ਸਰਪੰਚ ਬਲਵਿੰਦਰ ਸਿੰਘ ਜੋਸਨ ਅਤੇ ਪਿੰਡ ਵਾਸੀਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਦਹੀਯਾ ਦਾ ਧੰਨਵਾਦ
ਫ਼ਿਰੋਜ਼ਪੁਰ, 4 ਅਕਤੂਬਰ (ਕੁਲਬੀਰ ਸਿੰਘ ਸੋਢੀ)-ਹਲਕਾ ਦਿਹਾਤੀ ਦੇ ਪਿੰਡ ਰੁਕਣਾ ਮੁੰਗਲਾ ਵਿਖੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਨ ਵਾਲੇ ਡਿਪੂ ’ਤੇ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਪਿੰਡ ਦੇ ਸਰਪੰਚ ਅਤੇ ਕੰਬੋਜ ਭਲਾਈ ਬੋਰਡ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਚੇਅਰਮੈਨ ਬਲਵਿੰਦਰ ਸਿੰਘ ਜੋਸਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
ਪ
ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੇਣ ਸਮੇਂ ਪਿੰਡ ਦੇ ਸਰਪੰਚ ਅਤੇ ਕੰਬੋਜ ਭਲਾਈ ਬੋਰਡ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਚੇਅਰਮੈਨ ਬਲਵਿੰਦਰ ਸਿੰਘ ਜੋਸਨ। ਅਜੀਤ ਤਸਵੀਰ
05-10-2026
ਫ਼ਿਰੋਜ਼ਪੁਰ, 4 ਅਕਤੂਬਰ (ਕੁਲਬੀਰ ਸਿੰਘ ਸੋਢੀ)-ਹਲਕਾ ਦਿਹਾਤੀ ਦੇ ਪਿੰਡ ਰੁਕਣਾ ਮੁੰਗਲਾ ਵਿਖੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਨ ਵਾਲੇ ਡਿਪੂ ’ਤੇ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਪਿੰਡ ਦੇ ਸਰਪੰਚ ਅਤੇ ਕੰਬੋਜ ਭਲਾਈ ਬੋਰਡ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਚੇਅਰਮੈਨ ਬਲਵਿੰਦਰ ਸਿੰਘ ਜੋਸਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸਰਪੰਚ ਬਲਵਿੰਦਰ ਸਿੰਘ ਜੋਸਨ ਨੇ ਕਿਹਾ ਕਿ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਰਾਸ਼ਨ ਕਿੱਟਾਂ ਦੀ ਵੰਡ ਨਾਲ ਲੋੜਵੰਦ ਪਰਿਵਾਰਾਂ ਨੂੰ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਵਿਚ ਸਹਾਇਤਾ ਮਿਲੇਗੀ। ਸਰਪੰਚ ਜੋਸਨ ਨੇ ਕਿਹਾ ਕਿ ਪਿੰਡ ਪੱਧਰ ’ਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਸਮਝਦੇ ਹੋਏ ਉਨ੍ਹਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਜਾਗਰੂਕ ਕਰਨਾ ਅਤੇ ਲਾਭਪਾਤਰੀਆਂ ਤੱਕ ਸਹੂਲਤਾਂ ਪਹੁੰਚਾਉਣਾ ਵੀ ਪਿੰਡ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਜੋਸਨ ਅਤੇ ਸਮੂਹ ਪਿੰਡ ਵਾਸੀਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕ ਭਲਾਈ ਨਾਲ ਜੁੜੇ ਉਪਰਾਲਿਆਂ ਨੂੰ ਪਿੰਡਾਂ ਤੱਕ ਪਹੁੰਚਾਉਣ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਅਜਿਹੇ ਉਪਰਾਲੇ ਜਾਰੀ ਰਹਿਣਗੇ। ਰਾਸ਼ਨ ਕਿੱਟਾਂ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਵੀ ਇਸ ਉਪਰਾਲੇ ਲਈ ਸਰਕਾਰ ਅਤੇ ਸਥਾਨਕ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਸਰਪੰਚ ਜੋਸਨ ਨੇ ਪਿੰਡ ਵਿਚ ਆਪਸੀ ਸਾਂਝ ਅਤੇ ਭਾਈਚਾਰਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਵੀ ਦਿੱਤਾ। ਇਸ ਮੌਕੇ ਬਾਬਾ ਤੀਰਥ ਸਿੰਘ, ਦਰਸ਼ਨ ਸਿੰਘ, ਡਿਪੂ ਹੋਲਡਰ ਲੇਖ ਰਾਜ, ਪ੍ਰਿੰਸ, ਰਵਜੋਤ ਸਿੰਘ, ਜੋਗਿੰਦਰ ਸਿੰਘ ਜੋਸਨ ਤੋਂ ਇਲਾਵਾ ਮੈਂਬਰ ਅਨਿਲ ਕੁਮਾਰ ਅਤੇ ਮੈਂਬਰ ਰਵੀ ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਮੌਜੂਦ ਰਹੇ।