05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪੈਰਾਡਾਈਜ਼ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਟੂਰ ਲਗਾਇਆ

ਜ਼ੀਰਾ, 4 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਪੈਰਾਡਾਈਜ਼ ਸਕੂਲ ਵਲੋਂ ਵਿਦਿਆਰਥੀਆਂ ਲਈ ਇਕ ਰੋਜ਼ਾ ਵਿਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਇਹ ਟੂਰ ਸਕੂਲ ਚੇਅਰਮੈਨ ਹਰਜੀਤ ਸਿੰਘ ਸਿੱਧੂ, ਮੈਡਮ ਅਮਰਜੀਤ ਕੌਰ ਸਿੱਧੂ ਅਤੇ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 05-10-2026
ਜ਼ੀਰਾ, 4 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਪੈਰਾਡਾਈਜ਼ ਸਕੂਲ ਵਲੋਂ ਵਿਦਿਆਰਥੀਆਂ ਲਈ ਇਕ ਰੋਜ਼ਾ ਵਿਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਇਹ ਟੂਰ ਸਕੂਲ ਚੇਅਰਮੈਨ ਹਰਜੀਤ ਸਿੰਘ ਸਿੱਧੂ, ਮੈਡਮ ਅਮਰਜੀਤ ਕੌਰ ਸਿੱਧੂ ਅਤੇ ਪ੍ਰਿੰਸੀਪਲ ਡਾ. ਅਵਿਨਾਸ਼ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਜਿਸ ਵਿਚ ਚੌਥੀ ਤੋਂ ਅੱਠਵੀਂ ਜਮਾਤ ਦੇ ਕਰੀਬ 200 ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਇਸ ਦੌਰਾਨ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਅਤੇ ਰੰਗਲਾ ਪੰਜਾਬ ਦਾ ਦੌਰਾ ਕੀਤਾ। ਸਾਇੰਸ ਸਿਟੀ ਵਿਖੇ ਵਿਦਿਆਰਥੀਆਂ ਨੇ ਵਿਗਿਆਨ ਨਾਲ ਸਬੰਧਤ ਵੱਖ-ਵੱਖ ਮਾਡਲ, ਪ੍ਰਦਰਸ਼ਨੀਆਂ ਅਤੇ ਨਵੀਨਤਮ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਕਲਾਈਮੇਟ ਚੇਂਜ ਲੇਜ਼ਰ ਸ਼ੋਅ ਰਾਹੀਂ ਬੱਚਿਆਂ ਨੂੰ ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਦੇ ਗੰਭੀਰ ਵਿਸ਼ਿਆਂ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਅਰਥਕੁਇਕ ਸਿਮੂਲੇਟਰ ਰਾਹੀਂ ਭੂਚਾਲ ਦੇ ਝਟਕਿਆਂ ਦਾ ਅਸਲ ਅਹਿਸਾਸ ਲਿਆ ਅਤੇ ਫਲਾਈਟ ਸਿਮੂਲੇਟਰ ਰਾਹੀਂ ਹਵਾਈ ਜਹਾਜ਼ ਉਡਾਉਣ ਦੇ ਰੋਮਾਂਚਕ ਅਨੁਭਵ ਦਾ ਆਨੰਦ ਮਾਣਿਆ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਜਮਾਤ ਤੋਂ ਬਾਹਰ ਵਿਗਿਆਨ ਨੂੰ ਵਿਹਾਰਕ ਰੂਪ ਵਿਚ ਸਮਝਣ ਦਾ ਸੁਨਹਿਰੀ ਮੌਕਾ ਮਿਲਿਆ। ਇਸ ਉਪਰੰਤ ਵਿਦਿਆਰਥੀਆਂ ਨੇ ‘ਰੰਗਲਾ ਪੰਜਾਬ’ ਦਾ ਦੌਰਾ ਕਰਦਿਆਂ ਅਮੀਰ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਰਵਾਇਤੀ ਲੋਕ-ਜੀਵਨ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਖੂਬ ਮਨੋਰੰਜਨ ਕੀਤਾ। ਸਕੂਲ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਲਈ ਖਾਣ-ਪੀਣ ਅਤੇ ਰਿਫਰੈਸ਼ਮੈਂਟ ਦਾ ਵਧੀਆ ਪ੍ਰਬੰਧ ਕੀਤਾ ਗਿਆ ਸੀ। ਪੂਰੇ ਸਫ਼ਰ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਅਨੁਸ਼ਾਸਨ ਦਾ ਪੂਰਾ ਧਿਆਨ ਰੱਖਿਆ। ਸਮੁੱਚੇ ਤੌਰ ’ਤੇ ਇਹ ਵਿਦਿਅਕ ਟੂਰ ਵਿਦਿਆਰਥੀਆਂ ਲਈ ਬੇਹੱਦ ਗਿਆਨ-ਵਰਧਕ ਅਤੇ ਯਾਦਗਾਰ ਸਾਬਤ ਹੋਇਆ। ਇਸ ਮੌਕੇ ਅਧਿਆਪਕਾਂ ਵਿਚ, ਸਮਾਈਲ, ਮੁਸਕਾਨ, ਰਾਜਵਿੰਦਰ ਕੌਰ, ਕਾਜਲ, ਮਿਸਟਰ ਜ਼ਾਕਿਰ, ਸਰੂਪ ਸਿੰਘ, ਅਕਸ਼ੇ ,ਚਰਨਜੀਤ ਸਿੰਘ ਆਦਿ ਸਕੂਲ ਸਟਾਫ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਥ ਦੇ ਮਹਾਨ ਵਿਦਵਾਨ, ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਸੁਣਾਇਆ ਗੁਰੂ ਜੱਸ ਅਗਲੀ ਖ਼ਬਰ ਗੁਰੂ ਗ੍ਰੰਥ ਸਾਹਿਬ ਦੀ ਸੰਥਿਆ ਸੰਪੂਰਨਤਾ ’ਤੇ ਗੁਰਦੁਆਰਾ ਸਿੰਘ ਸਭਾ ’ਚ ਕਰਵਾਏ ਸਮਾਗਮ ਪ੍ਰਿੰਸੀਪਲ ਚਰਨਜੀਤ ਸਿੰਘ ਸਿੱਖ...
Ad Position 24