05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੰਘਣੀ ਆਬਾਦੀ ’ਚ ਦੁਕਾਨਦਾਰਾਂ ਨੇ ਪਟਾਕੇ ਸਟੋਰ ਕੀਤੇ, ਵਾਪਰੀਆਂ ਘਟਨਾਵਾਂ ਤੋਂ ਵੀ ਨਹੀਂ ਲਿਆ ਸਬਕ

ਜ਼ੀਰਾ,4 ਅਕਤੂਬਰ (ਰਜਨੀਸ਼ ਕਥੂਰੀਆ)-ਜ਼ੀਰਾ ਸ਼ਹਿਰ ਇਸ ਵੇਲੇ ਅਣਸੁਖਾਵੀਂ ਸਥਿਤੀ ਵਿਚ ਬਾਰੂਦ ਦੇ ਢੇਰ ’ਤੇ ਬੈਠਾ ਨਜ਼ਰ ਆ ਰਿਹਾ ਹੈ। ਸ਼ਹਿਰ ਦੀਆਂ ਸੰਘਣੀਆਂ ਆਬਾਦੀਆਂ ਅਤੇ ਰਿਹਾਇਸ਼ੀ ਇਲਾਕਿਆਂ, ਜਿਵੇਂ ਕਿ ਰੇਲਵੇ ਰੋਡ ਅਤੇ ਮੁੱਖ ਬਾਜ਼ਾਰਾਂ ਤੋਂ ਇਲਾਵਾ ਆਸ ਪਾਸ ਦੇ ਮੁਹੱਲਿਆਂ ਦੇ ਕਮਰਿਆਂ ਵਿਚ ਦੁਕਾਨਦਾਰਾਂ ਵਲੋਂ ਕਥਿਤ ਤੌਰ ’ਤੇ ਵੱਡੀ ਪੱਧਰ ’ਤੇ ਗੈਰ-ਕਾਨੂੰਨੀ ਢੰਗ ਨਾਲ ਪਟਾਕੇ ਅਤੇ ਬਾਰੂਦੀ ਸਮੱਗਰੀ ਦਾ ਸਟਾਕ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 05-10-2026
ਜ਼ੀਰਾ,4 ਅਕਤੂਬਰ (ਰਜਨੀਸ਼ ਕਥੂਰੀਆ)-ਜ਼ੀਰਾ ਸ਼ਹਿਰ ਇਸ ਵੇਲੇ ਅਣਸੁਖਾਵੀਂ ਸਥਿਤੀ ਵਿਚ ਬਾਰੂਦ ਦੇ ਢੇਰ ’ਤੇ ਬੈਠਾ ਨਜ਼ਰ ਆ ਰਿਹਾ ਹੈ। ਸ਼ਹਿਰ ਦੀਆਂ ਸੰਘਣੀਆਂ ਆਬਾਦੀਆਂ ਅਤੇ ਰਿਹਾਇਸ਼ੀ ਇਲਾਕਿਆਂ, ਜਿਵੇਂ ਕਿ ਰੇਲਵੇ ਰੋਡ ਅਤੇ ਮੁੱਖ ਬਾਜ਼ਾਰਾਂ ਤੋਂ ਇਲਾਵਾ ਆਸ ਪਾਸ ਦੇ ਮੁਹੱਲਿਆਂ ਦੇ ਕਮਰਿਆਂ ਵਿਚ ਦੁਕਾਨਦਾਰਾਂ ਵਲੋਂ ਕਥਿਤ ਤੌਰ ’ਤੇ ਵੱਡੀ ਪੱਧਰ ’ਤੇ ਗੈਰ-ਕਾਨੂੰਨੀ ਢੰਗ ਨਾਲ ਪਟਾਕੇ ਅਤੇ ਬਾਰੂਦੀ ਸਮੱਗਰੀ ਦਾ ਸਟਾਕ ਕੀਤਾ ਜਾ ਰਿਹਾ ਹੈ। ਵਪਾਰੀਆਂ ਵਲੋਂ ਜ਼ਿਆਦਾ ਮੁਨਾਫ਼ਾ ਕਮਾਉਣ ਦੇ ਲਾਲਚ ਵਿਚ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਰਿਹਾਇਸ਼ੀ ਥਾਵਾਂ ਅਤੇ ਆਮ ਦੁਕਾਨਾਂ ਦੇ ਅੰਦਰ ਪਟਾਕੇ ਰੱਖੇ ਗਏ ਹਨ। ਜੋ ਕਿਸੇ ਵੀ ਸਮੇਂ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਹਨ। ਇੱਥੇ ਵਰਨਣਯੋਗ ਹੈ ਕਿ ਕੁਝ ਦਿਨ ਪਹਿਲਾਂ 30 ਸਤੰਬਰ 2026 ਨੂੰ ਮੱਲੋ ਕੇ ਰੋਡ ਜ਼ੀਰਾ ’ਤੇ ਸਥਿਤ ਇਕ ਕਿਤਾਬਾਂ ਦੀ ਦੁਕਾਨ ਵਿਚ ਅਚਾਨਕ ਭਿਆਨਕ ਅੱਗ ਲੱਗਣ ਦੀ ਘਟਨਾ ਵਾਪਰੀ ਸੀ ਅਤੇ ਦੁਕਾਨ ਦੇ ਅੰਦਰ ਭਾਰੀ ਮਾਤਰਾ ਵਿਚ ਪਟਾਕੇ ਰੱਖੇ ਹੋਏ ਸਨ। ਅੱਗ ਇੰਨੀ ਭਿਆਨਕ ਸੀ ਕਿ ਇਸ ਨਾਲ ਲਗਭਗ 20 ਲੱਖ ਰੁਪਏ ਦਾ ਵੱਡਾ ਆਰਥਿਕ ਨੁਕਸਾਨ ਹੋ ਗਿਆ। ਹਾਲਾਂਕਿ ਉਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀ ਹੋਇਆ, ਪਰ ਇਸ ਘਟਨਾ ਨੇ ਪੂਰੇ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ । ਜੇਕਰ ਅੱਗ ਨੇ ਆਲੇ-ਦੁਆਲੇ ਦੀਆਂ ਹੋਰ ਦੁਕਾਨਾਂ ਜਾਂ ਘਰਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੁੰਦਾ, ਤਾਂ ਜਾਨ-ਮਾਲ ਦਾ ਅਜਿਹਾ ਨੁਕਸਾਨ ਹੋ ਸਕਦਾ ਸੀ। ਜਿਸ ਦੀ ਭਰਪਾਈ ਨਾਮੁਮਕਿਨ ਹੋ ਸਕਦੀ ਸੀ। ਇਸ ਵੱਡੇ ਹਾਦਸੇ ਤੋਂ ਬਾਅਦ ਵੀ ਸਥਾਨਕ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਵਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਸ਼ਹਿਰ ਵਿਚ ਅਜੇ ਵੀ ਕਈ ਥਾਵਾਂ ’ਤੇ ਬਾਰੂਦ ਦਾ ਕਾਰੋਬਾਰ ਬਿਨਾਂ ਕਿਸੇ ਸੁਰੱਖਿਆ ਪ੍ਰਬੰਧਾਂ ਦੇ ਚੱਲ ਰਿਹਾ ਹੈ। ਸੰਘਣੀ ਆਬਾਦੀ ਵਾਲੇ ਇਲਾਕਿਆਂ ਵਿਚ ਗਲੀਆਂ ਬਹੁਤ ਤੰਗ ਹਨ। ਜਿੱਥੇ ਅੱਗ ਬੁਝਾਊ ਗੱਡੀਆਂ (ਫਾਇਰ ਬ੍ਰਿਗੇਡ) ਦਾ ਪਹੁੰਚਣਾ ਵੀ ਬਹੁਤ ਮੁਸ਼ਕਲ ਹੈ। ਅਜਿਹੇ ਹਾਲਾਤਾਂ ਵਿਚ, ਜੇਕਰ ਦੁਬਾਰਾ ਕੋਈ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ, ਤਾਂ ਵੱਡੇ ਪੱਧਰ ’ਤੇ ਜਾਨੀ ਅਤੇ ਮਾਲੀ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ। ਸਥਾਨਕ ਸ਼ਹਿਰ ਵਾਸੀਆਂ ਵਿਚ ਇਸ ਅਣਗਹਿਲੀ ਨੂੰ ਲੈ ਕੇ ਭਾਰੀ ਰੋਸ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਦੀ ਢਿੱਲ ਕਾਰਨ ਲੋਕਾਂ ਦੀਆਂ ਜਾਨਾਂ ਖਤਰੇ ਵਿਚ ਪਾਈਆਂ ਜਾ ਰਹੀਆਂ ਹਨ। ਰਿਹਾਇਸ਼ੀ ਇਲਾਕਿਆਂ ਵਿਚ ਬਾਰੂਦ ਦਾ ਸਟਾਕ ਰੱਖਣਾ ਆਮ ਲੋਕਾਂ ਦੀ ਸੁਰੱਖਿਆ ਨਾਲ ਸਿੱਧਾ ਖਿਲਵਾੜ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਕੇ ਸੰਘਣੀ ਆਬਾਦੀ ਵਾਲੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਜਾਂਚ ਕਰੇ ਅਤੇ ਗੈਰ-ਕਾਨੂੰਨੀ ਢੰਗ ਨਾਲ ਪਟਾਕੇ ਸਟੋਰ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰੇ ਤਾਂ ਜੋ ਸ਼ਹਿਰ ਵਾਸੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰਸੀਪਲ ਰਕੇਸ਼ ਸ਼ਰਮਾ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਕਦੇ ਰੌਸ਼ਨੀਆਂ ਨਾਲ ਜਗਮਗਾਉਂਦਾ ਭਵਨ ਅੱਜ ਹਨੇਰੇ ’ਚ ਆਪਣੀ ਬਦਹਾਲੀ ਦੀ ਕਹਿ ਰਿਹੈ ਕਹਾਣੀ
Ad Position 24