਇੰਚਾਰਜ ਫ਼ਿਰੋਜ਼ਪੁਰ ਸ਼ਹਿਰੀ ਗੁਰਚਰਨ ਸਿੰਘ ਸੰਘਾ ਨੇ ਕਿਹਾ ਕਿ ਲੋਕਾਂ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਉਹ ਰਵਾਇਤੀ ਸਿਆਸੀ ਧਾਰਾਵਾਂ ਤੋਂ ਇਲਾਵਾ ਨਵੇਂ ਸਿਆਸੀ ਬਦਲ ਦੀ ਭਾਲ ਕਰ ਰਹੇ ਹਨ। ਇਸ ਮੌਕੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਨੰਬਰਦਾਰ, ਮੇਜਰ ਸਿੰਘ ਤੇ ਬਲਕਾਰ ਸਿੰਘ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਤੇ ਪਰਿਵਾਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਪਾਰਟੀ ਨਾਲ ਜੁੜੇ ਹਨ।