ਮੈਡੀਕਲ ਚੈੱਕਅਪ ਕੈਂਪ ’ਚ ਮਰੀਜ਼ਾਂ ਦੀ ਕੀਤੀ ਗਈ ਸਿਹਤ ਜਾਂਚ
ਜਲਾਲਾਬਾਦ, 4 ਅਕਤੂਬਰ (ਕਰਨ ਚੁਚਰਾ)-ਸਮਾਜ ਸੇਵੀ ਸੰਸਥਾਂ ਪਰਸਵਾਰਥ ਸਭਾ ਵਲੋਂ ਚਲਾਈ ਜਾ ਰਹੀ ਡਿਸਪੈਂਸਰੀ ਵਿਖੇ ਇਕ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਡੀ ਗਿਣਤੀ ’ਚ ਪੁੱਜੇ ਲੋਕਾਂ ਨੇ ਆਪਣੇ ਸਿਹਤ ਦੀ ਜਾਂਚ ਕਰਵਾਈ।
ਜਲਾਲਾਬਾਦ, 4 ਅਕਤੂਬਰ (ਕਰਨ ਚੁਚਰਾ)-ਸਮਾਜ ਸੇਵੀ ਸੰਸਥਾਂ ਪਰਸਵਾਰਥ ਸਭਾ ਵਲੋਂ ਚਲਾਈ ਜਾ ਰਹੀ ਡਿਸਪੈਂਸਰੀ ਵਿਖੇ ਇਕ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਡੀ ਗਿਣਤੀ ’ਚ ਪੁੱਜੇ ਲੋਕਾਂ ਨੇ ਆਪਣੇ ਸਿਹਤ ਦੀ ਜਾਂਚ ਕਰਵਾਈ। ਇਸ ਮੌਕੇ ਡਾ. ਰਾਜੀਵ ਮਿੱਡਾ ਅਤੇ ਡਾ. ਰਕਸ਼ੰਦਾ ਵਾਟਸ ਨੇ ਮਰੀਜ਼ਾਂ ਦੀ ਜਾਂਚ ਕੀਤੀ। ਕੈਂਪ ਦੌਰਾਨ ਮਰੀਜ਼ਾਂ ਦੀਆਂ ਵੱਖ-ਵੱਖ ਬੀਮਾਰੀਆਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਇਲਾਜ ਸਬੰਧੀ ਬਾਰੀਕੀਆਂ ਤੋਂ ਵੀ ਜਾਣੂ ਕਰਵਾਇਆ ਗਿਆ। ਜਾਂਚ ਤੋਂ ਬਾਅਦ ਲੋੜਵੰਦ ਮਰੀਜ਼ਾਂ ਨੂੰ ਪਰਸਵਾਰਥ ਸਭਾ ਵਲੋਂ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਦੰਦਾਂ ਦੇ ਮਾਹਿਰ ਡਾ. ਰਕਸ਼ੰਦਾ ਵਾਟਸ ਨੇ ਆਖਿਆ ਕਿ ਸਮੇਂ-ਸਮੇਂ ’ਤੇ ਦੰਦਾਂ ਦੀ ਜਾਂਚ ਕਰਵਾਉਣਾ ਬੇਹੱਦ ਜ਼ਰੂਰੀ ਹੈ, ਤਾਂ ਜੋ ਕਿਸੇ ਵੀ ਬੀਮਾਰੀ ਦਾ ਸ਼ੁਰੂਆਤੀ ਦੌਰ ’ਚ ਹੀ ਪਤਾ ਲਗਾ ਕੇ ਉਸ ਦਾ ਯੋਗ ਇਲਾਜ ਕੀਤਾ ਜਾ ਸਕੇ।