4 ਗ੍ਰਾਮ ਹੈਰੋਇਨ ਸਮੇਤ ਕਾਬੂ
ਮੱਲਾਂਵਾਲਾ, 4 ਅਕਤੂਬਰ (ਗੁਰਦੇਵ ਸਿੰਘ)-ਪੁਲਿਸ ਥਾਣਾ ਮੱਲਾਂਵਾਲਾ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ. ਡੀ.
ਮੱਲਾਂਵਾਲਾ, 4 ਅਕਤੂਬਰ (ਗੁਰਦੇਵ ਸਿੰਘ)-ਪੁਲਿਸ ਥਾਣਾ ਮੱਲਾਂਵਾਲਾ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ’ਤੇ ਰਵਾਨਾ ਸੀ, ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਮੱਲਾਂਵਾਲਾ ਪੁੱਜੀ ਤਾਂ ਅੱਗੋਂ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ, ਜਿਸ ਨੂੰ ਪੁਲਸ ਵਲੋਂ ਕਾਬੂ ਕੀਤਾ ਗਿਆ। ਪੁਲਿਸ ਅਨੁਸਾਰ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਮੁਲਜ਼ਮ ਰਜਿੰਦਰਪਾਲ ਸਿੰਘ ਉਰਫ਼ ਬਲਵਿੰਦਰ ਪੁੱਤਰ ਟਿੱਕਾ ਸਿੰਘ ਵਾਸੀ ਮਰਖਾਈ ਥਾਣਾ ਮੱਲਾਂਵਾਲਾ ਵਜੋਂ ਹੋਈ ਹੈ, ਜਿਸ ਕੋਲੋਂ ਤਲਾਸ਼ੀ ਦੌਰਾਨ 4 ਗ੍ਰਾਮ ਹੈਰੋਇਨ ਬਰਾਮਦ ਹੋਈ।