03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਮਾਰਕੀਟ ਕਮੇਟੀ ਫ਼ਿਰੋਜ਼ਪੁਰ ਦੀ ਦਾਣਾ ਮੰਡੀ ਵਿਖੇ ਵਿਧਾਇਕ ਭੁੱਲਰ ਵਲੋਂ ਝੋਨੇ ਦੀ ਖਰੀਦ ਦਾ ਸ਼ੁੱਭ ਆਰੰਭ

ਫ਼ਿਰੋਜ਼ਪੁਰ, 3 ਅਕਤੂਬਰ (ਕੁਲਬੀਰ ਸਿੰਘ ਸੋਢੀ)- ਝੋਨੇ ਦੇ ਖਰੀਦ ਸੀਜ਼ਨ ਦੀ ਸ਼ੁਰੂਆਤ ਮੌਕੇ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਵਿਖੇ ਝੋਨੇ ਦੀ ਸਰਕਾਰੀ ਖਰੀਦ ਦਾ ਸ਼ੁੱਭ ਆਰੰਭ ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਦੀ ਹਾਜ਼ਰੀ ਵਿਚ ਕਰਵਾਇਆ ਗਿਆ। ਇਸ ਮੌਕੇ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਦੇ ਚੇਅਰਮੈਨ ਹਰਮੀਤ ਸਿੰਘ ਸੰਧੂ, ਡੀ.

Ad Position 21
No active advertisement
ਸ਼ਹਿਰ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਸ਼ੁੱਭ ਆਰੰਭ ਕਰਨ ਸਮੇਂ ਵਿਧਾਇਕ ਭੁੱਲਰ, ਚੇਅਰਮੈਨ ਸੰਧੂ, ਡੀ.ਐੱਫ.ਐੱਸ.ਸੀ. ਮੈਡਮ ਕੰਬੋਜ਼ ਤੇ ਹਾਜ਼ਰ ਆੜ੍ਹਤੀਏ ਅਤੇ ਹੋਰ। ਅਜੀਤ ਤਸਵੀਰ 04-10-2026
ਫ਼ਿਰੋਜ਼ਪੁਰ, 3 ਅਕਤੂਬਰ (ਕੁਲਬੀਰ ਸਿੰਘ ਸੋਢੀ)- ਝੋਨੇ ਦੇ ਖਰੀਦ ਸੀਜ਼ਨ ਦੀ ਸ਼ੁਰੂਆਤ ਮੌਕੇ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਵਿਖੇ ਝੋਨੇ ਦੀ ਸਰਕਾਰੀ ਖਰੀਦ ਦਾ ਸ਼ੁੱਭ ਆਰੰਭ ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਦੀ ਹਾਜ਼ਰੀ ਵਿਚ ਕਰਵਾਇਆ ਗਿਆ। ਇਸ ਮੌਕੇ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਦੇ ਚੇਅਰਮੈਨ ਹਰਮੀਤ ਸਿੰਘ ਸੰਧੂ, ਡੀ.ਐੱਫ.ਐੱਸ.ਸੀ. ਮੈਡਮ ਵੰਦਨਾ ਕੰਬੋਜ਼, ਆੜ੍ਹਤੀ, ਕਿਸਾਨਾਂ ਤੇ ਮੰਡੀ ਨਾਲ ਸਬੰਧਤ ਹੋਰ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ। ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਮੰਡੀ ਵਿਚ ਪਹੁੰਚੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਰਣਬੀਰ ਸਿੰਘ ਭੁੱਲਰ ਤੇ ਚੇਅਰਮੈਨ ਹਰਮੀਤ ਸਿੰਘ ਸੰਧੂ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਝੋਨੇ ਦਾ ਸੀਜ਼ਨ ਕਿਸਾਨਾਂ ਲਈ ਬੇਹੱਦ ਮਹੱਤਵਪੂਰਨ ਹੈ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਸਬੰਧਤ ਵਿਭਾਗਾਂ ਵਲੋਂ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇਗਾ। ਚੇਅਰਮੈਨ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਮਾਰਕੀਟ ਕਮੇਟੀ ਵਲੋਂ ਮੰਡੀ ਵਿਚ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਵਿਧਾਇਕ ਭੁੱਲਰ ਨੇ ਕਿਹਾ ਕਿ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ, ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਗੱਲ ਨੂੰ ਯਕੀਨੀ ਬਣਾਉਣ ਲਈ ਮਾਰਕੀਟ ਕਮੇਟੀ ਵਲੋਂ ਲੋੜੀਂਦੀ ਨਿਗਰਾਨੀ ਕੀਤੀ ਜਾਵੇਗੀ। ਇਸ ਮੌਕੇ ਡੀ.ਐੱਫ.ਐੱਸ.ਸੀ. ਮੈਡਮ ਵੰਦਨਾ ਕੰਬੋਜ਼ ਨੇ ਵੀ ਖਰੀਦ ਪ੍ਰਬੰਧਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਐੱਮ.ਐੱਸ.ਪੀ. ’ਚ ਕੀਤਾ ਮਾਮੂਲੀ ਵਾਧਾ ਕਿਸਾਨਾਂ ਨਾਲ ਭੱਦਾ ਮਜ਼ਾਕ-ਸਿੱਧੂ ਅਗਲੀ ਖ਼ਬਰ ਫੂਡ ਸੇਫਟੀ ਅਫਸਰ ਨੂੰ ਤੁਰੰਤ ਬਹਾਲ ਕੀਤਾ ਜਾਵੇ - ਭਾਈ ਜਸਪਾਲ ਸਿੰਘ
Ad Position 24